Wednesday, 15 May 2024

 

 

ਖ਼ਾਸ ਖਬਰਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ

 

ਪਿੰਡ ਸ਼ਾਹੀ ਮਾਜਰਾ ਦੇ ਲੋਕਾਂ ਨੂੰ ਨਹੀਂ ਆਵੇਗੀ ਸੀਵਰੇਜ ਓਵਰਫਲੋਅ ਦੀ ਸਮੱਸਿਆ : ਮੇਅਰ ਜੀਤੀ ਸਿੱਧੂ

ਟੁੱਟੀਆਂ ਪਾਈਪਾਂ ਦੀ ਥਾਂ ਨਵੀਆਂ ਪਾਈਪਾਂ ਨਵੇਂ ਮੇਨ ਹੋਲ ਬਣਾਏ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 04 Aug 2022

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਪਿੰਡ ਸ਼ਾਹੀਮਾਜਰਾ ਵਿਖੇ ਨਵੇਂ ਬਣ ਰਹੇ ਮੇਨ ਹੋਲਾਂ ਦੇ ਕੰਮ ਦਾ ਜਾਇਜ਼ਾ ਲਿਆ। ਇੱਥੇ ਮੇਨਹੋਲਾਂ ਦੀ ਰਿਪੇਅਰ ਨਾ ਹੋਣ ਕਾਰਨ ਅਤੇ ਪਾਈਪਾਂ ਟੁੱਟੀਆਂ ਹੋਣ ਕਾਰਨ ਸੀਵਰੇਜ ਓਵਰਫਲੋਅ ਹੁੰਦਾ ਸੀ ਅਤੇ ਇਸ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਇੱਥੇ ਨਵੇਂ ਮੇਨਹੋਲ ਬਣਾਏ ਜਾ ਰਹੇ ਹਨ ਅਤੇ ਨਵੀਆਂ ਪਾਈਪਾਂ ਪਾਈਆਂ ਗਈਆਂ ਹਨ। 

ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਇਲਾਕੇ ਦੇ ਕੌਂਸਲਰ ਜਗਦੀਸ਼ ਸਿੰਘ ਜੱਗਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਇਲਾਕੇ ਦੇ ਕੌਂਸਲਰ ਜਗਦੀਸ਼ ਸਿੰਘ ਜੱਗਾ ਨੇ ਉਨ੍ਹਾਂ  ਦੇ ਧਿਆਨ ਵਿੱਚ ਇਹ ਗੱਲ ਲਿਆਂਦੀ ਸੀ ਕਿ ਇਲਾਕੇ ਵਿਚ ਸੀਵਰੇਜ ਜਾਮ ਹੋ ਕੇ ਓਵਰਫਲੋਅ ਹੁੰਦਾ  ਹੈ ਕਿਉਂਕਿ ਇੱਥੇ ਸੀਵਰੇਜ ਦੀ ਨਿਕਾਸੀ ਦਾ ਕਾਫੀ ਕੰਮ ਹੋਣ ਵਾਲਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਨੂੰ ਇਸ ਸਮੱਸਿਆ ਤੋਂ ਪੱਕੀ ਰਾਹਤ ਦੇਣ ਲਈ ਇੱਥੇ  ਨਵੇਂ ਮੈਨਹੋਲ ਬਣਾਏ ਜਾ ਰਹੇ ਹਨ ਪੁਰਾਣੇ ਮੈਨਹੋਲਾਂ ਦੀ ਰਿਪੇਅਰ ਕੀਤੀ ਤਿਆਰੀ ਅਤੇ ਟੁੱਟੀਆਂ ਪਾਈਪਾਂ ਦੀ ਥਾਂ ਤੇ ਨਵੀਆਂ ਪਾਈਪਾਂ ਪਾਈਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਇਕ ਦੋ ਦਿਨਾਂ ਤੱਕ ਇੱਥੇ ਸੀਵਰੇਜ ਦੀ ਨਿਕਾਸੀ ਆਰੰਭ ਹੋ ਜਾਵੇਗੀ ਅਤੇ ਲੋਕਾਂ ਨੂੰ ਮੁੜ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਮੌਕੇ ਇਲਾਕੇ ਦੇ ਕੌਂਸਲਰ ਜਗਦੀਸ਼ ਸਿੰਘ ਜੱਗਾ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਸੀਵਰੇਜ ਓਵਰਫਲੋਅ ਹੋਣ ਕਾਰਨ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਉਨ੍ਹਾਂ ਦੇ ਵਾਰਡ ਦੇ ਲੋਕਾਂ ਦੀ ਚਿਰੋਕਣੀ ਮੰਗ ਸੀ ਕਿ ਇਥੇ ਸੀਵਰੇਜ ਨਿਕਾਸੀ  ਦਾ ਪੱਕਾ ਪ੍ਰਬੰਧ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਹੁਣ ਇਸ ਸਮੱਸਿਆ ਦਾ ਪੱਕਾ ਹੋਲ ਹੱਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਭਾਰੀ ਰਾਹਤ ਮਿਲੇਗੀ ਜਿਸ ਲਈ ਉਹ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਧੰਨਵਾਦੀ ਹਨ। ਇਸ ਮੌਕੇ ਰਾਮ ਕੁਮਾਰ, ਪਾਲ ਸਿੰਘ, ਰਣਬੀਰ ਸਿੰਘ, ਬਾਬੂ ਖ਼ਾਨ, ਗੁਲਫਾਮ ਅਲੀ, ਮਾਨ ਸਿੰਘ, ਕੁਲਜੀਤ ਸਿੰਘ ਬੈਦਵਾਨ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD