Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸਾਨਾਂ ਨੂੰ ਉਹਨਾਂ ਦੀ ਜ਼ਮੀਨਾਂ ਤੋਂ ਬੇਅਬਾਦ ਨਹੀਂ ਹੋਣ ਦਿਆਂਗੇ : ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਬਲਬੀਰ ਸਿੱਧੂ ਤੇ ਲਵਲੀ ਯੂਨੀਵਰਸਿਟੀ ਵਰਗੇ ਸਰਕਾਰੀ ਜ਼ਮੀਨਾਂ ਦੇ ਕਾਬਜ਼ਕਾਰਾਂ ਖਿਲਾਫ ਕਾਰਵਾਈ ਕਰੇ ਸਰਕਾਰ : ਪ੍ਰੋ. ਚੰਦੂਮਾਜਰਾ

Prem Singh Chandumajra,Shiromani Akali Dal, SAD,Mohali

Web Admin

Web Admin

5 Dariya News

ਮੁਹਾਲੀ , 01 Aug 2022

Last updated on: Aug 01, 2022, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਸ ਜ਼ਿਲ੍ਹੇ ਦੇ ਮਾਜਰੀ ਬਲਾਕ ਦੇ ਕਿਸਾਨਾਂ ਨੁੰ ਭਰੋਸਾ ਦੁਆਇਆ ਕਿ ਉਹ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਗੈਰ ਕਾਨੁੰਨੀ ਤਰੀਕੇ ਨਾਲ ਉਹਨਾਂ ਨੁੰ ਉਹਨਾਂ ਦੀਆਂ ਜ਼ਮੀਨਾਂ ਤੋਂ ਬੇਅਬਾਦ ਨਹੀਂ ਹੋਣ ਦੇਵੇਗੀ ਤੇ ਕਾਨੂੰਨੀ ਸਹਾਇਤਾ ਸਮੇਤ ਉਹਨਾਂ ਦੀ ਹਰ ਕਿਸਮ ਦੀ ਮਦਦ ਕਰੇਗੀ।ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਿਹਨਾ ਨੇ ਛੋਟੀਪੁਰ ਨਾਗਲ ਪਿੰਡ ਵਿਚ ਕਿਸਾਨਾਂ ਨਾਲ ਗੱਲਬਾਤ ਕੀਤੀ ਜਿਥੇ ਕਿਸਾਨਾਂ ਨੇ ਸ਼ਿਕਾਇਤ ਦਿੱਤੀ ਕਿ ਸਰਕਾਰ ਨੇ ਬਿਨਾਂ ਕੋਈ ਨੋਟਿਸ ਦਿੱਤੇ ਜਾਂ ਕਾਨੂੰਨੀ ਕਾਰਵਾਈ ਕੀਤੇ ਉਹਨਾਂ ਤੋਂ 2822 ਏਕੜ ਥਾਂ ਖੋਹ ਲਈ ਹੈ, ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਅਜਿਹੀ ਸਸਤੀ ਸ਼ੋਹਰਤ ਹਾਸਲ ਕਰਨ ਤੋਂ ਗੁਰੇਜ਼ ਕਰੇ ਅਤੇ ਇਸਦੀ ਥਾਂ ਉਹਨਾਂ ਖਿਲਾਫ ਕਾਰਵਾਈ ਕਰੇ ਜਿਹਨਾਂ ਨੇ ਹਜ਼ਾਰਾਂ ਕਰੋੜਾਂ ਰੁਪਏ ਦੀ ਸਰਕਾਰੀ ਜ਼ਮੀਨਾਂ ’ਤੇ ਕਬਜ਼ੇ ਕੀਤੇ ਹਨ। 

ਉਹਨਾਂ ਕਿਹਾ ਕਿ ਸਰਕਾਰ ਸਾਬਕਾ ਮੰਤਰੀ ਬਲਬੀਰ ਸਿੱਧੂ ਦੇ ਖਿਲਾਫ ਕਾਰਵਾਈ ਕਰੇ ਜਿਸਨੇ ਜਾਅਲ ਟਰੱਸਟ ਬਣਾ ਕੇ ਮੁਹਾਲੀ ਵਿਚ 11 ਏਕੜ ਥਾਂ ਨੱਪ ਲਈ ਤੇ ਲਵਲੀ ਯੂਨੀਵਰਸਿਟੀ ਜਿਸਨੇ ਪੰਚਾਇਤੀ ਜ਼ਮੀਨ ਨੱਪ ਲਈਵੇਰਵੇ ਸਾਂਝੇ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਿਸਾਨਾਂ ਨੇ ਉਹਨਾਂ ਨੂੰ ਦੱਸਿਆ ਹੈ ਕਿ ਜ਼ਮੀਨ ਦੇ ਅਸਲ ਮਾਲਕਾਂ ਕੋਲ 1944 ਤੋਂ ਇਸ ਜ਼ਮੀਨ ਦਾ ਕਬਜ਼ਾ ਹੈ ਜਿਸ ਜ਼ਮੀਨ ਦਾ ਕਬਜ਼ਾ ਸਰਕਾਰ ਨੇ ਲਿਆ ਹੈ ਤੇ ਹੋਰਨਾਂ ਨੇ 1990, 92 ਵਿਚ ਇਹ ਜ਼ਮੀਨ ਖਰੀਦੀ ਸੀ। ਉਹਨਾਂ ਕਿਹਾ ਕਿ ਇਹ ਸਪਸ਼ਟ ਸਬੂਤ ਹੈ ਕਿ ਸਵਾਲਾਂ ਦੇ ਘੇਰੇ ਵਿਚਲੀ ਜ਼ਮੀਨ ਕਿਸਾਨਾਂ ਦੀ ਹੈ ਜੋ ਪੀੜੀਆਂ ਤੋਂ ਇਸਦੇ ਮਾਲਕ ਹਨ ਜਦੋਂ ਕਿ ਹੋਰਨਾਂ ਨੇ ਪੀੜੀਆਂ ਪਹਿਲਾਂ ਰਜਿਸਟਰੀਆਂ ਰਾਹੀਂ ਇਹ ਜ਼ਮੀਨ ਖਰੀਦੀ ਸੀ। ਉਹਨਾਂ ਕਿਹਾ ਕਿ ਕਿਸਾਨਾਂ ਸਬੰਧਤ ਅਦਾਲਤਾਂ ਰਾਹੀਂ ਇਸ ਜ਼ਮੀਨ ਦੇ ਮਾਲਕਾਨਾ ਹੱਕ ਹਾਸਲ ਕੀਤੇ ਹਨ ਤੇ ਸਰਕਾਰ ਵੱਲੋਂ ਗੈਰ ਕਾਨੂੰਨੀ ਹੁਕਮਾਂ ਰਾਹੀਂ ਕਿਸਾਨਾਂ ਨੂੰ ਬੇਅਬਾਦ ਕਰਨਾ ਗਲਤ ਹੈ ਤੇ ਇਹ ਹੁਕਮ ਅਦਾਲਤਾਂ ਵੱਲੋਂ ਰੱਦ ਕਰ ਦਿੱਤੇ ਜਾਣਗੇ।

 ਉਹਨਾਂ ਕਿਹਾ ਕਿ ਉਹਨਾਂ ਨੇ ਪ੍ਰਭਾਵਤ ਕਿਸਾਨਾਂ ਨੂੰ ਕਾਨੂੰਨੀ ਤੇ ਹਰ ਤਰੀਕੇ ਦੀ ਮਦਦ ਇਸ ਅਨਿਆਂ ਖਿਲਾਫ ਲੜਨ ਵਿਚ ਦੇਣ ਦਾ ਭਰੋਸਾ ਦੁਆਇਆ ਹੈ।ਅਕਾਲੀ ਆਗੂ ਨੇ ਆਪ ਸਰਕਾਰ ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਇਹ ਵੀ ਆਖਿਆ ਕਿ ਉਹ ਸਸਤੀ ਸ਼ੋਹਰਤ ਵਾਸਤੇ ਕੰਮ ਨਾ ਕਰਨ ਬਲਕਿ ਪੰਜਾਬ ਨੁੰ ਦਰਪੇਸ਼ ਅਸਲ ਮੁੱਦਿਆਂ ਦੇ ਹੱਲ ਲਈ ਕੰਮ ਕਰਨ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਕਾਨੂੰਨ ਵਿਵਸਥਾ, ਨੌਜਵਾਨਾਂ ਨੂੰ ਰੋਜ਼ਗਾਰ ਦੇਣ ਤੇ ਮਹਿਲਾਵਾਂ ਨੁੰ ਹਰ ਮਹੀਨੇ 1000 ਰੁਪਏ ਦੇਣ ਸਮੇਤ ਚੋਣ ਵਾਅਦਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ’ਤੇ ਜ਼ੋਰ ਲਾਇਆ ਹੋਇਆ ਹੈ ਤੇ ਅਸਲ ਮੁੱਦਿਆਂ ਤੋਂ ਧਿਆਨ ਭਟਕਾ ਰਹੀ ਹੈ। ਪ੍ਰੋ. ਚੰਦੂਮਾਜਰਾ ਨੇ ਜ਼ੋਰ ਦੇ ਕੇ ਕਿਹਾ ਕਿ ਸਹੀ ਤਰੀਕਾ ਅਪਣਾਏ ਬਗੈਰ ਕਿਸੇ ਪ੍ਰਾਈਵੇਟ ਜ਼ਮੀਨ ’ਤੇ ਕਬਜ਼ਾ ਨਹੀਂ ਕੀਤਾ ਜਾ ਸਕਦਾ। ਉਹਨਾਂ ਦੇ ਨਾਲ ਚਰਨਜੀਤ ਸਿੰਘ ਕਾਲੇਵਾਲ, ਮਨਜੀਤ ਸਿੰਘ ਮੁੱਦੋਂ, ਸਰਬਜੀਤ ਸਿੰਘ ਕਾਦੀਮਾਜਰਾ, ਹਰਦੀਪ ਸਿੰਘ ਖੀਰਬਾਦ, ਦਲਬਾਗ ਸਿੰਘ ਤੇ ਜਗੀਰ ਰਾਮ ਤੇ ਹੋਰ ਵੀ ਹਾਜ਼ਰ ਸਨ।

 

Tags: Prem Singh Chandumajra , Shiromani Akali Dal , SAD , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD