Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਦਰਬਾਰ ਸਾਹਿਬ ਨੇੜਲੀਆਂ ਸਰਾਵਾਂ ਨੂੰ ਜੀ.ਐਸ.ਟੀ. ਦੇ ਘੇਰੇ ਵਿਚ ਲਿਆਉਣ ਦੇ ਫੈਸਲੇ ਨੂੰ ਭਾਰਤ ਸਰਕਾਰ ਤੁਰੰਤ ਵਾਪਸ ਲਵੇ : ਭਗਵੰਤ ਮਾਨ

ਕੇਂਦਰ ਦੇ ਫੈਸਲੇ ਨਾਲ ਸਮੂਹ ਸੰਗਤਾਂ ਖਾਸ ਕਰਕੇ ਸਿੱਖਾਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 02 Aug 2022

Last updated on: Aug 02, 2022, 00:00 IST

ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨੇੜਲੀਆਂ ਸਰਾਵਾਂ ਨੂੰ ਜੀ.ਐਸ.ਟੀ. ਦੇ ਘੇਰੇ ਵਿਚ ਲਿਆਉਣ ਦੇ ਫੈਸਲੇ ਨੂੰ ਆਪਹੁਦਰਾ ਅਤੇ ਅਣਉਚਿਤ ਕਦਮ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਹਰਿਮੰਦਰ ਸਾਹਿਬ ਨੇੜਲੀਆਂ ਸਰਾਵਾਂ ਉਤੇ ਜੀ.ਐਸ.ਟੀ. ਲਾਉਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਐਨ.ਆਰ.ਆਈ. ਨਿਵਾਸ, ਬਾਬਾ ਦੀਪ ਸਿੰਘ ਨਿਵਾਸ ਅਤੇ ਮਾਤਾ ਭਾਗ ਕੌਰ ਨਿਵਾਸ ਸਮੇਤ ਸਰਾਵਾਂ ਦਰਬਾਰ ਸਾਹਿਬ ਨਾਲ ਸਬੰਧਤ ਹਨ। 

ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਰਾਵਾਂ ਦਾ ਮੁੱਖ ਮਨੋਰਥ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਆਉਂਦੀਆਂ ਸੰਗਤਾਂ ਦੇ ਰਹਿਣ ਦੀ ਵਿਵਸਥਾ ਕਰਨਾ ਹੈ ਜਿਸ ਕਰਕੇ ਇਹ ਸਰਾਵਾਂ ਗੁਰਦੁਆਰਾ ਕੰਪਲੈਕਸ ਦਾ ਅਨਿੱਖੜਵਾਂ ਹਿੱਸਾ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦਹਾਕਿਆਂ ਤੋਂ ਇਹ ਸਰਾਵਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਨਾਫਾ ਨਾ ਕਮਾਉਣ ਦੇ ਉਦੇਸ਼ ਨਾਲ ਅਰਾਮਦਾਇਕ ਠਹਿਰ ਮੁਹੱਈਆ ਕਰਵਾਉਂਦੀਆਂ ਹਨ। 

ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨ ਸਰਾਵਾਂ ਦੇ ਕਮਰਿਆਂ ਨੂੰ ਜੀ.ਐਸ.ਟੀ. ਦੇ ਘੇਰੇ ਵਿਚ ਲਿਆਉਣ ਨਾਲ ਦੁਨੀਆ ਭਰ ਤੋਂ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਨੂੰ ਹੁਣ ਮਹਿੰਗੇ ਭਾਅ ਉਤੇ ਕਮਰੇ ਲੈਣੇ ਪੈਣਗੇ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਖੇ ਸਰਾਵਾਂ ਗੈਰ-ਵਪਾਰਕ ਸੰਸਥਾਵਾਂ ਹਨ ਅਤੇ ਇਨ੍ਹਾਂ ਦਾ ਨਿਰਮਾਣ ਪਵਿੱਤਰ ਨਗਰੀ ਵਿਖੇ ਰੋਜ਼ਾਨਾ ਆਉਣ ਵਾਲੀਆਂ ਹਜ਼ਾਰਾਂ ਸੰਗਤਾਂ ਦੀ ਸਹੂਲਤ ਲਈ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਦਾ ਇਹ ਨਿਰਆਧਾਰ ਫੈਸਲਾ ਬਿਨਾਂ ਕਿਸੇ ਦੇਰੀ ਤੋਂ ਵਾਪਸ ਲਿਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਨੇ ਇਸ ਤੋਂ ਪਹਿਲਾਂ ਵੀ ਲੰਗਰ ਉਤੇ ਜੀ.ਐਸ.ਟੀ. ਲਾਉਣ ਦਾ ਫੈਸਲਾ ਲਿਆ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਫੇਰ ਸਰਾਵਾਂ ਉਤੇ ਜੀ.ਐਸ.ਟੀ. ਲਾਉਣ ਦਾ ਕਦਮ ਚੁੱਕ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਉਂਦੀਆਂ ਸਮੂਹ ਸੰਗਤਾਂ ਖਾਸ ਕਰਕੇ ਸਿੱਖਾਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD