Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਖਾਣ ਪੀਣ ਸਮੇਂ ਸਾਵਧਾਨ ਰਹਿਣ ਦੀ ਅਪੀਲ

ਬਰਸਾਤੀ ਮੌਸਮ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਡਾ ਰੰਜੂ ਸਿੰਗਲਾ

Health, Dr. Ranju Singla Civil Surgeon, Shiri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 01 Aug 2022

Last updated on: Aug 01, 2022, 00:00 IST

ਪਿਛਲੇ ਕੁਝ ਦਿਨਾਂ ਤੋਂ ਇਲਾਕੇ ਵਿੱਚ ਜਿਆਦਾ ਬਰਸਾਤ ਹੋਣ ਕਾਰਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਖਾਣ ਪੀਣ ਸਮੇਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਜਿਲ੍ਹੇ ਦੇ ਸਮੂਹ ਪ੍ਰੋਗਰਾਮ ਅਫਸਰਾਂ ਦੀਆਂ ਦੀ ਡਿਊਟੀ ਵੱਖ ਵੱਖ ਸਿਹਤ ਸੰਸਥਾਵਾਂ ਵਿਚ ਜਾ ਕੇ ਸੁਪਰਵਿਜ਼ਨ ਕਰਨ ਲਈ ਲਗਾਈ ਗਈ ਹੈ। 

ਡਾ. ਰਸ਼ਮੀ ਚਾਵਲਾ ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਜਿਲ੍ਹੇ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਸਿਹਤ ਵਿਭਾਗ ਦੇ ਸਟਾਫ ਨੂੰ ਲੋਕਾਂ ਨੂੰ ਬਰਸਾਤੀ ਮੌਸਮ ਕਾਰਨ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕਰਨ ਦੀ ਹਦਾਇਤ ਕੀਤੀ ਗਈ। ਇਸ ਮੌਕੇ ਉਨ੍ਹਾ ਜਾਣਕਾਰੀ ਦੇਂਦਿਆਂ ਦੱਸਿਆ ਕਿ ਦਸਤ, ਹੈਜਾ, ਟਾਈਫਾਇਡ , ਪੀਲੀਆ ਅਤੇ ਉਲਟੀਆਂ ਆਦਿ ਬਰਸਾਤੀ ਬਿਮਾਰੀਆਂ ਹਨ, ਜਿਨ੍ਹਾਂ ਤੋਂ ਥੋੜੀ ਜਿਹੀ ਸਾਵਧਾਨੀ ਵਰਤ ਕੇ ਬਚਿਆ ਜਾ ਸਕਦਾ ਹੈ। 

ਇਸ ਲਈ ਸਾਨੂੰ ਬਰਸਾਤ ਦੇ ਮੌਸਮ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਸਾਵਧਾਨੀਆ ਤੇ ਅਮਲ ਕਰਨਾ ਚਾਹੀਦਾ ਹੈ।ਇਸ ਸਮੇਂ ਉਨ੍ਹਾ ਜਾਣਕਾਰੀ ਦਿੰਦਿਆਂ ਕਿਹਾ ਕਿ ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿੱਚ ਓ.ਆਰ.ਐਸ. (ਜੀਵਨ ਰੱਖਿਅਕ ਘੋਲ) ਦੀ ਵਰਤੋਂ ਕਰਨੀ ਚਾਹੀਦੀ ਹੈ, ਜ਼ੋ ਕਿ ਸਿਹਤ ਵਿਭਾਗ ਵੱਲੋਂ ਮੁਫ਼ਤ ਦਿੱਤਾ ਜਾ ਰਿਹਾ ਹੈ।

ਸਾਨੂੰ ਸੌਚ ਬਾਹਰ ਖੁੱਲੇ ਵਿੱਚ ਨਹੀਂ ਜਾਣਾ ਚਾਹੀਦਾ, ਪਾਣੀ ਉਬਾਲ ਕੇ ਜਾਂ ਕਲੋਰੀਨੇਟ ਕਰਕੇ ਪੀਣਾ ਚਾਹੀਦਾ ਹੈ, ਪਾਣੀ ਸਾਫ਼ ਕਰਨ ਲਈ ਸਿਹਤ ਵਿਭਾਗ ਵੱਲੋਂ ਕਲੋਰੀਨ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਆਪਣੀ ਨਿੱਜੀ ਸਫ਼ਾਈ ਅਤੇ ਆਲੇ ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ। ਖਾਣ ਪੀਣ ਵਾਲੀਆਂ ਵਸਤਾਂ ਹਮੇਸ਼ਾ ਢੱਕ ਕੇ ਰੱਖੋ। ਕੱਟੇ ਹੋਏ ਫ਼ਲ ਜਾਂ ਸਬਜ਼ੀਆਂ ਨਹੀਂ ਖਰੀਦਣੀਆਂ ਚਾਹੀਦੀਆਂ। 

ਬਜਾਰਾਂ ਵਿੱਚ ਵਿਕ ਰਹੇ ਪੱਕੇ ਅਤੇ ਕੱਟੇ ਹੋਏ ਫਲ ਅਤੇ ਸਬਜੀਆਂ ਨਹੀਂ ਖਾਣੀਆਂ ਚਾਹੀਦੀਆਂ ਅਤੇ ਬਾਸੀ ਖਾਣਾ ਨਹੀਂ ਖਾਣਾ ਚਾਹੀਦਾ।ਬਜ਼ਾਰਾਂ ਵਿਚੋਂ ਲਿਆ ਕੇ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਘਰ ਦਾ ਬਣਿਆ ਹੋਇਆ ਤਾਜ਼ਾ ਖਾਣਾ ਹੀ ਖਾਣਾ ਚਾਹੀਦਾ ਹੈ। ਮੱਖੀਆਂ ਤੋਂ ਬਚਾਅ ਰੱਖਣਾ ਚਾਹੀਦਾ ਹੈ। ਖਾਣਾ ਬਣਾਉਣ, ਖਾਣਾ ਖਾਣ , ਵਰਤਾਉਣ ਤੋਂ ਪਹਿਲਾਂ ਅਤੇ ਸੌਚ ਜਾਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। 

ਬਿਮਾਰੀ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਸਟਾਫ ਘਰ ਘਰ ਜਾ ਕੇ ਲੋਕਾਂ ਤੋਂ ਉਨ੍ਹਾ ਦੀ ਬੀਮਾਰੀ ਬਾਰੇ ਜਾਣਕਾਰੀ ਲੈ ਰਿਹਾ ਹੈ ਅਤੇ ਬੁਖਾਰ ਹੋਣ ਦੀ ਸੂਰਤ ਵਿਚ ਬਲੱਡ ਦੇ ਸੈਂਪਲ ਲਏ ਜਾਂਦੇ ਹਨ ਅਤੇ ਦਸਤਾਂ ਹੋਣ ਦੀ ਸੂਰਤ ਵਿਚ ਮੌਕੇ ਤੇ ਹੀ ਓ.ਆਰ.ਐਸ. ਘੋਲ ਦੇ ਪੈਕਟ ਵੰਡੇ ਜਾ ਰਹੇ ਹਨ । ਇਸ ਸਮੇਂ ਉਨ੍ਹਾਂ ਪਿੰਡ ਥਰਾਜ ਵਾਲਾ, ਲਾਲਬਾਈ, ਬੀਦੋਵਾਲੀ, ਸਿੰਘੇਵਾਲਾ ਅਤੇ ਕਿਲ੍ਹਿਆਂਵਾਲੀ ਜਾਇਜ਼ਾ ਲਿਆ।

 

Tags: Health , Dr. Ranju Singla Civil Surgeon , Shiri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD