Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਮੇਜਰ ਧਿਆਨ ਚੰਦ ਨੂੰ ਸਮਰਪਿਤ ਹੁਣ ਤੱਕ ਦਾ ਸਭ ਤੋਂ ਵੱਡਾ ਖੇਡ ਕੁੰਭ ‘ਪੰਜਾਬ ਖੇਡ ਮੇਲਾ’ ਕਰਵਾਏਗਾ ਪੰਜਾਬ : ਭਗਵੰਤ ਮਾਨ

ਆਪਣੀ ਤਰ੍ਹਾਂ ਦੇ ਇਸ ਅਨੂਠੇ ਤੇ ਵੱਡੇ ਖੇਡ ਕੁੰਭ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Punjab Khed Mela, Gurmeet Singh Meet Hayer, Meet Hayer

Web Admin

Web Admin

5 Dariya News

ਚੰਡੀਗੜ੍ਹ , 04 Aug 2022

Last updated on: Aug 04, 2022, 00:00 IST

ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਕਰਵਾਏ ਜਾ ਰਹੇ ਹੁਣ ਤੱਕ ਦੇ ਸਭ ਤੋਂ ਵੱਡੇ ਖੇਡ ਕੁੰਭ ‘ਪੰਜਾਬ ਖੇਡ ਮੇਲੇ’ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਲੱਖਾਂ ਖਿਡਾਰੀਆਂ ਲਈ ਹਮੇਸ਼ਾ ਤੋਂ ਪ੍ਰੇਰਨਾ ਦਾ ਸਰੋਤ ਰਹੇ ਹਨ ਅਤੇ ਪੰਜਾਬ ਖੇਡ ਮੇਲਾ ਉੱਭਰਦੇ ਖਿਡਾਰੀਆਂ ਤੇ ਆਮ ਲੋਕਾਂ ਵਿਚਾਲੇ ਖੇਡਾਂ ਦੀ ਚਿਣਗ ਨੂੰ ਹੋਰ ਹਵਾ ਦੇਵੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਡ ਮੇਲੇ ਦਾ ਮੁੱਢਲਾ ਉਦੇਸ਼ ਇਕ ਪਾਸੇ ਖੇਡਾਂ ਦੇ ਖੇਤਰ ਵਿੱਚ ਨਵੀਆਂ ਪ੍ਰਤਿਭਾਵਾਂ ਦੀ ਪਛਾਣ ਕਰਨਾ ਹੈ ਅਤੇ ਦੂਜੇ ਪਾਸੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਆਪਣੀਆਂ ਚਮਕਾਂ ਬਿਖੇਰ ਰਹੇ ਪੰਜਾਬ ਦੇ ਖਿਡਾਰੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਨੂੰ ਅਨੁਕੂਲ ਮਾਹੌਲ ਮਿਲੇ ਤਾਂ ਉਹ ਕਿਸੇ ਵੀ ਖੇਤਰ ਵਿੱਚ ਚਮਤਕਾਰ ਦਿਖਾ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਮੇਲਾ ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਲਈ ਵੱਡਾ ਪਲੇਟਫਾਰਮ ਮੁਹੱਈਆ ਕਰਨ ਤੋਂ ਇਲਾਵਾ ਸੂਬੇ ਵਿੱਚ ਖੇਡਾਂ ਦੇ ਮੁਆਫ਼ਕ ਮਾਹੌਲ ਪੈਦਾ ਹੋਣਾ ਯਕੀਨੀ ਬਣਾਏਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਆਪਣੀ ਤਰ੍ਹਾਂ ਦਾ ਪਹਿਲਾਂ ਅਜਿਹਾ ਮੇਲਾ ਹੋਵੇਗਾ, ਜਿਸ ਵਿੱਚ ਖਿਡਾਰੀਆਂ ਤੇ ਨਾਗਰਿਕਾਂ ਸਣੇ ਚਾਰ ਲੱਖ ਤੋਂ ਵੱਧ ਲੋਕ 28 ਖੇਡ ਵੰਨਗੀਆਂ ਵਿੱਚ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਇਹ ਮੇਲਾ ਬਲਾਕ ਤੋਂ ਸੂਬਾ ਪੱਧਰ ਤੱਕ ਕਰਵਾਇਆ ਜਾਵੇਗਾ, ਜਿਸ ਦੌਰਾਨ ਜੇਤੂਆਂ ਨੂੰ ਸਰਟੀਫਿਕੇਟਾਂ ਸਮੇਤ ਕੁੱਲ ਪੰਜ ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਖੇਡ ਮੇਲੇ ਦੌਰਾਨ ਪੈਰਾ ਅਥਲੀਟਾਂ ਦੇ ਨਾਲ-ਨਾਲ 40 ਸਾਲ ਤੋਂ ਵੱਧ ਉਮਰ ਵਰਗ ਵਾਲਿਆਂ ਲਈ ਵੀ ਵੱਖ-ਵੱਖ ਖੇਡ ਵੰਨਗੀਆਂ ਹੋਣਗੀਆਂ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਮੇਲੇ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦਾ ਆਦੇਸ਼ ਦਿੰਦਿਆਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਸੂਬਾ ਸਰਕਾਰ ਦੀ ਆਪਣੀ ਤਰ੍ਹਾਂ ਦੀ ਅਨੂਠੀ ਪਹਿਲਕਦਮੀ ਹੈ ਅਤੇ ਹਰੇਕ ਅਧਿਕਾਰੀ ਇਸ ਨੂੰ ਕਾਮਯਾਬ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੇ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੇਡ ਭਾਵਨਾ ਤੇ ਉਤਸ਼ਾਹ ਨਾਲ ਦੋ ਮਹੀਨੇ ਤੱਕ ਚੱਲਣ ਵਾਲੇ ਇਸ ਵੱਡੇ ਖੇਡ ਕੁੰਭ ਵਿੱਚ ਭਾਗ ਲੈਣ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Punjab Khed Mela , Gurmeet Singh Meet Hayer , Meet Hayer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD