Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮਾਂ ਦਾ ਦੁੱਧ ਬੱਚੇ ਦੀ ਮਾਨਸਿਕ ਅਤੇ ਸਰੀਰਿਕ ਤੰਦਰੁਸਤੀ ਲਈ ਜ਼ਰੂਰੀ : ਡਾ. ਜਸਬੀਰ ਸਿੰਘ ਔਲਖ

ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ 7 ਅਗਸਤ ਤੱਕ ਮਨਾਇਆ ਜਾ ਰਿਹੈ ਜਾਗਰੂਕਤਾ ਹਫ਼ਤਾ

Dr. Jasbir Singh Aulakh, Health Department Barnala

Web Admin

Web Admin

5 Dariya News

ਬਰਨਾਲਾ , 04 Aug 2022

Last updated on: Aug 04, 2022, 00:00 IST

ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ 'ਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੁਕਤਾ ਹਫਤਾ 1 ਅਗਸਤ ਤੋਂ 7 ਅਗਸਤ ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਿਸੇਸ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਨਵਜਨਮੇ ਬੱਚੇ ਦੀ ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਲਈ ਮਾਂ ਦੇ ਦੁੱਧ ਦੀ ਬਹੁਤ ਮਹੱਤਤਾ ਹੈ ਅਤੇ ਇਸ ਦੁੱਧ ਦਾ ਕੋਈ ਬਦਲ ਨਹੀਂ ਹੈ, ਇਸ ਲਈ ਜਨਮ ਤੋਂ ਪਹਿਲੇ ਘੰਟੇ ਦੇ ਅੰਦਰ ਹੀ ਮਾਂ ਦਾ ਦੁੱਧ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ, ਕਿਊਂਕਿ ਪਹਿਲਾ ਤੇ ਬਾਉਲਾ ਦੁੱਧ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ।

ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲ੍ਹਾ ਬੀ ਸੀ ਸੀ ਹਰਜੀਤ ਸਿੰਘ ਨੇ ਸੇਖਾ, ਜਲੂਰ, ਠੁੱਲੇਵਾਲ ਅਤੇ ਕਰਮਗੜ ਆਦਿ ਸਿਹਤ ਕੇਂਦਰਾਂ 'ਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਾਂ ਦਾ ਪਹਿਲਾ ਪੀਲਾ ਗਾੜ੍ਹਾ ਦੁੱਧ ਬੱਚੇ ਦੀ ਸਿਹਤ ਲਈ ਜ਼ਰੂਰੀ ਖੁਰਾਕ ਹੈ। ਉਨ੍ਹਾਂ ਕਿਹਾ ਕਿ ਪਹਿਲੇ ਛੇ ਮਹੀਨੇ ਤੱਕ ਬੱਚੇ ਨੂੰ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ। ਦੁੱਧ ਦੇ ਪੌਸ਼ਟਿਕ ਤੱਤਾਂ ਨਾਲ ਜਿਥੇ ਬੱਚਾ ਬਿਮਾਰੀਆਂ ਨਾਲ ਲੜਣ ਲਈ ਸਕਤੀ ਹਾਸਲ ਕਰਦਾ ਹੈ ਉੱਥੇ ਹੀ ਇਹ ਬੱਚੇ ਦੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਬਹੁਤ ਜਰੂਰੀ ਹੈ। 

ਮਾਂ ਦੇ ਦੁੱਧ ਨਾਲ ਬੱਚੇ ਨੂੰ ਪ੍ਰੋਟੀਨ, ਖਣਿਜ ਪਦਾਰਥ ਤੇ ਵਿਟਾਮਿਨਜ਼ ਦੀ ਮਾਤਰਾ ਸੰਪੂਰਨ ਰੂਪ ਵਿਚ ਮਿਲਦੀ ਹੈ। ਉਨ੍ਹਾਂ ਕਿਹਾ ਕਿ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣ ਨਾਲ ਦਸਤ, ਅਨੀਮੀਆ ਆਦਿ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ। ਉਨ੍ਹਾਂ ਕਿਹਾ ਕਿ ਛੇ ਮਹੀਨੇ ਤੱਕ ਬੱਚੇ ਨੂੰ ਪਾਣੀ ਪਿਲਾਉਣ ਦੀ ਜ਼ਰੂਰਤ ਨਹੀਂ ਹੁੰਦੀ ਬਲਕਿ ਮਾਂ ਦਾ ਦੁੱਧ ਹੀ ਬੱਚੇ ਦੀ ਪਾਣੀ ਦੀ ਜਰੂਰਤ ਪੂਰੀ ਕਰਦਾ ਹੈ। ਛੇ ਮਹੀਨੇ ਤੋਂ ਬਾਅਦ ਬੱਚਿਆਂ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਤਰਲ ਭੋਜਣ ਦੇਣਾ ਚਾਹੀਦਾ ਹੈ। ਬੱਚੇ ਨੂੰ ਘੱਟੋ ਘੱਟ 2 ਸਾਲ ਤੱਕ ਮਾਂ ਦਾ ਦੁੱਧ ਜ਼ਰੂਰ ਪਿਲਾਉਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਦੁੱਧ ਪਿਲਾਉਣ ਨਾਲ ਮਾਂ ਨੂੰ ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਦਾ ਖਤਰਾ ਘਟ ਜਾਂਦਾ ਹੈ।ਸਿਹਤ ਸਟਾਫ ਅਤੇ ਆਸ਼ਾ ਵਰਕਰਾਂ ਵੱਲੋਂ ਮਾਵਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਸਮਾਜ ਵਿੱਚ ਜਨਮ ਸਮੇਂ ਬੱਚੇ ਨੂੰ ਗੁੜ੍ਹਤੀ ਦੇਣ ਨਾਲ ਬੱਚੇ ਨੂੰ ਪੇਟ ਦੀ ਇਨਫੈਕਸ਼ਨ ਦਾ ਖਤਰਾ ਬਣ ਜਾਂਦਾ ਹੈ।

 

Tags: Dr. Jasbir Singh Aulakh , Health Department Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD