Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਣਅਧਿਕਾਰਤ ਕਲੌਨੀਆਂ ਬਾਰੇ ਛੇਤੀ ਹੀ ਸਰਕਾਰ ਲਿਆਵੇਗੀ ਨਵੀਂ ਨੀਤੀ : ਅਮਨ ਅਰੋੜਾ

ਲੋਕਾਂ ਦੀਆਂ ਸਿ਼ਕਾਇਤਾਂ ਦੇ ਨਿਪਟਾਰੇ ਲਈ ਲੋਕਾਂ ਦੇ ਚੁਣੇ ਨੁਮਾਇੰਦੇ ਅਤੇ ਪ੍ਰਸ਼ਾਸ਼ਨਿਕ ਅਧਿਕਾਰੀ ਇੱਕੋ ਪਲੇਟ ਫਾਰਮ ’ਤੇ ਹੋਣ ਇਕੱਠੇ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 03 Aug 2022

Last updated on: Aug 03, 2022, 00:00 IST

ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਅੰਦਰ 14000 ਅਣਅਧਿਕਾਰਤ ਕਲੌਨੀਆਂ ਬਣੀਆਂ ਇਹ ਕਲੌਨੀਆਂ ਬਣਾਉਣ ਮੌਕੇ ਆਮ ਲੋਕਾਂ ਦੀ ਸਹੂਲਤ ਦਾ ਕੋਈ ਧਿਆਨ ਨਹੀਂ ਰੱਖਿਆ ਗਿਆ ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ   ਕਰਨਾ ਪੈ  ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਵੀਂ ਨੀਤੀ ਲਿਆ ਰਹੀ ਹੈ। 

ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਬੱਚਤ ਭਵਨ ਵਿਖੇ ਜਿ਼ਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਸਪਸ਼ਟ ਕੀਤਾ ਕਿ ਆਉਂਦੇ ਸਮੇਂ ਦੌਰਾਨ ਪੰਜਾਬ ਅੰਦਰ ਅਣਅਧਿਕਾਰਤ ਕਲੌਨੀਆਂ ਜਾਂ ਗੈਰ ਕਾਨੂੰਨੀ ਉਸਾਰੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  

ਸਰਕਾਰ ਵੱਲੋਂ ਲਿਆਂਦੀ ਜਾ ਰਹੀ ਨਵੀਂ ਨੀਤੀ ਮੌਜੂਦਾ ਅਤੇ ਭਵਿੱਖ ਦੇ ਸਮੇਂ ਦੀਆਂ ਜਰੂਰਤਾਂ ਨੂੰ ਮੁੱਖ ਰੱਖ ਕੇ ਹੀ ਤਿਆਰ ਕੀਤੀ ਜਾ ਰਹੀ ਹੈ।ਪੀ.ਜੀ.ਆਈ. ਚੰਡੀਗੜ੍ਹ ਦੇ ਪ੍ਰਬੰਧਕਾਂ ਵੱਲੋਂ ਪੰਜਾਬ ਦੇ ਲੋਕਾਂ ਦਾ ਇਲਾਜ ਨਾ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਤੇ ਸਿੱਖਿਆ ਨੂੰ ਮੋਹਰੀ ਮੰਨ ਕੇ ਚੱਲ ਰਹੀ ਹੈ ਕਿਉਂਕਿ ਇਹ ਉਹ ਸਹੂਲਤਾਂ ਹਨ ਜਿਨ੍ਹਾਂ ਤੋਂ ਬਿਨਾਂ ਇਨਸਾਨੀਅਤ ਦਾ ਵਿਕਾਸ ਨਹੀਂ ਹੋ ਸਕਦਾ।ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਛੇਤੀ ਹੀ ਇਸ ਮਸਲੇ ਦਾ ਹੱਲ ਕਰ ਦਿੱਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ  ਦਾ ਪ੍ਰੋਜੈਕਟ ਲਾਗੂ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਘਰਾਂ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ।ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਕਸਤ ਦੇਸ਼ਾਂ ਅੰਦਰ ਸਿੱਖਿਆ ਤੇ ਸਿਹਤ ਦੋ ਅਹਿਮ ਮੁੱਦੇ ਹੁੰਦੇ ਹਨ  ਜਿਥੇ ਕਿ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਫਰ਼ਜ ਹੁੰਦਾ ਹੈ ਪ੍ਰੰਤੂ ਪਿਛਲੇ ਲਗਭਗ 15 ਸਾਲਾਂ ਅੰਦਰ ਇਹ ਦੋਵੇਂ ਖੇਤਰਾਂ ਨੂੰ ਸਮੇਂ ਦੀਆਂ ਸਰਕਾਰਾਂ ਵੱਲੋਂ ਅਣਗੌਲਿਆਂ ਕੀਤਾ ਜਾਂਦਾ ਰਿਹਾ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿਨ ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਛੇਤੀ ਹੀ ਪੰਜਾਬ ਨੂੰ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਇਆ ਜਾਵੇਗਾ।

ਇਸ ਤੋਂ ਪਹਿਲਾਂ ਜਿ਼ਲ੍ਰਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਜਿਹੜੇ ਪਿੰਡਾਂ ਨੂੰ ਓ.ਡੀ.ਐਫ. ਕੀਤਾ ਗਿਆ ਉਥੇ ਕਈ ਪਿੰਡਾਂ ਵਿੱਚ ਖਾਮੀਆਂ ਪਾਈਆਂ ਗਈਆਂ ਹਨ ਇਸ ਲਈ ਜਿ਼ਲ੍ਹੇ ਵਿੱਚ ਜਿਹੜੇ ਪਿੰਡ ਖੁਲ੍ਹੇ ਵਿੱਚ ਪਖਾਨੇ ਜਾਣ ਤੋਂ ਮੁਕਤ ਘੋਸਿ਼ਤ ਕੀਤੇ ਗਏ ਹਨ ਉਥੇ ਦੁਬਾਰਾ ਜਾਂਚ ਕਰਵਾਈ ਜਾਵੇ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ  ਜਾਵੇ ਕਿ ਹਰੇਕ ਘਰ ਵਿੱਚ ਪਖਾਨੇ ਬਣੇ ਹੋਣੇ ਚਾਹੀਦੇ ਹਨ। 

ਪੰਜਾਬ ਨਿਰਮਾਣ ਸਕੀਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਮੌਕੇ ਉਨ੍ਹਾਂ ਇਹ ਆਦੇਸ਼ ਵੀ ਦਿੱਤੇ ਕਿ ਜਿਹੜੇ ਵਿਕਾਸ ਕਾਰਜ ਚੱਲ ਰਹੇ ਹਨ ਉਨ੍ਹਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਤਾਂਜੋ  ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸੇਵਾ ਕੇਂਦਰਾਂ ਵੱਲੋਂ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ 329 ਵੱਖ-ਵੱਖ ਸੇਵਾਵਾਂ ਬਾਰੇ ਕਿਹਾ ਕਿ ਲੋਕਾਂ ਨੂੰ ਤੈਅ ਸਮੇਂ ਅੰਦਰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਉਨ੍ਹਾਂ ਦੀ ਖੱਜਲ ਖੁਆਰੀ ਨਾ ਹੋਵੇ।

ਸ਼੍ਰੀ ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਮਨਰੇਗਾ ਸਕੀਮ ਅਧੀਨ ਜਾਬ ਕਾਰਡ ਧਾਰਕਾਂ ਨੂੰ 100 ਦਿਨ ਦਾ ਰੋਜ਼ਗਾਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਅਤੇ ਇਸ ਵਿੱਚ ਕਿਸੇ ਕਿਸਮ ਦਾ ਕੋਈ ਪੱਖਪਾਤ ਨਾ ਕੀਤਾ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਆਦੇਸ਼ ਵੀ ਦਿੱਤੇ ਕਿ ਜਿ਼ਲ੍ਹੇ ਵਿੱਚ ਚੱਲ ਰਹੇ ਅਤੇ ਪੂਰੇ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਵਿੱਚ ਕੋਈ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਮੇਂ ਦੀ ਮੰਗ ਨੂੰ ਮੁੱਖ ਰੱਖ ਕੇ ਬਰਸਾਤੀ ਪਾਣੀ ਨੂੰ ਰਿਚਾਰਜ ਕਰਨ ਵਾਲੇ ਪ੍ਰੋਜੈਕਟ ਲਗਾਉਣ ਬਾਰੇ ਵਿਸਥਾਰਤ ਰਿਪੋਰਟ ਤਿਆਰ ਕੀਤੀ ਜਾਵੇ।  

ਉਨ੍ਹਾਂ ਲੋਕਾਂ ਦੇ ਚੁਣੇ ਨੁਮਾਇੰਦਿਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੀਆਂ ਸਮੱਸਿਅਆਵਾਂ ਦੇ ਹੱਲ ਲਈ ਇੱਕੋ ਪਲੇਟ ਫਾਰਮ ’ਤੇ ਮਿਲ ਜੁਲ ਕੇ ਕੰਮ ਕੀਤੇ ਜਾਣ ਤਾਂ ਜੋ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਸਕੇ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੂੰ ਵਿਸ਼ਵਾਸ਼ ਦਿਵਾਇਆ ਕਿ ਜਿ਼ਲ੍ਹਾ ਪ੍ਰਸ਼ਾਸ਼ਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਇੰਨ ਬਿੰਨ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗੀ ਅਤੇ ਆਉਣ ਵਾਲੇ ਸਮੇਂ ਅੰਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿ਼ਲ੍ਹੇ ਨੂੰ ਹੋਰ ਵਿਕਸਤ ਬਣਾਇਆ ਜਾਵੇਗਾ। 

ਜਿ਼ਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਜਿ਼ਲ੍ਹੇ ਅੰਦਰ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਦਿਨ ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਸੁਰੱਖਿਆ ਨੂੰ ਮੋਹਰੀ ਰੱਖਿਆ ਜਾਵੇਗਾ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਵਿਨੋਦ ਵਸਿ਼ਸ਼ਟ, ਆਮ ਆਦਮੀ ਪਾਰਟੀ ਦੇ ਜਿ਼ਲ੍ਹਾ ਪ੍ਰਧਾਨ ਸ਼੍ਰੀ ਅਜੇ ਸਿੰਘ ਲਿਬੜਾ, ਯੂਥ ਪ੍ਰਧਾਨ ਰਸਪਿੰਦਰ ਰਾਜਾ, ਅਮਰਿੰਦਰ ਮੰਡੋਫਲ, ਪਵੇਲ ਹਾਂਡਾ, ਰਣਦੀਪ ਸੋਢੀ, ਦੀਪਕ ਬਾਤਿਸ਼, ਰਮੇਸ਼ ਸੋਨੂੰ, ਗੁਰਮੇਲ ਸਿੰਘ ਪੰਡਰਾਲੀ, ਅਜੀਤ ਸਿੰਘ ਤਿੰਬਰਪੁਰ, ਬੰਟੀ ਸੈਣੀ, ਜਸਪਾਲ ਸਿੰਘਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਅਸੋ਼ਕ ਕੁਮਾਰ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਪਰਲੀਨ ਕਾਲੇਕਾ, ਐਸ.ਡੀ.ਐਮ. ਅਮਲੋਹ ਸ਼੍ਰੀ ਗੁਰਵਿੰਦਰ ਸਿੰਘ ਜੋਹਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜਿ਼ਲ੍ਰਾ ਮੁਖੀ ਵੀ ਮੌਜੂਦ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD