Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ

ਹਫ਼ਤਾ ਭਰ 4000 ਲੋਕਾਂ ਤੱਕ ਲੈਕੇ ਗਏ ਸ਼ਹੀਦ ਦੀ ਸੋਚ

Shaheed Udham Singh, Shaheed Udham Singh Wala, Sunam, Rakesh Kumar

Web Admin

Web Admin

5 Dariya News

ਸ਼ਹੀਦ ਊਧਮ ਸਿੰਘ ਵਾਲਾ , 01 Aug 2022

Last updated on: Aug 01, 2022, 00:00 IST

ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਨੇ ਸ਼ਹੀਦ ਊਧਮ ਸਿੰਘ ਜੀ ਦੇ ਸਹੀ ਸੋਚ ਨੂੰ ਘਰ-ਘਰ ਤੱਕ ਪਹੁੰਚਣ ਲਈ 24 ਜੁਲਾਈ ਤੋਂ 30 ਜੁਲਾਈ ਤੱਕ ਹਫ਼ਤਾ ਭਰ ਮੁਹਿੰਮ ਚਲਾਈ। ਇਹ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਧਾਨ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸੁਨਾਮ ਊਧਮ ਸਿੰਘ ਵਾਲਾ ਤੇ ਉਸ ਦੇ ਆਲੇ-ਦੁਆਲੇ ਦੇ ਇਲਾਕੇ ਦੇ 4000 ਦੇ ਕਰੀਬ ਬੱਚਿਆਂ, ਅਧਿਆਪਕਾਂ ਤੇ ਹੋਰ ਸ਼ਹਿਰ ਵਾਸੀਆਂ ਨੂੰ ਸ਼ਹੀਦ ਦੀ ਸਹੀ ਵਿਚਾਰਧਾਰਾ ਤੋਂ ਜਾਣੂ ਕਰਵਾਇਆ ਗਿਆ।ਉਨ੍ਹਾਂ ਦੱਸਿਆ ਕਿ ਮੰਚ ਵੱਲੋ ਸਿਨੇਮਾ ਚੌਂਕ ਸੁਨਾਮ ਵਿਖੇ ਇੱਕ ਹਫਤਾ ਕਿਤਾਬਾਂ ਦੀ ਪ੍ਰਦਰਸ਼ਨੀ ਹਰ ਰੋਜ਼ ਸ਼ਾਮ ਨੂੰ 5 ਵਜੇ ਤੋਂ 8 ਵਜੇ ਤੱਕ ਲਗਾਤਾਰ ਲਗਾਈ ਗਈ। 

ਮੰਚ ਦੇ ਉਪ ਪ੍ਰਧਾਨ ਅਨਿਲ ਕੁਮਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਊਧਮ ਸਿੰਘ ਨੂੰ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਜਾਵੇ, ਸ਼ਹੀਦ ਊਧਮ ਸਿੰਘ ਜੀ ਦੀ ਅਸਲੀ ਫੋਟੋ ਨਾਲ ਮਿਲਦੇ ਬੁੱਤ ਹੀ ਲਗਾਵਾਏ ਜਾਣ, ਸ਼ਹੀਦ ਊਧਮ ਸਿੰਘ ਸਬੰਧੀ ਵੱਖ ਵੱਖ ਥਾਵਾਂ ਤੇ ਪਈਆ ਚੀਜ਼ਾਂ ਜਿਵੇਂ ਚਿੱਠੀਆਂ, ਪਸਤੌਲ ਡਾਇਰੀ 1939, ਡਾਇਰੀ 1940 ਚਾਕੂ ਹੋਰ ਦਸਤਾਵੇਜ਼ਾ ਆਦਿ ਨੂੰ ਸੁਨਾਮ ਊਧਮ ਸਿੰਘ ਵਾਲ਼ਾ ਵਿਖੇ ਬਣੇ ਮਿਊਜ਼ੀਅਮ ਵਿਖੇ ਲਿਆ ਕੇ ਰੱਖਿਆ ਜਾਵੇ, ਮੌਜੂਦਾ ਘਰ ਦੀ ਚੰਗੀ ਤਰ੍ਹਾਂ ਸੰਭਾਲ ਕੀਤੀ ਜਾਵੇ, ਸ਼ਹੀਦ ਦੀ ਅਸਲੀ ਫੋਟੋ ਵਾਲ਼ਾ ਡਾਕ ਟਿਕਟ ਜਾਰੀ ਕੀਤਾ ਜਾਵੇ, ਸ਼ਹੀਦ ਦੇ ਨਾਮ ਤੇ ਬਣੀ ਮਿਊਂਸੀਪਲ ਲਾਇਬ੍ਰੇਰੀ ਦਾ ਸੁਧਾਰ ਕੀਤਾ ਜਾਵੇ, ਸ਼ਹੀਦ ਦੇ ਸ਼ਹਿਰ ਦੇ ਰੇਲਵੇ ਸਟੇਸ਼ਨ ਵਿੱਚੋਂ ਲੰਘਦੀਆਂ ਸਾਰੀਆਂ ਗੱਡੀਆਂ ਦਾ ਇੱਥੇ ਸਟੋਪੇਜ ਕੀਤਾ ਜਾਵੇ ਆਦਿ।

ਮੰਚ ਦੇ ਸਮੂਹ ਮੈਂਬਰਾਂ ਤੇ ਹੋਰ ਸਮਰਥਕਾਂ ਨੇ 31 ਜੁਲਾਈ ਨੂੰ ਸ਼ਹੀਦੀ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮੰਨਾਉਂਦੇ ਸ਼ਹੀਦ ਦੇ ਜੱਦੀ ਘਰ ਵਿਖੇ ਪਹੁੰਚ ਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਬਲਵੀਰ ਚੰਦ ਲੌਂਗੋਵਾਲ ਜੀ ਨੇ ਮੰਚ ਦੇ ਉਦੇਸ਼ ਬਾਰੇ ਦੱਸਿਆ। ਪ੍ਰਧਾਨ ਰਾਕੇਸ਼ ਕੁਮਾਰ ਨੇ ਸ਼ਹੀਦ ਊਧਮ ਜੀ ਦੇ ਇਤਿਹਾਸ ਤੇ ਚਾਨਣਾ ਪਾਇਆ। ਮਿਲਖਾਂ ਸਿੰਘ ਸਨੇਹੀ, ਜੂਝਾਰ ਸਿੰਘ ਨੇ ਗੀਤ ਗਾਏ। ਮੰਚ ਦੇ ਸਮੂਹ ਆਗੂਆਂ ਤੇ ਮੈਂਬਰਾਂ ਨੇ ਆਖਿਆ ਕਿ ਜਦੋਂ ਤੱਕ ਸ਼ਹੀਦ ਨੂੰ ਇੰਨਸਾਫ਼ ਨਹੀ ਮਿਲਦਾ ਮੰਚ ਆਪਣਾ ਸੰਘਰਸ਼ ਜਾਰੀ ਰੱਖੇਗਾ। 

ਆਖਿਰ ਵਿੱਚ ਦਰਸ਼ਨ ਸਿੰਘ ਨੇ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ।ਇਸ ਪੂਰੇ ਹਫ਼ਤੇ ਦੌਰਾਨ ਮੰਚ ਦੇ ਪ੍ਰਧਾਨ ਰਾਕੇਸ਼ ਕੁਮਾਰ, ਸਕੱਤਰ ਵਿਸ਼ਵ ਕਾਂਤ, ਅਨਿਲ ਕੁਮਾਰ, ਤਰਸੇਮ ਬਾਵਾ, ਸੰਜੀਵ ਕੁਮਾਰ, ਵਿਪਨ ਕੁਮਾਰ, ਨਵਨੀਤ ਸਿੰਘ, ਪਵਨ ਕੁਮਾਰ ਛਾਜਲਾ, ਸੁਖਜਿੰਦਰ ਸੁਨਾਮ, ਬਲਜੀਤ ਨਮੋਲ, ਬੱਗਾ ਸਿੰਘ ਨਮੋਲ, ਦਵਿੰਦਰ ਸੁਨਾਮ, ਪਦਮ ਕੁਮਾਰ, ਮਿਲਖਾ ਸਿੰਘ ਸਨੇਹੀ ਬਿਰਜ ਲਾਲ, ਗੁਰਮੀਤ ਸਿੰਘ , ਹਰਿੰਦਰ ਬਾਬ, ਮਾ ਦਰਸ਼ਨ ਸਿੰਘ, ਇੰਜ ਦਵਿੰਦਰ ਸਿੰਘ, ਮੋਹਕਮ ਸਿੰਘ ਦਾਤਾ ਨਮੋਲ ਆਦਿ ਸਾਥੀਆਂ ਨੇ ਸਮਹੁਲੀਅਤ ਕੀਤੀ।

 

Tags: Shaheed Udham Singh , Shaheed Udham Singh Wala , Sunam , Rakesh Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD