Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਆਯੋਜਿਤ ਕੀਤਾ ਗਿਆ 'ਸਾਵਣ ਕਵੀ ਦਰਬਾਰ'

Culture, S. A. S. Nagar Mohali, Sawan Kavi Durbar

Web Admin

Web Admin

5 Dariya News

ਐਸ ਏ ਐਸ ਨਗਰ , 02 Aug 2022

Last updated on: Aug 02, 2022, 00:00 IST

ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਅਜ ਦਫ਼ਤਰ ਜ਼ਿਲ੍ਹਾ ਭਾਸ਼ਾ ਦਫ਼ਤਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਹੜੇ  'ਸਾਵਣ ਕਵੀ ਦਰਬਾਰ' ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸ੍ਰੀ ਬਾਬੂ ਰਾਮ ਦੀਵਾਨਾ (ਸਾਬਕਾ ਸਹਾ. ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ) ਵੱਲੋਂ ਕੀਤੀ ਗਈ। ਸ੍ਰੀ ਪ੍ਰੀਤ ਕੰਵਲ ਸਿੰਘ (ਜ਼ਿਲ੍ਹਾ ਲੋਕ ਸੰਪਰਕ ਅਫਸਰ, ਮੋਹਾਲੀ) ਵਿਸ਼ੇਸ਼ ਮਹਿਮਾਨ ਵਜੋਂ ਕਵੀ ਦਰਬਾਰ ਵਿੱਚ ਸ਼ਾਮਿਲ ਹੋਏ। ਇਸ ਸਾਵਣ ਕਵੀ ਦਰਬਾਰ ਵਿਚ ਮੋਹਾਲੀ ਜ਼ਿਲ੍ਹੇ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਦੇ ਨਾਮੀ ਕਵੀਆਂ ਵੱਲੋਂ ਵੀ ਸ਼ਿਰਕਤ ਕੀਤੀ ਗਈ। 

ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਪੰਜਾਬ ਦੀ ਵਿਭਾਗੀ ਧੁਨੀ 'ਧਨੁ ਲੇਖਾਰੀ ਨਾਨਕਾ' ਨਾਲ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਸ਼ਿਰਕਤ ਕਰਨ ਲਈ ਪਹੁੰਚੇ ਮੁੱਖ ਮਹਿਮਾਨਾਂ, ਕਵੀਆਂ ਅਤੇ ਪਤਵੰਤੇ ਸੱਜਣਾਂ ਨੂੰ 'ਜੀ ਆਇਆਂ ਨੂੰ' ਕਹਿੰਦਿਆਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਜ਼ਿਲ੍ਹਾ ਭਾਸ਼ਾ ਦਫਤਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। ਉਹਨਾਂ ਵੱਲੋਂ ਕਰਵਾਏ ਜਾ ਰਹੇ ਸਾਵਣ ਕਵੀ ਦਰਬਾਰ ਦੇ ਮਨੋਰਥ ਬਾਰੇ ਦੱਸਦਿਆਂ ਪ੍ਰੋਗਰਾਮ ਦੀ ਰੂਪਰੇਖਾ ਸਾਂਝੀ ਕੀਤੀ ਗਈ।

ਇਸ ਸਾਵਣ ਕਵੀ ਦਰਬਾਰ ਵਿੱਚ ਵੱਖ-ਵੱਖ ਕਵੀਆਂ ਵੱਲੋਂ ਸਾਉਣ ਮਹੀਨੇ ਨਾਲ ਸਬੰਧਿਤ ਰਚਨਾਵਾਂ ਪੇਸ਼ ਕਰਦਿਆਂ ਖੂਬਸੂਰਤ ਅਤੇ ਵਿਸਮਾਦੀ ਮਾਹੌਲ ਸਿਰਜਿਆ ਗਿਆ ਜਿਨ੍ਹਾਂ ਵਿੱਚ ਦਰਸ਼ਨ ਸਿੰਘ ਸਿੱਧੂ, ਬਲਦੇਵ ਸਿੰਘ ਬਿੰਦਰਾ, ਦੇਸ ਰਾਜ ਛਾਜਲੀ, ਮਨਜੀਤ ਕੌਰ ਮੋਹਾਲੀ, ਅਮਰਜੀਤ ਪਟਿਆਲਵੀ, ਸੁਰਜੀਤ ਕੌਰ ਬੈਂਸ, ਅਮਰਜੀਤ ਕੌਰ, ਗੁਰਪ੍ਰੀਤ ਸਿੰਘ ਨਿਆਮੀਆਂ, ਗੁਰਮਾਨ ਸੈਣੀ, ਦਵਿੰਦਰ ਕੌਰ ਢਿੱਲੋਂ, ਬਲਜੀਤ ਫਿੱਡਿਆਂਵਾਲਾ, ਇੰਜ. ਮਨਜੀਤ ਸਿੰਘ ਗਿੱਲ, ਸਤਵਿੰਦਰ ਸਿੰਘ ਧੜਾਕ, ਗੁਰਦਰਸ਼ਨ ਸਿੰਘ ਮਾਵੀ, ਪ੍ਰੋ. ਗੁਰਜੋਧ ਕੌਰ, ਆਰ.ਕੇ.ਭਗਤ, ਬਲਜਿੰਦਰ ਕੌਰ ਸ਼ੇਰਗਿੱਲ, ਭਗਤ ਰਾਮ ਰੰਗਾੜਾ, ਭੁਪਿੰਦਰ ਬੇਕਸ ਅਤੇ ਬਹਾਦਰ ਸਿੰਘ ਗੋਸਲ ਵੱਲੋਂ ਆਪਣੀਆਂ ਰਚਨਾਵਾਂ ਨਾਲ ਹਾਜ਼ਰੀ ਲਗਵਾਈ ਗਈ। 

ਇਹਨਾਂ ਕਵੀਆਂ ਵੱਲੋਂ ਸਾਉਣ ਮਹੀਨੇ ਬਾਰੇ ਵੱਖ-ਵੱਖ ਦ੍ਰਿਸ਼ਟੀਕੋਣਾਂ ਨੂੰ ਪੇਸ਼ ਕਰਦੀ ਖੂਬਸੂਰਤ ਸ਼ਾਇਰੀ ਅਤੇ ਤਰਨੁੰਮ ਦੀ ਜੁਗਲਬੰਦੀ ਨੇ ਸਰੋਤਿਆਂ ਨੂੰ ਝੂੰਮਣ ਲਾ ਦਿੱਤਾ। ਮੁੱਖ ਮਹਿਮਾਨ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ੍ਰੀ ਪ੍ਰੀਤ ਕੰਵਲ ਸਿੰਘ ਜੀ ਵੱਲੋਂ ਅਜੋਕੇ ਤਕਨੀਕੀ ਯੁੱਗ ਵਿੱਚ ਭਾਸ਼ਾ ਵਿਭਾਗ ਦੇ ਸਾਵਣ ਕਵੀ ਦਰਬਾਰ ਵਰਗੇ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਬਾਬੂ ਰਾਮ ਦੀਵਾਨਾ ਜੀ ਨੇ ਸਾਉਣ ਮਹੀਨੇ ਦੀ ਸਾਂਸਕ੍ਰਿਤਕ ਮਹੱਤਤਾ ਬਾਰੇ ਦੱਸਦਿਆਂ ਕਵੀ ਦਰਬਾਰ ਪੇਸ਼ ਹੋਈਆਂ ਵੰਨ-ਸੁਵੰਨੀਆਂ ਕਾਵਿ-ਰਚਨਾਵਾਂ ਦੀ ਛਹਿਬਰ ਬਾਰੇ ਬੜੀ ਭਾਵਪੂਰਤ ਟਿੱਪਣੀ ਕੀਤੀ ਅਤੇ ਆਪਣੀ ਖੂਬਸੂਰਤ ਨਜ਼ਮ ਪੇਸ਼ ਕੀਤੀ।

ਇਹਨਾਂ ਤੋਂ ਇਲਾਵਾ ਸ਼ਾਇਰੀ ਦੀ ਇਸ ਕਿਣਮਿਣ ਵਿੱਚ ਅਨੇਕ ਨਾਮਵਰ ਸ਼ਖਸੀਅਤਾਂ ਜਿਵੇਂ ਸ੍ਰੀ ਮਲਕੀਤ ਸਿੰਘ ਮਾਨ (ਸਹਾ. ਡਾਇਰੈਕਟਰ, ਯੁਵਕ ਸੇਵਾਵਾਂ, ਮੋਹਾਲੀ), ਸ੍ਰੀਮਤੀ ਸੁਰਜੀਤ ਕੌਰ (ਡਿਪਟੀ ਡੀ.ਈ.ਓ (ਐ.ਸਿੱ.), ਨਿਸ਼ਾ ਗੁਪਤਾ, ਪ੍ਰਿ. ਗੁਰਮੀਤ ਸਿੰਘ ਖਰੜ ਜੋਗਿੰਦਰ ਸਿੰਘ ਜੱਗਾ ਆਦਿ ਵੱਲੋਂ ਵੀ ਸ਼ਿਰਕਤ ਕੀਤੀ ਗਈ। ਸਾਵਣ ਕਵੀ ਦਰਬਾਰ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ ਅਤੇ ਸਮੂਹ ਕਵੀਆਂ ਨੂੰ  ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਹੋਰ ਪਤਵੰਤੇ ਸੱਜਣਾਂ ਦਾ ਕਵੀ ਦਰਬਾਰ ਵਿਚ ਪਹੁੰਚਣ ਲਈ ਧੰਨਵਾਦ ਕੀਤਾ। ਮੰਚ ਸੰਚਾਲਨ ਜ਼ਿਲ੍ਹਾ ਖੋਜ ਅਫ਼ਸਰ ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 

Tags: Culture , S. A. S. Nagar Mohali , Sawan Kavi Durbar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD