ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ਵਿਚ ਜਿਲ੍ਹਾ ਪੱਧਰੀ ਟੀਮ ਵੱਲੋਂ ਸੀ.ਐਚ.ਸੀ. ਚਨਾਰਥਲ ਕਲਾਂ ਅਧੀਨ ਪਿੰਡ ਛਲੇੜੀ ਖੁਰਦ ਵਿਖੇ ਬਣਨ ਵਾਲੇ ਆਮ ਆਦਮੀ ਕਲੀਨਿਕ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ।ਇਸ ਟੀਮ ਵਿਚ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ, ਜਿਲ੍ਹਾ ਪ੍ਰੋਗਰਾਮ ਮੈਨੇਜਰ ਕ੍ਰਿਤਿਸ਼ ਸੀਮਾ , ਡੀ.ਐਮ.ਈ.ਓ. ਵਿੱਕੀ ਵਰਮਾਂ ਅਤੇ ਬਲਾਕ ਐਕਸਟੇਸ਼ਨ ਐਜੂਕੇਟਰ ਮਹਾਵੀਰ ਸਿੰਘ ਸ਼ਾਮਿਲ ਸਨ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਦੇ ਮਕਸਦ ਨਾਲ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਪਿੰਡ ਛਲੇੜੀ ਖੁਰਦ ਵਿਖੇ ਆਮ ਆਦਮੀ ਕਲੀਨਿਕ ਖੋਲਿਆ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਇਸ ਸਬੰਧੀ ਲੱਗਭਗ ਸਾਰੀਆਂ ਤਿਆਰੀਆਂ ਮੁਕੰਮਲ ਕਰ ਹੋ ਗਈਆਂ ਹਨ।