Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੇਰੁਜ਼ਗਾਰ 646 ਪੀ.ਟੀ.ਆਈ. ਅਤੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨਾਲ ਧੱਕੇਸ਼ਾਹੀ ਕਰਨ ਦੀ ਡੀ.ਟੀ.ਐਫ. ਵੱਲੋਂ ਸਖ਼ਤ ਨਿਖੇਧੀ

ਬੇਰੁਜ਼ਗਾਰ ਅਧਿਆਪਕਾਂ ਦਾ ਕੁਟਾਪਾ ਕਰਨ ਦੀ ਥਾਂ ਪੈਂਡਿੰਗ ਭਰਤੀਆਂ ਪੂਰੀਆਂ ਕਰੇ ਸਰਕਾਰ: ਡੀ.ਟੀ.ਐੱਫ.

Protest, Agitation, Demonstration, Strike, Sangrur

Web Admin

Web Admin

5 Dariya News

ਸੰਗਰੂਰ , 01 Aug 2022

Last updated on: Aug 01, 2022, 00:00 IST

ਅੱਜ ਸੁਨਾਮ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਮੌਕੇ 646 ਪੀ ਟੀ ਆਈ ਅਧਿਆਪਕਾਂ ਦੀ ਭਰਤੀ ਮੁਕੰਮਲ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ ਜ਼ਾਹਰ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਤਿੱਖੀ ਧੂਹ ਘੜੀਸ ਕਰਦਿਆਂ, ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ ਵਿਚ ਡੱਕਣ ਅਤੇ ਸੰਗਰੂਰ ਵਿਖੇ ਮੁੱਖ ਮੰਤਰੀ ਨਿਵਾਸ ਅੱਗੇ ਈਟੀਟੀ ਦੀਆਂ 6635, 5994 ਅਤੇ 2364 ਦੀਆਂ ਭਰਤੀ ਪ੍ਰਕਿਰਿਆਵਾਂ ਪੂਰੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਦੀ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੁਲੀਸ ਰਾਹੀਂ ਖਿੱਚ ਧੂਹ ਕਰਵਾਉਣ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ 11 ਸਾਲਾਂ ਤੋਂ ਇਨਸਾਫ਼ ਲੈਣ ਲਈ ਜੱਦੋ ਜਹਿਦ ਕਰ ਰਹੇ 646 ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ ਪੂਰੀ ਕਰਕੇ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। 

ਡੀ.ਟੀ.ਐਫ. ਦੇ ਸੂਬਾ ਮੀਤ ਪ੍ਰਧਾਨਾਂ ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਬੇਅੰਤ ਸਿੰਘ ਫੂਲੇਵਾਲਾ, ਜਗਪਾਲ ਸਿੰਘ ਬੰਗੀ, ਜਸਵਿੰਦਰ ਸਿੰਘ ਔਜਲਾ ਅਤੇ ਰਘਵੀਰ ਸਿੰਘ ਭਵਾਨੀਗਡ਼੍ਹ ਨੇ 6635 ਈਟੀਟੀ ਅਧਿਆਪਕਾਂ ਦੀ ਦੂਜੀ ਲਿਸਟ ਜਾਰੀ ਕਰਨ, 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਆਨਲਾਈਨ ਪੋਰਟਲ ਖੋਲ੍ਹ ਕੇ ਭਰਤੀ ਪ੍ਰਕਿਰਿਆ ਅੱਗੇ ਵਧਾਉਣ, 2364 ਈਟੀਟੀ ਅਧਿਆਪਕਾਂ ਦੀ ਭਰਤੀ ਨੂੰ ਐਕਟਿਵ ਮੋਡ ਵਿੱਚ ਪੂਰਾ ਕਰਨ ਅਤੇ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਉਮਰ ਹੱਦ ਵਿਚ ਛੋਟ ਦੇਣ ਦੀ ਮੰਗ ਵੀ ਕੀਤੀ ਹੈ।

 

Tags: Protest , Agitation , Demonstration , Strike , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD