Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਿ਼ਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਲਿਆ ਜਾਇਜਾ

ਲੋਕਾਂ ਦੀਆਂ ਸਮੱਸਿਆਵਾਂ ਨੂੰ ਕੀਤਾ ਜਾਵੇ ਪਹਿਲ ਦੇ ਆਧਾਰ ਤੇ ਹੱਲ

Aman Arora, Minister of Information and Public Relations, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 01 Aug 2022

Last updated on: Aug 01, 2022, 00:00 IST

ਅਮਨ ਅਰੋੜਾ ਸੂਚਨਾ ਅਤੇ ਲੋਕ ਸੰਪਰਕ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਨੇ ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਜਿ਼ਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲਿਆ। 

ਇਸ ਮੀਟਿੰਗ ਵਿੱਚ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਗੁਰਮੀਤ ਸਿੰਘ ਖੁੱਡੀਆ ਵਿਧਾਇਕ ਲੰਬੀ, ਵਿਨੀਤ ਕੁਮਾਰ ਡਿਪਟੀ ਕਮਿਸ਼ਨਰ, ਸਚਿਨ ਗੁਪਤਾ ਐਸ.ਐਸ.ਪੀ.,ਰਾਜਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੀ ਮੌਜੂਦ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ  ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀ ਅਹਿਮ ਡਿਊਟੀ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ਤਾਂ ਜੋ ਉਹਨਾਂ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ।

ਉਹਨਾਂ ਕਿਹਾ ਕਿ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਅਤੇ ਬਗ਼ੈਰ ਕਿਸੇ ਪੱਖਪਾਤ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਸਬੰਧੀ ਮਾਨ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਅਨੁਸਾਰ ਇਨ੍ਹਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ  ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਉਹਨਾਂ ਜਿ਼ਲ੍ਹੇ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜਿ਼ਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ  ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਨੇਪਰੇ ਚੜ੍ਹਾਉਣ । ਮੀਟਿੰਗ ਦੌਰਾਨ ਉਹਨਾਂ ਸੀਵਰੇਜ਼ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸੀਵਰੇਜ਼ ਸਮੱਸਿਆ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਅਤੇ ਸੀਵਰੇਜ਼ ਦੀ ਸਮੱਸਿਆ ਨੂੰ ਪੱਕੇ ਤੌਰ ਤੇ ਹੱਲ ਕੀਤਾ ਜਾਵੇ।

ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਬਚਣਵੱਧ ਹੈ ਅਤੇ ਰਾਜ ਵਿੱਚ ਮਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਤਾਂ ਜੋ ਗਰੀਬ ਅਤੇ ਲੋੜਵੰਦ ਵਿਅਕਤੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ। ਉਹਨਾਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਨਰਮੇ  ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਜਾਗਰੂਕ ਕੀਤਾ ਜਾਵੇ, ਉਹਨਾਂ ਕਿਹਾ ਜਿਹਨਾਂ ਖੇਤਾਂ ਵਿੱਚ ਬਰਸਾਤ ਨਾਲ ਨਰਮੇ ਦੀ ਫਸਲ ਖਰਾਬ ਹੋ ਗਈ ਹੈ, ਉਹਨਾਂ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਫਸਲ ਉਗਾਉਣ ਲਈ ਪ੍ਰੇਰਿਤ ਕੀਤਾ ਜਾਵੇ।

ਉਹਨਾਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਨੂੰ ਪੈਨਸ਼ਨ ਸਕੀਮ ਦਾ ਲਾਭ ਦਿੱਤਾ ਜਾਵੇ । ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਕੈਬਨਿਟ ਮੰਤਰੀ ਨੂੰ ਨਹਿਰੀ ਅਰਾਮ ਘਰ ਵਿਖੇ ਗਾਰਡ ਆਫ ਆਨਰ ਵੀ ਦਿੱਤਾ ਗਿਆ । ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਗਦੇਵ ਸਿੰਘ ਬਾਂਮ, ਜਸ਼ਨ ਬਰਾੜ, ਵਰਿੰਦਰ ਢੋਸੀਵਾਲ, ਵਿੱਕੀ ਕੁਮਾਰ, ਮਨਵੀਰ ਸਿੰਘ, ਦਿਲਬਾਗ ਸਿੰਘ, ਇਕਾਬਲ ਸਿੰਘ, ਜਗਮੀਤ ਸਿੰਘ, ਅਮਰਧੀਰ ਸਿੰਘ ਅਤੇ ਜਗਮੀਤ ਸਿੰਘ ਜੱਗਾ ਵੀ ਮੌਜੂਦ ਸਨ।  

 

Tags: Aman Arora , Minister of Information and Public Relations , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD