Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਐੱਮਐੱਸਪੀ ਦੀ ਕਾਨੂੰਨੀ ਗਰੰਟੀ ਤੇ ਹੋਰ ਮੰਗਾਂ ਨੂੰ ਲੈ ਕੇ ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਭਰ 'ਚ ਰੇਲਾਂ ਤੇ ਸੜਕਾਂ ਜਾਮ

Protest, Agitation, #TakeBackFarmLaws, Demonstration, MSP, #FarmLaws, Farm Laws, #FarmerBills, Farmer Bills, #FarmersProtest, Farmers Protest, Bharatiya Kisan Union, BKU, APMC, Farmer Protest, #FarmerProtest, #Tractor2Twitter, Farmers Stir , Samyukt Kisan Morcha ,  Chandigarh

Web Admin

Web Admin

5 Dariya News

ਚੰਡੀਗੜ੍ਹ , 31 Jul 2022

Last updated on: Jul 31, 2022, 00:00 IST

ਕੌਮੀ ਪੱਧਰ 'ਤੇ ਸੰਘਰਸ਼ਸ਼ੀਲ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਮ ਐੱਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ ਮੋਰਚੇ ਦੀਆਂ ਲਟਕਦੀਆਂ ਕਿਸਾਨੀ ਮੰਗਾਂ ਬਾਰੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਰੋਸ ਵਜੋਂ ਚਾਰ ਘੰਟੇ ਦੇ ਚੱਕਾ ਜਾਮ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਪੰਜਾਬ ਅੰਦਰ ਰੇਲ-ਮਾਰਗ ਅਤੇ ਹਾਈਵੇ ਸੜਕਾਂ 'ਤੇ 11 ਤੋਂ 3 ਵਜੇ ਤੱਕ ਜਾਮ ਲਾਏ ਗਏ। ਕਈ ਥਾਈਂ ਕਿਣਮਿਣ ਜਾਂ ਜ਼ੋਰਦਾਰ ਬਰਸਾਤੀ ਛਰਾਟਿਆਂ ਦੇ ਬਾਵਜੂਦ ਵੀ ਜਾਮ-ਧਰਨੇ ਜਾਰੀ ਰਹੇ।          

ਇੱਥੇ ਜਾਰੀ ਕੀਤੇ ਗਏ ਸੂਬਾਈ ਪ੍ਰੈੱਸ ਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਬਠਿੰਡਾ ਜੰਕਸ਼ਨ, ਬੁਢਲਾਡਾ (ਮਾਨਸਾ), ਧਬਲਾਨ (ਪਟਿਆਲਾ), ਪੱਟੀ (ਤਰਨਤਾਰਨ) ਅਤੇ ਮਲੇਰਕੋਟਲਾ ਸ਼ਹਿਰ ਵਿਖੇ 5 ਥਾਂਈਂ ਰੇਲ ਜਾਮ ਤੋਂ ਇਲਾਵਾ 6 ਜ਼ਿਲ੍ਹਿਆਂ ਵਿੱਚ 8 ਟੌਲ ਪਲਾਜੇ ਅਤੇ 6 ਹੋਰ ਜ਼ਿਲ੍ਹਿਆਂ ਵਿੱਚ 10 ਹਾਈਵੇ ਜਾਮ ਕੁੱਲ 23 ਥਾਂਵਾਂ 'ਤੇ ਲਾਗੂ ਕੀਤੇ ਗਏ। 

ਬਰਤਾਨਵੀ ਸਾਮਰਾਜ ਦੇ ਜ਼ੁਲਮਾਂ ਵਿਰੁੱਧ ਜੂਝਦਿਆਂ ਅੱਜ ਦੇ ਦਿਨ ਸ਼ਹੀਦੀ ਜਾਮ ਪੀ ਗਏ ਇਨਕਲਾਬੀ ਯੋਧੇ ਸ਼ਹੀਦ ਊਧਮ ਨੂੰ ਸਮਰਪਿਤ ਕਰਦਿਆਂ ਅੱਜ ਦੇ ਧਰਨਿਆਂ ਦੀ ਸ਼ੁਰੂਆਤ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕਰਕੇ ਕੀਤੀ ਗਈ। ਉਨ੍ਹਾਂ ਦੀ ਲਾਸਾਨੀ ਕੁਰਬਾਨੀ ਦੀ ਜੈ-ਜੈਕਾਰ ਕਰਦਿਆਂ ਜ਼ੋਰਦਾਰ ਨਾਹਰਿਆਂ ਰਾਹੀਂ ਉਨ੍ਹਾਂ ਦੀ ਸਾਮਰਾਜ ਵਿਰੋਧੀ ਇਨਕਲਾਬੀ ਸੋਚ 'ਤੇ ਪਹਿਰਾ ਦੇਣ ਦਾ ਅਹਿਦ ਕੀਤਾ ਗਿਆ। ਇਸ ਮੌਕੇ ਐਂਬੂਲੈਂਸਾਂ ਅਤੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਜਾ ਰਹੇ ਲੋਕਾਂ ਨੂੰ ਸੜਕੀ ਲਾਂਘਾ ਦਿੱਤਾ ਗਿਆ।             

ਧਰਨਿਆਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ, ਗੁਰਪ੍ਰੀਤ ਕੌਰ ਬਰਾਸ, ਜਸਵੀਰ ਕੌਰ ਉਗਰਾਹਾਂ, ਬਚਿੱਤਰ ਕੌਰ ਤਲਵੰਡੀ ਮੱਲ੍ਹੀਆਂ ਅਤੇ ਸਰੋਜ ਰਾਣੀ ਮਾਨਸਾ ਸ਼ਾਮਲ ਸਨ। 

ਬੁਲਾਰਿਆਂ ਨੇ ਦੋਸ਼ ਲਾਇਆ ਕਿ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਮੌਕੇ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਪੂਰੀਆਂ ਕਰਨ ਦੇ ਲਿਖਤੀ ਵਾਅਦਿਆਂ ਤੋਂ ਕੇਂਦਰ ਦੀ ਭਾਜਪਾ ਸਰਕਾਰ ਭੱਜ ਰਹੀ ਹੈ। ਇਸ ਦਾ ਸਬੂਤ ਐੱਮਐੱਸਪੀ ਦੀ ਕਮੇਟੀ ਵਿੱਚ ਸਿਰਫ਼ ਸਰਕਾਰ ਪੱਖੀ ਨੁਮਾਇੰਦੇ ਸ਼ਾਮਲ ਕਰਨੇ ਅਤੇ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਪੰਜਾਬ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਨਾ ਹੈ।ਸਿਤਮਜ਼ਰੀਫੀ ਇਹ ਕੀਤੀ ਹੈ ਕਿ ਐਮ ਐੱਸ ਪੀ ਦੀ ਕਾਨੂੰਨੀ ਗਰੰਟੀ ਦਾ ਏਜੰਡਾ ਹੀ ਨਹੀਂ ਰੱਖਿਆ ਗਿਆ। 

ਇਸੇ ਵਜ੍ਹਾ ਕਰਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਸ ਕਮੇਟੀ ਨੂੰ ਰੱਦ ਕਰਦੇ ਹੋਏ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਐਮ ਐਸ ਪੀ ਸੰਬੰਧੀ ਕਮੇਟੀ ਵਿੱਚ ਸਾਰੀਆਂ ਫ਼ਸਲਾਂ ਦਾ ਲਾਭਕਾਰੀ ਐਮ ਐੱਸ ਪੀ ਮਿਥਣ ਅਤੇ ਮੁਕੰਮਲ ਖਰੀਦ ਦੀ ਕਾਨੂੰਨੀ ਗਰੰਟੀ ਦਾ ਏਜੰਡਾ ਮਿਥ ਕੇ ਬਹੁਸੰਮਤੀ ਮੈਂਬਰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਲਏ ਜਾਣ। ਦਿੱਲੀ ਕਿਸਾਨ ਮੋਰਚੇ ਦੇ ਸੈਂਕੜੇ ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ਾ ਅਤੇ 1-1 ਜੀਅ ਨੂੰ ਪੱਕੀ ਸਰਕਾਰੀ ਨੌਕਰੀ ਦਿੱਤੀ ਜਾਵੇ। 

ਕੇਂਦਰੀ ਮੰਤਰੀ ਦੇ ਪੁੱਤਰ ਅਜੈ ਟੈਣੀ ਸਮੇਤ ਲਖੀਮਪੁਰ ਖੀਰੀ ਕਤਲਕਾਂਡ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਅੰਦੋਲਨ ਦੌਰਾਨ ਕਿਸਾਨ ਆਗੂਆਂ ਅਤੇ ਆਮ ਕਿਸਾਨਾਂ ਉੱਤੇ ਮੜ੍ਹੇ ਪੁਲਿਸ ਕੇਸ ਵਾਪਸ ਲਏ ਜਾਣ। ਉਨ੍ਹਾਂ ਨੇ ਐਲਾਨ ਕੀਤਾ ਕਿ ਇਹ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਸਾਂਝਾ ਕਿਸਾਨ ਅੰਦੋਲਨ ਹੋਰ ਵਿਸ਼ਾਲ ਅਤੇ ਤੇਜ਼ ਕੀਤਾ ਜਾਵੇਗਾ।  ਕਿਸਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਮੁਤਾਬਕ ਅਗਨੀਪਥ ਯੋਜਨਾ ਰਾਹੀਂ ਪੱਕੇ ਰੁਜ਼ਗਾਰ ਦੇ ਬਚੇ ਹੋਏ ਇੱਕੋ ਇੱਕ ਸਾਧਨ ਫੌਜੀ ਭਰਤੀ ਨੂੰ ਚਾਰ-ਸਾਲਾ ਠੇਕਾ ਭਰਤੀ ਦੇ ਫੈਸਲੇ ਰਾਹੀਂ ਖੋਹਣ ਵਾਲ਼ੀ ਕੇਂਦਰੀ ਭਾਜਪਾ ਸਰਕਾਰ ਦੀ ਨੀਤੀ ਵਿਰੁੱਧ ਵੀ ਮੁਲਕ ਭਰ ਵਿੱਚ 7 ਤੋਂ 14 ਅਗਸਤ ਤੱਕ ਰੋਸ ਪ੍ਰਦਰਸ਼ਨ ਕੀਤੇ ਜਾਣਗੇ। 

ਉਸਤੋਂ ਅਗਲੇ ਪੜਾਅ 'ਤੇ 18 ਤੋਂ 20 ਅਗਸਤ ਤੱਕ ਲਖੀਮਪੁਰ ਖੀਰੀ ਵਿਖੇ ਤਿੰਨ ਰੋਜ਼ਾ ਰੋਸ ਧਰਨੇ ਦਿਨੇ ਰਾਤ ਲਾਏ ਜਾਣਗੇ। ਇਸਤੋਂ ਇਲਾਵਾ ਪਾਣੀਆਂ ਦੇ ਗੰਭੀਰ ਸੰਕਟ ਦੇ ਪੁਖਤਾ ਹੱਲ ਲਈ ਸਾਂਝੇ ਸੰਘਰਸ਼ ਦਾ ਦਾਇਰਾ ਹੋਰ ਵਿਸ਼ਾਲ ਕਰਦਿਆਂ ਅਗਲੇ ਪੜਾਅ 'ਤੇ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਸਮੂਹ ਕਿਸਾਨਾਂ ਮਜ਼ਦੂਰਾਂ ਔਰਤਾਂ ਨੌਜਵਾਨਾਂ ਅਤੇ ਹੋਰ ਕਿਰਤੀ ਲੋਕਾਂ ਨੂੰ ਇਨ੍ਹਾਂ ਮੰਗਾਂ ਲਈ ਅੰਦੋਲਨ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਜ਼ੋਰਦਾਰ ਸੱਦਾ ਦਿੱਤਾ ਗਿਆ।                

ਕਈ ਥਾਵਾਂ 'ਤੇ ਭਰਾਤਰੀ ਹਮਾਇਤ ਵਜੋਂ ਖੇਤ ਮਜ਼ਦੂਰਾਂ, ਸਨਅਤੀ ਮਜ਼ਦੂਰਾਂ,ਜਲ ਸਪਲਾਈ ਕਾਮਿਆਂ, ਬਿਜਲੀ ਕਾਮਿਆਂ, ਬੇਰੁਜ਼ਗਾਰਾਂ, ਠੇਕਾ ਕਾਮਿਆਂ, ਵਿਦਿਆਰਥੀਆਂ, ਨੌਜਵਾਨਾਂ ਅਤੇ ਕਲਾਕਾਰਾਂ ਦੇ ਨੁਮਾਇੰਦੇ ਵੀ ਛੋਟੇ ਵੱਡੇ ਕਾਫਲੇ ਲੈ ਕੇ ਜਾਮ ਧਰਨਿਆਂ ਵਿੱਚ ਸ਼ਾਮਲ ਹੋਏ। ਇਨ੍ਹਾਂ ਵਿਚੋਂ ਪ੍ਰਮੁੱਖ ਸੰਬੋਧਨ ਕਰਤਾ ਜ਼ੋਰਾ ਸਿੰਘ ਨਸਰਾਲੀ, ਹਰਜਿੰਦਰ ਸਿੰਘ ਲੁਧਿਆਣਾ, ਵਰਿੰਦਰ ਸਿੰਘ ਮੋਮੀ, ਦਿਗਵਿਜੇ ਸ਼ਰਮਾ, ਲਾਭ ਸਿੰਘ ਆਦਿ ਸਨ।

 

Tags: Protest , Agitation , #TakeBackFarmLaws , Demonstration , MSP , #FarmLaws , Farm Laws , #FarmerBills , Farmer Bills , #FarmersProtest , Farmers Protest , Bharatiya Kisan Union , BKU , APMC , Farmer Protest , #FarmerProtest , #Tractor2Twitter , Farmers Stir , Samyukt Kisan Morcha , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD