Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਸਬਡਵੀਜਨ ’ਚ ਕਰਵਾਈ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Mera Ghar Mere Naam

5 Dariya News

5 Dariya News

5 Dariya News

ਸੰਗਰੂਰ , 30 Jul 2022

Last updated on: Jul 30, 2022, 00:00 IST

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਿੰਡ ਖੇਤਲਾ ਵਿਖੇ ਡਰੋਨ ਜ਼ਰੀਏ ਜ਼ਮੀਨ ਮੈਪਿੰਗ ਸ਼ੁਰੂ ਕਰਵਾ ਕੇ ਸਬਡਵੀਜਨ ਦਿੜ੍ਹਬਾ ‘ਚ ‘ਮੇਰਾ ਘਰ ਮੇਰੇ ਨਾਮ‘ ਸਕੀਮ ਦੀ ਰਸਮੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਹਰ ਮੁਸ਼ਕਿਲ ਦਾ ਹੱਲ ਕਰਨ ਲਈ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ।

ਸ਼੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੜ੍ਹਬਾ ਸਬਡਵੀਜ਼ਨ ਦੇ ਪਿੰਡਾਂ ਵਿੱਚ ਲਾਲ ਲਕੀਰ ਦੇ ਘੇਰੇ ਵਿਚ ਆਉਦੇਂ ਘਰਾਂ ਦੇ ਮਾਲਕਾਨਾ ਹੱਕ ਦੇਣ ਦੀ ਪ੍ਰਕਿਰਿਆ ਤਹਿਤ ਨਿਸ਼ਾਨਦੇਹੀ ਕਰਾਉਣ ਉਪਰੰਤ ਡਰੋਨ ਸਰਵੇ ਕਰਵਾਇਆ ਜਾ ਰਿਹਾ ਹੈ ਅਤੇ ਇਸ ਤੋਂ ਬਾਅਦ ਬਣਨ ਵਾਲੇ ਨਕਸ਼ਿਆਂ ਦੇ ਆਧਾਰ ਉਤੇ ਡੋਰ ਟੂ ਡੋਰ ਸਰਵੇਖਣ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਜਨਤਕ ਤੌਰ ‘ਤੇ ਇਤਰਾਜ਼ ਮੰਗੇ ਜਾਣਗੇ ਅਤੇ ਇਹ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਘਰਾਂ ਦੇ ਮਾਲਕਾਂ ਨੂੰ ਸਰਟੀਫਿਕੇਟ ਦੇ ਕੇ ਮਾਲਕਾਨਾ ਹੱਕ ਦਿੱਤੇ ਜਾਣਗੇ।

ਸ਼੍ਰੀ ਹਰਪਾਲ ਸਿੰਘ ਚੀਮਾ ਨੇ ਅਪੀਲ ਕੀਤੀ ਕਿ ਜਦੋਂ ਵੀ ਕੋਈ ਸਬੰਧਤ ਅਧਿਕਾਰੀ ਮਾਲਕਾਨਾ ਹੱਕ ਮੁਹੱਈਆ ਕਰਵਾਉਣ ਸਬੰਧੀ ਪਿੰਡਾਂ ਵਿਚ ਵੱਖ ਵੱਖ ਵੇਰਵੇ ਪ੍ਰਾਪਤ ਕਰਨ ਲਈ ਆਉਂਦਾ ਹੈ ਤਾਂ ਅਧਿਕਾਰੀ ਨੂੰ ਪੂਰਨ ਸਹਿਯੋਗ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਯੋਜਨਾ ਦਾ ਲੋਕਾਂ ਨੂੰ ਭਰਪੂਰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਘਰਾਂ ਦੇ ਮਾਲਕਾਨਾ ਹੱਕ ਮਿਲਣ ਨਾਲ ਪਿੰਡਾਂ ਦੇ ਲੋਕ ਸੰਪਤੀ ਆਧਾਰਤ ਵੱਖ-ਵੱਖ ਤਰ੍ਹਾਂ ਦੇ ਵਿੱਤੀ ਲਾਭ ਜਿਵੇਂ ਜ਼ਰੂਰਤਾਂ ਲਈ ਕਰਜ਼ਾ ਆਦਿ ਵੀ ਲੈ ਸਕਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਕੁਮਾਰ ਸ਼ਰਮਾ, ਡੀ.ਐਸ.ਪੀ. ਪ੍ਰਿਥਵੀ ਸਿੰਘ ਚਾਹਲ, ਤਹਿਸੀਲਦਾਰ ਜਿਨਸੂ ਬਾਂਸਲ, ਐਸ.ਐਚ.ਓ. ਗੁਰਪ੍ਰਤਾਪ ਸਿੰਘ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਸਥਾਨਕ ਆਪ ਆਗੂ ਅਤੇ ਗ੍ਰਾਮ ਪੰਚਾਇਤ ਖੇਤਲਾ ਦੀਆਂ ਮੋਹਤਬਰ ਸਖਸ਼ੀਅਤਾਂ ਵੀ ਹਾਜ਼ਰ ਸਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mera Ghar Mere Naam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD