Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜਬਾ ਹਲਕੇ ’ਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਹਰਿਆਵਲ ਲਹਿਰ ਦੀ ਸ਼ੁਰੂਆਤ

ਕੈਬਨਿਟ ਮੰਤਰੀ ਨੇ ਪਿੰਡ ਰੋਗਲਾ ’ਚ ਤਿ੍ਰਵੈਣੀ ਲਗਾ ਕੇ ਵਿਧਾਨ ਸਭਾ ਹਲਕਾ ਦਿੜਬਾ ’ਚ ਕੀਤੀ 50,000 ਬੂਟੇ ਤੇ 115 ਤਿ੍ਰਵੈਣੀਆਂ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

5 Dariya News

5 Dariya News

5 Dariya News

ਰੋਗਲਾ/ਦਿੜਬਾ , 30 Jul 2022

Last updated on: Jul 30, 2022, 00:00 IST

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਦਿੜਬਾ ਦੇ ਪਿੰਡ ਰੋਗਲਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਦੀ ਸ਼ੁਰੂਆਤ ਕੀਤੀ ਜਿਸ ਤਹਿਤ ਵਿਧਾਨ ਸਭਾ ਹਲਕੇ ਵਿੱਚ 50 ਹਜ਼ਾਰ ਰਵਾਇਤੀ ਬੂਟੇ ਅਤੇ 115 ਤਿ੍ਰਵੈਣੀਆਂ ਲਾਈਆਂ ਜਾਣਗੀਆਂ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਚੀਮਾ ਵੱਲੋਂ ਖ਼ੁਦ ਵੀ ਤਿ੍ਰਵੈਣੀ ’ਚ ਬੂਟੇ ਲਾਏ ਗਏ ਅਤੇ ਨਾਲ ਹੀ ਸਮਾਗਮ ’ਚ ਪਹੁੰਚੇ ਲੋਕਾਂ ਨੂੰ ਰਵਾਇਤੀ ਕਿਸਮਾਂ ਦੇ ਬੂਟਿਆਂ ਦੀ ਵੰਡ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਇਨਾਂ ਦੀ ਸਹੀ ਸਾਂਭ-ਸੰਭਾਲ ਕਰਨ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੂਬੇ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਇਹ ਮੁਹਿੰਮ ਆਰੰਭੀ ਗਈ ਹੈ ਜਿਸ ਵਿਚ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। 

ਸਮਾਗਮ ਮੌਕੇ ਬੂਟੇ ਵੰਡਣ ਦੌਰਾਨ ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਸ ਵਿਅਕਤੀ ਕੋਲ ਬੂਟਾ ਲਾਉਣ ਲਈ ਨਿੱਜੀ ਥਾਂ ਉਪਲਬਧ ਨਾ ਹੋਵੇ, ਉਹ ਕਿਸੇ ਵੀ ਵਿਹਲੀ ਥਾਂ ਜਿਵੇਂ ਸੜਕ ਜਾਂ ਛੱਪੜ ਦੇ ਕਿਨਾਰੇ ਇੱਕ-ਇੱਕ ਬੂਟਾ ਜ਼ਰੂਰ ਲਾਵੇ ਤਾਂ ਜੋ ਵਾਤਾਵਰਨ ਨੂੰ ਆਉਣ ਵਾਲੀਆਂ ਪੀੜੀਆਂ ਦੇ ਸੁਖੀ ਜੀਵਨ ਲਈ ਸੰਭਾਲਿਆ ਜਾ ਸਕੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੌਗਿਰਦੇ ਨੂੰ ਹਰਿਆਵਲ ਭਰਪੂਰ ਬਣਾਉਣ ਦੀ ਇਹ ਮੁਹਿੰਮ ਲੋਕਾਂ ਦੀ ਸਰਗਰਮ ਸਮੂਲੀਅਤ ਨਾਲ ਹੀ ਸਫਲ ਹੋ ਸਕਦੀ ਹੈ। 

ਉਨਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਸੁਹਿਰਦ ਯਤਨ ਕਰਨ ਦੀ ਲੋੜ ਹੈ ਤਾਂ ਜੋ ਪਲੀਤ ਹੋ ਚੁੱਕੇ ਵਾਤਾਵਰਨ ਨੂੰ ਮੁੜ ਤੋਂ ਹਰਿਆਵਲ ਭਰਪੂਰ ਚੌਗਿਰਦਾ ਬਣਾ ਸਕੀਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਡੀ.ਐਫ਼.ਓ. ਮੋਨਿਕਾ ਯਾਦਵ, ਐਸ.ਡੀ.ਐਮ. ਦਿੜਬਾ ਰਾਜੇਸ਼ ਕੁਮਾਰ ਸ਼ਰਮਾ, ਡੀ.ਐਸ.ਪੀ. ਪਿ੍ਰਥਵੀ ਸਿੰਘ ਚਾਹਲ, ਤਹਿਸੀਲਦਾਰ ਜਿਨਸੂ ਬਾਂਸਲ, ਐਸ.ਐਚ.ਓ. ਗੁਰਪ੍ਰਤਾਪ ਸਿੰਘ, ਵਣ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਸਥਾਨਕ ਆਪ ਆਗੂ ਅਤੇ ਗ੍ਰਾਮ ਪੰਚਾਇਤ ਰੋਗਲਾ ਦੀਆਂ ਮੋਹਤਬਰ ਸਖਸ਼ੀਅਤਾਂ ਵੀ ਹਾਜ਼ਰ ਸਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD