Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਆਸਤਦਾਨਾਂ ਵਿੱਚ ਸਾਹਿੱਤ ਪੜ੍ਹਨ ਦੀ ਰੁਚੀ ਘਟਣਾ ਭਵਿੱਖ ਲਈ ਖ਼ਤਰਨਾਕ : ਗੁਰਮੀਤ ਸਿੰਘ ਖੁੱਡੀਆਂ

Culture

Web Admin

Web Admin

5 Dariya News

ਲੁਧਿਆਣਾ , 01 Aug 2022

Last updated on: Aug 01, 2022, 00:00 IST

ਲੰਬੀ(ਮੁਕਤਸਰ) ਹਲਕੇ ਤੋਂ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸਿਰਮੌਰ ਅਕਾਲੀ ਆਗੂ ਸਃ ਪਰਕਾਸ਼ ਸਿੰਘ ਬਾਦਲ ਨੂੰ ਹਰਾ ਕੇ ਪੰਜਾਬ ਵਿਧਾਨ ਸਭਾ ਵਿੱਚ ਪਹੁੰਚੇ ਵਿਧਾਨਕਾਰ ਸਃ ਗੁਰਮੀਤ ਸਿੰਘ ਖੁੱਡੀਆਂ ਨੇ ਬੀਤੀ ਸ਼ਾਮ ਲੁਧਿਆਣਾ ਵਿੱਚ ਕਿਹਾ ਹੈ ਕਿ ਪੰਜਾਬੀ ਸਿਆਸਤਦਾਨਾਂ ਵਿੱਚ ਸਾਹਿੱਤ ਪੜ੍ਹਨ ਦੀ ਘਾਟ ਭਵਿੱਖ ਲਈ ਖ਼ਤਰਨਾਕ ਹੈ। ਸਾਹਿੱਤ, ਕੋਮਲ ਕਲਾਵਾਂ ਤੇ ਸੰਗੀਤ ਮਨੁੱਖੀ ਸ਼ਖ਼ਸੀਅਤ ਨੂੰ ਸਮਤੋਲ ਵਿੱਚ ਉਸਾਰਦੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਸਾਬਕਾ ਮੈਂਬਰ ਪਾਰਲੀਮੈਂਟ  ਨੂੰ ਖ਼ਾਲਸਾ ਕਾਲਿਜ ਅੰਮ੍ਰਿਤਸਰ ਵਿੱਚ ਪੜ੍ਹਦਿਆਂ ਆਪਣੇ ਅਧਿਆਪਕਾਂ ਪਾਸੋਂ ਸਾਹਿੱਤ , ਇਕਿਹਾਸ ਤੇ ਸੱਭਿਆਚਾਰ ਬਾਰੇ ਪੜ੍ਹਨ ਦੀ ਪ੍ਰੇਰਨਾ ਮਿਲੀ ਸੀ ਅਤੇ ਆਖਰੀ ਸਵਾਸਾਂ ਵੇਲੇ ਉਹ ਪਰਿਵਾਰ ਨੂੰ ਵੱਡੀ ਲਾਇਬਰੇਰੀ ਸੌਂਪ ਕੇ ਗਏ ਜਿਸ ਕਾਰਨ ਸਾਡੇ ਸਾਰੇ ਪਰਿਵਾਰ ਨੂੰ ਪੜ੍ਹਨ ਦਾ ਸ਼ੌਕ ਹੈ। 

ਉਨ੍ਹਾਂ ਕਿਹਾ ਕਿ ਸਾਹਿੱਤ ਤੇ ਸੱਭਿਆਚਾਰਕ ਦਿਲਚਸਪੀਆਂ ਕਾਰਨ ਹੀ ਮੇਰਾ ਵੱਡੇ ਪੰਜਾਬੀ ਲੇਖਕਾਂ ਤੇ ਸਭਿਆਚਾਰਕ ਹਸਤੀਆਂ ਨਾਲ ਨੇੜ ਹੈ। ਇਸ ਮੌਕੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਵਿਧਾਇਕ ਬਣਨ ਉਪਰੰਤ ਪਹਿਲੀ ਵਾਰ ਘਰ ਮਿਲਣ ਆਉਣ ਤੇ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਆਪਣੀਆਂ ਲਿਖੀਆਂ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। 

ਪ੍ਰੋਃ ਗਿੱਲ ਨੇ ਕਿਹਾ ਕਿ ਪਹਿਲਾਂ ਪਹਿਲ ਹਰ ਚੰਗਾ ਸਿਆਸਤਦਾਨ ਚੰਗਾ ਪਾਠਕ ਤੇ ਕਈ ਵਾਰ ਸਿਰਕੱਢ ਲੇਖਕ ਵੀ ਹੁੰਦਾ ਸੀ। ਉਨ੍ਹਾਂ ਗਿਆਨੀ ਗੁਰਮੁਖ ਸਿੰਘ ਮੁਸਾਫਿਰ ਜੀ ਦੀ ਮਿਸਾਲ ਦੇਂਦਿਆਂ ਕਿਹਾ ਕਿ ਉਹ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਹਾਣੀ ਲੇਖਕ, ਕਵੀ,ਸੁਤੰਤਰਤਾ ਸੰਗਰਾਮੀਏ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਮੈਂਬਰ ਪਾਰਲੀਮੈਂਟ ਤੇ ਪੰਜਾਬ ਦੇ ਮੁੱਖ ਮੰਤਰੀ ਵੀ ਰਹੇ। 

ਪੰਜਾਬੀ ਕਵੀ ਸਃ ਪ੍ਰੇਮ ਸਿੰਘ ਪ੍ਰੇਮ ਪੰਜਾਬ ਦੇ ਸਿੱਖਿਆ ਮੰਤਰੀ ਰਹੇ। ਕਪੂਰ ਸਿੰਘ ਆਈ ਸੀ ਐੱਸ, ਗਿਆਨੀ ਲਾਲ ਸਿੰਘ ਕਮਲਾ ਅਕਾਲੀ ਮੈਂਬਰ ਪਾਰਲੀਮੈਂਟ ਰਹੇ। ਇਸ ਮੌਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿੱਚ ਸੰਚਾਰ ਕੇਂਦਰ ਦੇ ਸੀਨੀਅਰ ਅਧਿਆਪਕ ਡਾਃ ਨਿਰਮਲ ਜੌੜਾ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਸੇਵਾ ਮੁਕਤ ਨਿਗਰਾਨ ਇੰਜਨੀਅਰ ਸਃ ਸੁਖਬੀਰ ਸਿੰਘ ਜਾਖੜ ਵੀ ਹਾਜ਼ਰ ਸਨ। ਸਃ ਜਾਖੜ ਨੂੰ ਵੀ ਪੁਸਤਕਾਂ ਦਾ ਸੈੱਟ ਭੇਂਟ ਕੀਤਾ ਗਿਆ।

 

Tags: Culture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD