Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਜਮੀਨ ਜਾਇਦਾਦ ਦੀ ਖਰੀਦ ਵੇਚ ਮੌਕੇ ਐਨਓਸੀ ਲੈਣ ਵਿਚ ਲੋਕਾਂ ਨੂੰ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ-ਡਾਂ ਹਿਮਾਂਸੂ ਅਗਰਵਾਲ

ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਅਤੇ ਪ੍ਰੋਪਰਟੀ ਡੀਲਰਾਂ ਨਾਲ ਬੈਠਕ ਕਰਕੇ ਇਤਰਾਜਹੀਣਤਾ ਸਰਟੀਫਿਕੇਟ ਸਬੰਧੀ ਨਿਯਮਾਂ ਦੀ ਦਿੱਤੀ ਜਾਣਕਾਰੀ

DC Fazilka, Himanshu Aggarwal, Fazilka, Deputy Commissioner Fazilka

Web Admin

Web Admin

5 Dariya News

ਫਾਜਿ਼ਲਕਾ , 03 Aug 2022

Last updated on: Aug 03, 2022, 00:00 IST

ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਅੱਜ ਇੱਥੇ ਮਾਲ ਅਫ਼ਸਰਾਂ ਅਤੇ ਪ੍ਰੋਪਰਟੀ ਡੀਲਰਾਂ ਦੀ ਜੱਥੇਬੰਦੀ ਨਾਲ ਬੈਠਕ ਦੌਰਾਨ ਹਦਾਇਤ ਕੀਤੀ ਕਿ ਲੋਕਾਂ ਨੂੰ ਜਮੀਨ ਜਾਇਦਾਦ ਦੀ ਵਿਕਰੀ ਕਰਨ ਮੌਕੇ ਲੋੜੀਂਦੇ ਇਤਰਾਜਹੀਣਤਾ ਸਰਟੀਫਿਕੇਟ (ਐਨਓਸੀ) ਲੈਣ ਵਿਚ ਕੋਈ ਖੱਜਲ ਖੁਆਰੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਨੇ ਸਬੰਧਤ ਵਿਭਾਗ ਨੂੰ ਕਿਹਾ ਕਿ ਐਨਓਸੀ ਤੈਅ ਸਮਾਂ ਹੱਦ ਵਿਚ ਜਾਰੀ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਦੱਸਿਆ ਕਿ ਨਗਰ ਨਿਗਮ/ਕੌਂਸਲ ਵੱਲੋਂ ਪ੍ਰਵਾਨਿਤ ਕਲੌਨੀਆਂ ਦੀ ਸੂਚੀ ਮਾਲ ਅਫ਼ਸਰਾਂ ਨੂੰ ਭੇਜ਼ ਦਿੱਤੀ ਗਈ ਹੈ ਅਤੇ ਅਜਿਹੀਆਂ ਕਲੌਨੀਆਂ ਵਿਚ ਰਜਿਸਟਰੀ ਕਰਵਾਉਣ ਲਈ ਐਨਓਸੀ ਨਹੀਂ ਚਾਹੀਦੀ ਹੈ। ਇਸੇ ਤਰਾਂ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਅਤੇ ਇਸੇ ਤਰਾਂ ਖੇਤੀ ਯੋਗ ਜਮੀਨ ਦੀ ਆਪਸੀ ਵੰਡ ਬਸ਼ਰਤੇ ਇਹ ਰਕਬਾ 500 ਵਰਗ ਮੀਟਰ ਤੋਂ ਘੱਟ ਨਾ ਹੋਵੇ ਤਾਂਵੀ ਐਨਓਸੀ ਨਹੀਂ ਚਾਹੀਦੀ ਹੈ।500 ਵਰਗ ਮੀਟਰ ਤੋਂ ਜਿਆਦਾ ਖੇਤੀਬਾੜੀ ਵਾਲੀ ਜਮੀਨ ਲਈ ਵੀ ਐਨਓਸੀ ਨਹੀਂ ਚਾਹਦੀ ਹੈ।

ਇਸੇ ਤਰਾਂ ਮੁਨਾਫਾ ਕਮਾਉਣ ਦੇ ਇਰਾਦੇ ਤੋਂ ਬਿਨ੍ਹਾਂ ਪਰਿਵਾਰਕ ਰਿਸਤਿਆਂ ਵਿਚ ਜਾਇਦਾਦ ਦੀ ਵੰਡ ਲਈ ਐਨਓਸੀ ਨਹੀਂ ਚਾਹੀਦੀ ਹੈ।ਜਿੱਥੇ ਕਿਸੇ ਪਲਾਟ ਦੀ ਪਹਿਲੀ ਰਜਿਸਟਰੀ 9 ਅਗਸਤ 1995 ਤੋਂ ਪਹਿਲਾਂ ਹੋਈ ਹੋਵੇ ਅਤੇ ਪਲਾਟ ਦੀ ਅੱਗੇ ਮੁੜ ਵੰਡ ਨਾ ਹੋਈ ਹੋਵੇ ਤਾਂ ਉਸੇ ਪੂਰੇ ਪਲਾਟ ਦੀ ਰਜਿਸਟਰੀ ਕਰਵਾਉਣ ਲਈ ਵੀ ਐਨਓਸੀ ਨਹੀਂ ਚਾਹੀਦੀ ਹੈ।

ਇਸੇ ਤਰਾਂ  ਪਿੱਛਲੀ ਰਜਿਸਟਰੀ ਕਰਵਾਉਣ ਸਮੇਂ ਜ਼ੇਕਰ ਐਨਓਸੀ ਲਗਾਈ ਗਈ ਸੀ ਅਤੇ ਹੁਣ ਉਸ ਦੀ ਵਿਕਰੀ ਮੌਕੇ ਐਨਓਸੀ ਨਹੀਂ ਚਾਹੀਦੀ ਬਸ਼ਰਤੇ ਉਸ ਸਾਰੇ ਖੇਤਰ ਦੀ ਰਜਿਸਟਰੀ ਹੋ ਰਹੀ ਹੋਵੇ।ਇਸ ਤੋਂ ਬਿਨ੍ਹਾਂ ਹੋਰ ਸਾਰੇ ਮਾਮਲਿਆਂ ਵਿਚ ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵੈਲਪਮੈਂਟ) ਵੱਲੋਂ ਐਨਓਸੀ ਜਾਰੀ ਕੀਤੀ ਜਾਵੇਗੀ। 

ਉਨ੍ਹਾਂ ਨੇ ਬਿਜਲੀ ਵਿਭਾਗ ਨੂੰ ਵੀ ਕਿਹਾ ਕਿ ਉਹ ਐਨਓਸੀ ਜਾਰੀ ਕਰਨ ਲਈ ਆਪਣੇ ਦਫ਼ਤਰ ਵਿਚ ਏਕਲ ਖਿੜਕੀ ਸਥਾਪਿਤ ਕਰੇ ਅਤੇ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਮੁਸਕਿਲ ਨਾ ਆਉਣ ਦਿੱਤੀ ਜਾਵੇ।ਬੈਠਕ ਵਿਚ ਐਸਡੀਐਮ ਅਬੋਹਰ ਸ੍ਰੀ ਅਕਾਸ਼ ਬਾਂਸਲ, ਜਿ਼ਲ੍ਹਾ ਮਾਲ ਅਫ਼ਸਰ ਕਮ ਐਡੀਐਮ ਜਲਾਲਾਬਾਦ ਸ੍ਰੀ ਅਮਨ ਪਾਲ ਸਿੰਘ, ਸਰਕਲ ਮਾਲ ਅਫ਼ਸਰ ਅਤੇ ਪ੍ਰੋਪਰਟੀ ਡੀਲਰ ਹਾਜਰ ਸਨ।

 

Tags: DC Fazilka , Himanshu Aggarwal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD