Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸਾਵਨ ਐੱਨਕਲੇਵ ਵੈੱਲਫੇਅਰ ਸੁਸਾਇਟੀ ਨੇ ਤੀਜ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਸਾਨੂੰ ਆਪਣੇ ਰਵਾਇਤੀ ਪੰਜਾਬੀ ਵਿਰਸੇ ਤੇ ਪੰਜਾਬੀ ਸੱਭਿਆਚਾਰ ਨਾਲ ਵੱਧ ਤੋਂ ਵੱਧ ਜੁੜਨਾ ਚਾਹੀਦਾ ਹੈ - ਵਿਧਾਇਕਾ ਛੀਨਾ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhina

Web Admin

Web Admin

5 Dariya News

ਲੁਧਿਆਣਾ , 03 Aug 2022

Last updated on: Aug 03, 2022, 00:00 IST

ਸਾਵਨ ਐੱਨਕਲੇਵ ਵੈੱਲਫੇਅਰ ਸੋਸਾਇਟੀ , ਗਲੀ ਨੰ : 5 , ਮੁਹੱਲਾ ਬੇਗੋਆਣਾ ਵੱਲੋਂ ਸਲਾਨਾ ਦੂਜਾ ਤੀਜ ਦਾ ਤਿਉਹਾਰ ਬਹੁਤ ਹੀ ਧੂਮ - ਧਾਮ ਨਾਲ ਮਨਾਇਆ ਗਿਆ । ਇਸ ਮੌਕੇ ਤੇ ਮੁੱਖ ਮਹਿਮਾਨ ਵਜੋਂ ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਸ਼ਾਮਿਲ ਹੋਏ ।ਇਸ ਮੌਕੇ ਸੁਸਾਇਟੀ ਦੀਆਂ ਮਹਿਲਾਵਾਂ ਵੱਲੋਂ ਪੰਜਾਬੀ ਪਹਿਰਾਵੇ ਵਿੱਚ ਪੰਜਾਬੀ ਸੱਭਿਆਚਾਰਕ ਗੀਤਾਂ ਤੇ ਗਿੱਧਾ ਤੇ ਭੰਗੜਾ ਪਾ ਕੇ ਮਾਹੌਲ ਨੂੰ ਰੰਗੀਨ ਬਣਾ ਦਿੱਤਾ ਗਿਆ । 

ਇਸ ਮੌਕੇ ਤੇ ਸੁਸਾਇਟੀ ਦੇ ਮੈਂਬਰਾਂ ਵੱਲੋਂ ਪੰਜਾਬੀ ਗੀਤ " ਬਹਿ ਕੇ ਵੇਖ ਜਵਾਨਾਂ , ਬਾਬੇ ਭੰਗੜਾ ਪਾਉਂਦੇ ਨੇ " ਤੇ ਅਜਿਹਾ ਭੰਗੜਾ ਪੇਸ਼ ਕੀਤਾ ਕਿ ਸਾਰਾ ਪੰਡਾਲ ਹੀ ਆਪਣੀਆਂ ਸੀਟਾਂ ਤੇ ਖੜ੍ਹ ਕੇ ਭੰਗੜਾ ਪਾਉਣ ਲੱਗਾ । ਇਸ ਮੌਕੇ ਤੇ ਬੀਬੀ ਰਜਿੰਦਰਪਾਲ ਕੌਰ ਛੀਨਾ ਨੇ ਸੁਸਾਇਟੀ ਦੀਆਂ ਮਹਿਲਾਵਾਂ ਨਾਲ ਗਿੱਧਾ ਵੀ ਪਾਇਆ ।ਇਸ ਮੌਕੇ ਤੇ ਸੰਬੋਧਨ ਕਰਦਿਆਂ ਬੀਬੀ ਛੀਨਾ ਨੇ ਕਿਹਾ ਕਿ ਅੱਜ ਇਸ ਤੀਜ ਦੇ ਪ੍ਰੋਗਰਾਮ ' ਚ ਸ਼ਾਮਿਲ ਹੋ ਕੇ ਮੇਰਾ ਮਨ ਬਾਗੋ - ਬਾਗ ਹੋ ਗਿਆ ਹੈ , ਕਿਉਂਕਿ ਸੁਸਾਇਟੀ ਦੀਆਂ ਮਹਿਲਾਵਾਂ ਨੇ ਜੋ ਪੰਜਾਬੀ ਸੱਭਿਆਚਾਰ ਦੀ ਪੇਸ਼ਕਾਰੀ ਕੀਤੀ ਹੈ  ਇਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਸਾਡਾ ਪੰਜਾਬੀ ਸੱਭਿਆਚਾਰ ਅਜੇ ਵੀ ਚਰਮ ਸੀਮਾ ਤੇ ਹੈ ।

ਬੀਬੀ ਛੀਨਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਆਪਣੇ ਰਵਾਇਤੀ ਪੰਜਾਬੀ ਵਿਰਸੇ ਤੇ ਪੰਜਾਬੀ ਸੱਭਿਆਚਾਰ ਨਾਲ ਵੱਧ ਤੋਂ ਵੱਧ ਜੁੜਨਾ ਚਾਹੀਦਾ ਹੈ ਤਾਂ ਹੀ ਅਸੀਂ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਵਿੱਚ ਕਾਮਯਾਬ ਹੋ ਸਕਾਂਗੇ ।

ਉਨ੍ਹਾਂ ਕਿਹਾ ਕਿ ਅੱਜ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਛੇਵੇਂ ਦਰਿਆ ' ਚ ਡੁੱਬਦੀ  ਜਾ ਰਹੀ ਹੈ । ਜਿਸ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ । ਉਨ੍ਹਾਂ ਕਿਹਾ ਕਿ ਜੇ ਕਿਸੇ ਪਰਿਵਾਰ ਦਾ ਕੋਈ ਵੀ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਹੈ ਤਾਂ ਉਹ ਸਾਨੂੰ ਦੱਸਣ , ਅਸੀਂ ਉਸ ਦਾ ਇਲਾਜ ਕਰਵਾ ਕੇ ਉਸ ਨੂੰ ਨਸ਼ਾ ਮੁਕਤ ਕਰਾਵਾਂਗੇ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ  ਤੁਹਾਡੇ ਆਸ - ਪਾਸ ਕੋਈ ਨਸ਼ਾ ਤਸ਼ਕਰ ਨਸ਼ਾ ਵੇਚਦਾ ਹੈ ਤਾਂ ਵੀ ਉਸਦੀ ਜਾਣਕਾਰੀ ਸਾਨੂੰ ਦੇਵੋ , ਅਸੀਂ ਉਸ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਾਂਗੇ ਤਾਂ ਜੋ ਹੋਰਨਾਂ ਲੋਕਾਂ ਨੂੰ ਵੀ ਪਤਾ ਲੱਗੇ ਕਿ ਇਸ ਦਾ ਅੰਜਾਮ ਕੀ ਹੁੰਦਾ ਹੈ । 

ਇਸ ਮੌਕੇ ਤੇ ਬੀਬੀ ਛੀਨਾ ਨੂੰ ਸੁਸਾਇਟੀ ਦੇ ਸਮੂਹ ਮੈਂਬਰਾਂ ਵੱਲੋਂ ਫੁਲਕਾਰੀ ਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ ।ਇਸ ਮੌਕੇ ਤੇ ਸੁਸਾਇਟੀ ਦੇ ਚੇਅਰਮੈਨ ਬਲਜੀਤ ਸਿੰਘ , ਪ੍ਰਧਾਨ ਹਰਕੀਰਤ ਸਿੰਘ ਓਬਰਾਏ , ਮੀਤ ਪ੍ਰਧਾਨ ਅੰਕੁਸ਼ ਥਾਪਰ , ਸਕੱਤਰ ਸੁਨੀਲ ਢੀਂਗਰਾ , ਖਜ਼ਾਨਚੀ ਸੁਸ਼ੀਲ ਢੀਂਗਰਾ , ਮੈਂਬਰ ਵਿਜੇ ਅਰੋੜਾ , ਪ੍ਰੀਤ , ਸਤਿੰਦਰ ਸਿੰਘ , ਸੁਖਦੇਵ ਸਿੰਘ , ਤਰਲੋਕ ਸਿੰਘ , ਮਨਜੀਤ ਸਿੰਘ , ਸੁਨੀਲ ਸਹਿਗਲ , ਵਿਕਰਮ ਘਈ , ਵਿੱਕੀ ਲੁਹਾਰਾ , ਮੈਡਮ ਰੁਪਿੰਦਰ ਕੌਰ ਤੇ ਹੋਰ ਵੀ ਹਾਜ਼ਰ ਸਨ  ।  

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhina

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD