Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਲੋਕ ਚੇਤਨਾ ਮੰਚ ਨੇ ਸ਼ਹੀਦਾਂ ਦੇ ਰਾਹ 'ਤੇ ਚੱਲਣ ਦਾ ਦਿੱਤਾ ਸੱਦਾ

Lok Chetna Manch, Shaheed Udham Singh, Laheragaga

Web Admin

Web Admin

5 Dariya News

ਲਹਿਰਾਗਾਗਾ , 01 Aug 2022

Last updated on: Aug 01, 2022, 00:00 IST

ਲੋਕ ਚੇਤਨਾ ਮੰਚ, ਲਹਿਰਾਗਾਗਾ ਵੱਲੋਂ ਬੀਤੇ ਕੱਲ੍ਹ ਸ਼ਾਮ ਨੂੰ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਸਮਾਰਕ 'ਤੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਆਜ਼ਾਦੀ ਸੰਗਰਾਮ ਦੇ ਸਮੂਹ ਸ਼ਹੀਦਾਂ ਦੀ ਇਨਕਲਾਬੀ ਵਿਚਾਰਧਾਰਾ ਨੂੰ ਬੁਲੰਦ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਮੰਚ ਦੇ ਕਾਰਕੁੰਨਾਂ ਨੇ ਸ਼ਹੀਦ ਉਧਮ ਸਿੰਘ-ਅਮਰ ਰਹੇ ਅਤੇ ਸਾਮਰਾਜਵਾਦ-ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਇਸ ਉਪਰੰਤ ਕਾਰਕੁੰਨਾਂ ਨੇ ਸਮਾਰਕ ਤੋਂ ਨਹਿਰ ਦੇ ਪੁਲ ਤੱਕ ਕਾਫਲਾ ਮਾਰਚ ਕੀਤਾ ਅਤੇ ਨਹਿਰ ਦੇ ਪੁਲ 'ਤੇ ਮੁੱਖ ਮਾਰਗ ਉੱਤੇ ਵਰਦੇ ਮੀਂਹ ਵਿੱਚ ਰੈਲੀ ਕੀਤੀ। 

ਰੈਲੀ ਨੂੰ ਸੰਬੋਧਨ ਕਰਦਿਆਂ ਮੰਚ ਦੇ ਆਗੂਆਂ ਹਰਭਗਵਾਨ ਗੁਰਨੇ, ਜਗਦੀਸ਼ ਪਾਪੜਾ ਤੇ ਪੂਰਨ ਸਿੰਘ ਖਾਈ ਨੇ ਕਿਹਾ ਕਿ ਇਸ ਮਾਰਚ ਤੇ ਰੈਲੀ ਦਾ ਮਕਸਦ ਸ਼ਹੀਦ ਉਧਮ ਸਿੰਘ ਸਮੇਤ ਸ਼ਹੀਦ ਭਗਤ ਸਿੰਘ ਤੇ ਹੋਰਨਾਂ ਸ਼ਹੀਦਾਂ ਦੇ ਇਨਕਲਾਬੀ, ਜਮਹੂਰੀ ਤੇ ਧਰਮਨਿਰਪੱਖ ਵਿਚਾਰਾਂ ਨੂੰ ਬੁਲੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਉਧਮ ਸਿੰਘ ਦੇ ਮਿਸਾਲੀ ਉੱਦਮ ਅਤੇ ਕੁਰਬਾਨੀ ਨੇ ਅੰਗਰੇਜ਼ੀ ਸਾਮਰਾਜੀਆਂ ਦੀ ਨੀਂਦ ਉੱਡਾ ਕੇ ਰੱਖ ਦਿੱਤੀ ਸੀ। ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਭਾਰਤੀ ਲੋਕਾਂ ਦੇ ਸੰਗਰਾਮ ਨੇ ਬਸਤੀਵਾਦੀ ਹਾਕਮਾਂ ਨੂੰ ਭਾਰਤ ਵਿੱਚੋਂ ਆਪਣਾ ਬੋਰੀਆ-ਬਿਸਤਰਾ ਗੋਲ ਕਰਨ ਲਈ ਮਜ਼ਬੂਰ ਕਰ ਦਿੱਤਾ ਸੀ। 

ਚਰਨ ਸਿੰਘ, ਰਣਜੀਤ ਲਹਿਰਾ, ਬਲਦੇਵ ਸਿੰਘ, ਮਾਸਟਰ ਕੁਲਦੀਪ ਸਿੰਘ, ਰਾਮਚੰਦਰ ਸਿੰਘ ਖਾਈ, ਮਹਿੰਦਰ ਸਿੰਘ, ਹਰੀ ਸਿੰਘ ਅੜਕਵਾਸ, ਬਲਦੇਵ ਨਿਮਰ, ਗੁਰਪ੍ਰੀਤ ਗੋਰਾ ਅਤੇ ਮੇਜਰ ਸਿੰਘ ਨੇ ਕਿਹਾ ਕਿ ਅੱਜ ਕੁੱਝ ਫਿਰਕੂ-ਫ਼ਾਸ਼ੀ ਤਾਕਤਾਂ ਵੱਲੋਂ ਸਾਡੇ ਮਹਾਨ ਸ਼ਹੀਦਾਂ ਦੀ ਸ਼ਖਸੀਅਤ ਅਤੇ ਵਿਚਾਰਧਾਰਾ 'ਤੇ ਹਮਲਾ ਕਰਕੇ ਬਹਾਨੇ ਸਿੱਖ ਭਾਈਚਾਰੇ ਅਤੇ ਇਨਕਲਾਬੀ ਤਾਕਤਾਂ ਦਰਮਿਆਨ ਕੁੜੱਤਣ ਪੈਦਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਐਨ ਇਹੋ ਤਾਕਤਾਂ ਸਨ ਜਿਨ੍ਹਾਂ ਨੇ ਆਜ਼ਾਦੀ ਸੰਗਰਾਮ ਅਮ੍ਰਿਤ ਵਿੱਚ ਕਾਂਜੀ ਘੋਲ ਕੇ ਟੋਡੀ ਬੱਚਿਆਂ ਦਾ ਰੋਲ ਅਦਾ ਕੀਤਾ ਸੀ।

 

Tags: Lok Chetna Manch , Shaheed Udham Singh , Laheragaga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD