Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਰੈਸਟ ਫੀਡਿੰਗ ਹਫਤਾ : ਜ਼ਿਲ੍ਹਾ ਹਸਪਤਾਲ ਵਿਖੇ ਜਾਗਰੂਕਤਾ ਸਮਾਗਮ

ਗਰਭਵਤੀ ਮਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਆਪਣੀ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ

Health

Web Admin

Web Admin

5 Dariya News

ਰੂਪਨਗਰ , 03 Aug 2022

Last updated on: Aug 03, 2022, 00:00 IST

ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਨੂੰ ਸਮਰਪਿਤ ਵਿਸ਼ਵ ਬਰੈਸਟ ਫੀਡਿੰਗ ਹਫਤਾ ਮਿਤੀ 01 ਅਗਸਤ ਤੋਂ 7 ਅਗਸਤ 2022 ਤੱਕ ਮਨਾਇਆ ਜਾ ਰਿਹਾ ਹੈ, ਜਿਸ ਦੇ ਸਬੰਧ ਵਿੱਚ ਡਾ. ਪਰਮਿੰਦਰ ਕੁਮਾਰ, ਸਿਵਲ ਸਰਜਨ, ਰੂਪਨਗਰ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਹਸਪਤਾਲ ਰੂਪਨਗਰ ਦੇ ਜੱਚਾ-ਬੱਚਾ ਵਾਰਡ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਆਏ ਹੋਏ ਆਮ ਲੋਕਾਂ, ਗਰਭਵਤੀ ਮਾਵਾਂ ਅਤੇ ਛੋਟੇ ਬੱਚਿਆਂ ਦੀਆਂ ਮਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਸਿਵਲ ਸਰਜਨ ਰੂਪਨਗਰ ਨੇ ਕਿਹਾ ਕਿ ਬੱਚੇ ਨੂੰ ਦੁੱਧ ਚੁੰਘਾਉਣਾ ਚੋਣ ਨਹੀਂ, ਬਲਕਿ ਜਿੰਮੇਵਾਰੀ ਹੈ। ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਹੈ ਤੇ ਇਸ ਨਾਲ ਬੱਚੇ ਦਾ ਸੰਪੂਰਨ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਨਵ-ਜਨਮੇ ਬੱਚੇ ਨੂੰ ਜਨਮ ਦੇ ਪਹਿਲੇ ਘੰਟੇ ਦੇ ਅੰਦਰ ਹੀ ਮਾਂ ਦਾ ਦੁੱਧ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ। ਮਾਂ ਦਾ ਪਹਿਲਾ  ਦੁੱਧ ਬੱਚੇ ਨੂੰ ਜ਼ਰੂਰ ਦੇਣਾ ਚਾਹੀਦਾ ਹੈ ਕਿਉਂਕਿ ਇਸ ਦੁੱਧ ਵਿੱਚ ਸਾਰੇ ਜ਼ਰੂਰੀ ਤੱਤ ਭਰਪੂਰ ਮਾਤਰਾ ਵਿੱਚ ਹੁੰਦੇ ਹਨ ਜੋ ਕਿ ਬੱਚੇ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਂਦੇ ਹਨ। 

ਇਸ ਤੋਂ ਇਲਾਵਾ ਬੱਚੇ ਨੂੰ 6 ਮਹੀਨੇ ਲਗਾਤਾਰ ਸਿਰਫ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ ਕਿਉਂ ਜੋ ਇਹ ਬੱਚੇ ਲਈ ਸੰਪੂਰਨ ਆਹਾਰ ਦਾ ਕੰਮ ਕਰਦਾ ਹੈ ਅਤੇ ਉਸ ਦੇ ਪਾਲਣ-ਪੋਸ਼ਣ ਦਾ ਕੁਦਰਤੀ ਤਰੀਕਾ ਹੈ। ਗਰਭਵਤੀ ਮਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਆਪਣੀ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ।       

ਇਸ ਮੌਕੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਗੁਰਸੇਵਕ ਸਿੰਘ ਗਿੱਲ ਨੇ ਦੱਸਿਆ ਕਿ ਮਾਂ ਦੇ ਦੁੱਧ ਨਾਲ ਬੱਚੇ ਨੂੰ ਬਿਮਾਰੀਆਂ ਲੱਗਣ ਦਾ ਖਤਰਾ ਘਟ ਜਾਂਦਾ ਹੈ, ਇਸ ਸਬੰਧੀ ਕਦੇ ਵੀ ਇਹ ਗਲਤ ਧਾਰਨਾ ਨਹੀਂ ਬਨਾਉਣੀ ਚਾਹੀਦੀ ਕਿ ਦੁੱਧ ਪਿਲਾਉਣ ਨਾਲ ਮਾਂ ਦੇ ਸਰੀਰ ਨੂੰ ਕਿਸੇ ਕਿਸਮ ਦੀ ਕਮਜੋਰੀ ਹੋ ਸਕਦੀ ਹੈ, ਸਗੋਂ ਮਾਂ ਵੱਲੋਂ ਬੱਚੇ ਨੂੰ ਆਪਣਾ ਦੁੱਧ ਦੇਣ ਨਾਲ ਜਿੱਥੇ ਮਾਂ ਅਤੇ ਬੱਚੇ ਦਾ ਸਨੇਹ ਵਧਦਾ ਹੈ, ਉਥੇ ਨਾਲ ਹੀ ਮਾਂ ਦੀ ਸਿਹਤ ਵੀ ਠੀਕ ਰਹਿੰਦੀ ਹੈ।     

ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਵੱਲੋਂ ਦੱਸਿਆ ਗਿਆ ਕਿ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣ ਨਾਲ ਮਾਵਾਂ ਵਿੱਚ ਛਾਤੀ ਦੇ ਕੈਂਸਰ ਵਰਗੀਆਂ ਬਿਮਾਰੀਆਂ ਦਾ ਖਦਸ਼ਾ ਬਹੁਤ ਹੱਦ ਤੱਕ ਘਟ ਜਾਂਦਾ ਹੈ ਅਤੇ 06 ਮਹੀਨੇ ਤੋਂ ਬਾਅਦ ਬੱਚੇ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਦੂਜਾ ਹਲਕਾ ਭੋਜਣ ਵੀ ਸ਼ੁਰੂ ਕਰ ਦੇਣਾ ਚਾਹੀਦਾ ਹੈ ਅਤੇ ਘੱਟ ਤੋਂ ਘੱਟ 02 ਸਾਲ ਤੱਕ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ। ਜੇਕਰ ਮਾਂ ਬਿਮਾਰ ਹੈ ਤਾਂ ਵੀ ਬੱਚੇ ਨੂੰ ਬਿਨਾਂ ਕਿਸੇ ਡਰ ਭੈਅ ਦੇ ਦੁੱਧ ਪਿਲਾਉਣਾ ਜਾਰੀ ਰੱਖ ਸਕਦੀ ਹੈ। 

ਇਸ ਦੌਰਾਨ ਉਹਨਾਂ ਵੱਲੋਂ ਮਾਂ ਦਾ ਦੁੱਧ ਪਿਲਾਉਣ ਦੀ ਸਹੀ ਤਕਨੀਕ ਅਤੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਗਾਇਤਰੀ ਦੇਵੀ, ਸੀਨੀਅਰ ਮੈਡੀਕਲ ਅਫਸਰ ਡਾ. ਤਰਸੇਮ ਸਿੰਘ, ਔਰਤਾਂ ਦੇ ਰੋਗਾਂ ਦੇ ਮਾਹਿਰ ਡਾ. ਨੀਰਜ, ਸਟੈਨੋ ਹਰਜਿੰਦਰ ਸਿੰਘ, ਮੈਟਰਨ ਜੈਸਮੀਨ ਕੌਰ, ਅਜੇ ਕੁਮਾਰ, ਭੁਪਿੰਦਰ ਕੌਰ ਏ.ਐਨ.ਐਮ. ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਸੁਖਜੀਤ ਕੰਬੋਜ ਅਤੇ ਵੱਡੀ ਗਿਣਤੀ ਵਿੱਚ ਹਸਪਤਾਲ ਵਿੱਚ ਆਏ ਆਮ ਲੋਕ ਹਾਜ਼ਰ ਸਨ।

 

Tags: Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD