Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਬੀਬੀ ਸਰਵਜੀਤ ਕੌਰ ਮਾਣੂੰਕੇ ਸਦਕਾ ਜਗਰਾਉਂ 'ਚ ਛੇਤੀ ਸ਼ੁਰੂ ਹੋਵੇਗਾ ਜੱਚਾ-ਬੱਚਾ ਹਸਪਤਾਲ

ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਹਸਪਤਾਲ ਦੀ ਇਮਾਰਤ ਦਾ ਨਿਰੀਖਣ

Sarvjit Kaur Manuke, AAP, Aam Aadmi Party, Aam Aadmi Party Punjab, AAP Punjab, Jagraon, DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਜਗਰਾਉਂ , 30 Jul 2022

Last updated on: Jul 30, 2022, 00:00 IST

ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਜਗਰਾਉਂ ਹਲਕੇ ਦੀ ਨੁਹਾਰ ਬਦਲਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਅਤੇ ਹਲਕੇ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਲਈ ਉਪਰਾਲੇ ਕਰ ਰਹੇ ਹਨ। ਬੀਬੀ ਮਾਣੂੰਕੇ ਜਗਰਾਉਂ ਇਲਾਕੇ ਦੇ ਲੋਕਾਂ ਵਾਸਤੇ ਅਤਿ-ਅਧੁਨਿਕ ਨਾਂਲ ਲੈਸ 30 ਬੈਡ ਦਾ ਜੱਚਾ-ਬੱਚਾ ਹਸਪਤਾਲ ਬਹੁਤ ਜ਼ਲਦੀ ਸ਼ੁਰੂ ਕਰਨ ਲਈ ਯਤਨਸ਼ੀਲ ਹਨ। ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਮੈਡਮ ਸ਼ੁਰਭੀ ਮਲਿਕ ਵੱਲੋਂ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਅਤੇ ਆਪ ਆਗੂ ਪ੍ਰੋਫੈਸਰ ਸੁਖਵਿੰਦਰ ਸਿੰਘ ਦੇ ਨਾਲ ਜੱਚਾ-ਬੱਚਾ ਹਸਪਤਾਲ ਦੀ ਨਵੀਂ ਬਣੀ ਇਮਾਰਤ ਦਾ ਨਿਰੀਖਣ ਕੀਤਾ ਗਿਆ ਅਤੇ ਸ਼ਾਨਦਾਰ ਤਰੀਕੇ ਤੇ ਸਹੂਲਤਾਂ ਨਾਲ ਬਣੀ ਇਮਾਰਤ ਉਪਰ ਤਸੱਲੀ ਦਾ ਪ੍ਰਗਟਾਵਾ ਕੀਤਾ। 

ਇਸ ਹਸਪਤਾਲ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਉਹਨਾਂ ਵੱਲੋਂ ਇਹ ਜੱਚਾ-ਬੱਚਾ ਹਸਪਤਾਲ ਆਪਣੇ ਪਿਛਲੇ ਕਾਰਜਕਾਲ ਦੌਰਾਨ ਪਾਸ ਕਰਵਾਇਆ ਗਿਆ ਸੀ ਤੇ ਹੁਣ ਹਸਪਤਾਲ ਦੀ ਇਮਾਰਤ ਬਣਕੇ ਤਿਆਰ ਹੋ ਚੁੱਕੀ ਹੈ ਅਤੇ ਇਸ ਹਸਪਤਾਲ ਦੀ ਲੋਕਾਂ ਵਾਸਤੇ ਬਹੁਤ ਜ਼ਲਦੀ ਹੀ ਸ਼ੁਰੂਆਤ ਕਰ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਇਹ ਹਸਪਤਾਲ ਤਿੰਨ ਫਰੋਲ ਦਾ ਬਣਿਆ ਹੈ। 

ਜਿਸ ਵਿੱਚ 4 ਜੱਚਾ ਵਾਰਡ, 2 ਬੱਚਿਆਂ ਦੇ ਵਾਰਡ, 30 ਬੈਡ, ਇੱਕ ਨਿੱਕੂ ਰੂਮ, 2 ਅਪ੍ਰੇਸ਼ਨ ਥੀਏਟਰ, 2 ਡਲਿਵਰੀ ਰੂਮ, 4 ਓ.ਪੀ.ਡੀ.ਰੂਮ, ਇੱਕ ਲੈਬਾਰਟਰੀ, ਅਲਟਰਾ ਸਾਊਂਡ ਰੂਮ, ਰਿਸ਼ੈਪਸ਼ਨ, ਇੱਕ ਪ੍ਰੀ-ਲੇਬਰ ਰੂਮ, 2 ਰਿਕਵਰੀ ਰੂਮ, ਐਕਲੈਮਸ਼ੀਆ ਰੂਮ, 3 ਪ੍ਰਾਈਵੇਟ ਰੂਮ ਅਤੇ 3 ਨਰਸਿੰਗ ਰੂਮ ਆਦਿ ਅਤਿ-ਅਧੁਨਿਕ ਸਹੂਲਤਾਂ ਨਾਲ ਤਿਆਰ ਕੀਤੇ ਗਏ ਹਨ। ਇਸ ਹਸਪਤਾਲ ਦੇ ਸ਼ੁਰੂ ਹੋਣ ਨਾਲ ਜਗਰਾਉਂ ਹਲਕੇ ਤੋਂ ਇਲਾਵਾ ਬਾਹਰਲਿਆਂ ਹਲਕਿਆਂ ਨੂੰ ਵੀ ਇਸ ਹਸਪਤਾਲ ਦੀ ਵੱਡੀ ਸਹੂਲਤ ਮਿਲੇਗੀ। ਵਿਧਾਇਕਾ ਮਾਣੂੰਕੇ ਨੇ ਆਖਿਆ ਕਿ ਇਹ ਹਸਪਤਾਲ ਜਗਰਾਉਂ ਇਲਾਕੇ ਪਹਿਲਾ ਵੱਡਾ ਹਰ ਪ੍ਰਕਾਰ ਦੀਆਂ ਸਹੂਲਤਾਂ ਦੇ ਨਾਲ ਲੈਸ ਜੱਚਾ-ਬੱਚਾ ਹਸਪਤਾਲ ਹੈ, ਜੋ ਇਲਾਕੇ ਲਈ ਵਰਦਾਨ ਸਾਬਿਤ ਹੋਵੇਗਾ। 

ਡਿਪਟੀ ਕਮਿਸ਼ਨਰ ਲੁਧਿਆਣਾ ਮੈਡਮ ਸ਼ੁਰਭੀ ਮਲਿਕ ਨੇ ਦੱਸਿਆ ਕਿ ਹਸਪਤਾਲ ਦੀ ਰਿਪੋਰਟ ਬਹੁਤ ਜ਼ਲਦੀ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਪਾਸੋਂ ਅਗਲੇ ਹੁਕਮ ਪ੍ਰਾਪਤ ਹੋਣ ਉਪਰੰਤ ਜੱਚਾ-ਬੱਚਾ ਹਸਪਤਾਲ ਨੂੰ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਅਤੇ ਡਿਪਟੀ ਕਮਿਸ਼ਨਰ ਮੈਡਮ ਸ਼ੁਰਭੀ ਮਲਿਕ ਵੱਲੋਂ ਗਰੀਨ ਮਿਸ਼ਨ ਪੰਜਾਬ ਦੀ ਟੀਮ ਦੇ ਸਹਿਯੋਗ ਨਾਲ ਸੁਹੱਜਣਾ ਦਰਖ਼ਤਾਂ ਦੇ ਬੂਟੇ ਵੀ ਲਗਾਏ ਗਏ ਅਤੇ ਇਲਾਕੇ ਨੂੰ ਹਰਿਆ-ਭਰਿਆ ਬਨਾਉਣ ਦੇ ਨਾਲ ਨਾਲ ਵਾਤਰਾਵਰਨ ਤੇ ਪਾਣੀ ਬਚਾਉਣ ਲਈ ਉਪਰਾਲੇ ਕਰਨ ਦਾ ਸੁਨੇਹਾਂ ਦਿੱਤਾ।

 ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਸੁਖਵਿੰਦਰ ਸਿੰਘ, ਐਸ.ਡੀ.ਐਮ.ਜਗਰਾਉਂ ਵਿਕਾਸ ਹੀਰਾ, ਐਸ.ਐਮ.ਓ.ਡਾ:ਪ੍ਰਦੀਪ ਮਹਿੰਦਰਾ, ਡਾ:ਧੀਰਜ ਸਿੰਗਲਾ, ਡਾ:ਅਜੈਵੀਰ ਸਿੰਘ, ਡਾ:ਪਿੰਕੀ, ਡਾ:ਸ਼ਗੀਨਾ, ਡਾ:ਮਨਪ੍ਰੀਤ, ਪਰਮਜੀਤ ਸਿੰਘ ਚੀਮਾਂ, ਐਡਵੋਕੇਟ ਕਰਮ ਸਿੰਘ ਸਿੱਧੂ, ਸੁਖਦੇਵ ਸਿੰਘ ਸ਼ੇਰਪੁਰੀ, ਗੁਰਪ੍ਰੀਤ ਸਿੰਘ ਨੋਨੀ, ਮਨਪ੍ਰੀਤ ਸਿੰਘ ਮੰਨਾਂ, ਲਖਵੀਰ ਸਿੰਘ ਲੱਖਾ ਆਦਿ ਵੀ ਹਾਜ਼ਰ ਸਨ।

 

Tags: Sarvjit Kaur Manuke , AAP , Aam Aadmi Party , Aam Aadmi Party Punjab , AAP Punjab , Jagraon , DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD