Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਪ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੇ ਬਾਲ ਭਵਨ ਵਿਖੇ ਸੰਗੀਤ ਕਲਾਸ ਦੀ ਕਰਵਾਈ ਸ਼ੁਰੂਆਤ

ਬਾਲ ਭਵਨ ਦੇ ਵਿਕਾਸ ਲਈ 5 ਲੱਖ ਰੁਪਏ ਸਹਾਇਤਾ ਕਰਨ ਦਾ ਦਿਵਾਇਆ ਭਰੋਸਾ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab, Jalandhar

Web Admin

Web Admin

5 Dariya News

ਗੁਰਦਾਸਪੁਰ , 04 Aug 2022

Last updated on: Aug 04, 2022, 00:00 IST

ਜਿਲ੍ਹਾ ਬਾਲ ਭਵਨ ਕੌਂਸਲ ਗੁਰਦਾਸਪੁਰ ਵੱਲੋਂ ਬਾਲ ਭਵਨ ਗੁਰਦਾਸਪੁਰ ਵਿਖੇ ਅੱਜ ਸੰਗੀਤ ਕਲਾਸ ਦਾ ਆਗਾਜ਼ ਕੀਤਾ ਗਿਆ, ਜਿਸ ਦਾ ਉਦਘਾਟਨ ਰਮਨ ਬਹਿਲ, ਆਪ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਗੁਰਦਾਸਪੁਰ ਨੇ ਆਪਣੇ ਕਰ ਕਮਲਾ ਨਾਲ ਕੀਤਾ। ਇਸ ਮੌਕੇ ਨੈਸ਼ਨਲ ਐਵਾਰਡੀ ਰੋਮੋਸ ਮਹਾਜਨ ਵੀ ਮੌਜੂਦ ਸਨ। ਇਸ ਮੌਕੇ ਗੱਲਬਾਤ  ਕਰਦਿਆਂ ਸ੍ਰੀ ਰਮਨ ਬਹਿਲ ਨੇ ਵਾਅਦਾ ਕੀਤਾ ਕਿ ਇਸ ਬਿਲਡਿੰਗ ਤੇ ਇਕ ਹੋਰ ਸਟੋਰੀ ਬਣਵਾਉਣ ਲਈ ਲੋੜੀਂਦੀ ਰਕਮ ਜਿਹੜੀ ਕਿ ਪੰਜ ਲੱਖ ਬਣਦੀ ਹੈ ਪੰਜਾਬ ਸਰਕਾਰ ਤੋਂ ਦਿਵਾਉਣ ਦੀ ਕੋਸ਼ਿਸ਼ ਕਰਨਗੇ ਤਾਂ ਜੋ ਇਸ ਬਾਲ ਭਵਨ ਵਿੱਚ ਆਈਲੈਟਸ, ਭੰਗੜਾ,ਮਿਲਾਈ ਸੈਂਟਰ ਵੀ ਸ਼ੁਰੂ ਕੀਤੀ ਜਾ ਸਕੇ। 

ਇਸ ਮੌਕੇ ਜਿਲ੍ਹਾ ਬਾਲ ਭਲਾਈ ਕੌਂਸਲ ਦੇ ਅਵੈਤਨਿਕ ਸਕੱਤਰ ਸ੍ਰੀ ਰਮੇਸ਼ ਮਹਾਜਨ, ਨੈਸਨਲ ਐਵਾਰਡੀ ਨੇ ਦੱਸਿਆ ਕਿ ਇਥੇ ਪਹਿਲਾ ਤੋਂ ਕਰੈਂਚ ਸੈਂਟਰ, ਕੰਪਿਊਟਰ ਸੈਂਟਰ, ਲਾਇਬ੍ਰੇਰੀ ਅਤੇ ਵਾਈਲਡ ਲਾਈਨ 1098 ਵਰਗੇ ਪ੍ਰੋਜੈਕਟ ਚੱਲ ਰਹੇ ਹਨ। ਇਸ ਜ਼ਿਲ੍ਹੇ ਦੇ ਬੱਚੇ ਇਨ੍ਹਾਂ ਗਤੀਵਿਧੀਆਂ ਦਾ ਭਰਭੂਰ ਫਾਇਦਾ ਲੈ ਰਹੇ ਹਨ। ਇਸ ਮਿਊਜਿਕ ਕਲਾਸ ਦੀ ਫੀਸ ਵੀ ਬਹੁਤ ਘੱਟ ਰੱਖੀ ਗਈ ਹੈ। ਅਤੇ ਇਸ ਸੁਨਿਹਰੀ ਮੌਕੇ ਦਾ ਗੁਰਦਾਸਪੁਰ ਦੇ ਬੱਚੇ ਇਸ ਦਾ ਫਾਇਦਾ ਲੈ ਕੇ ਉਜਵੱਲ ਭਵਿਖ ਬਣਾ ਸਕਦੇ ਹਨ। ਉਨਾ ਕਿਹਾ ਕਿ ਇਸ ਬਾਲ ਭਲਾਈ ਕੌਂਸਲ ਦੇ ਸਦਕਾ ਇਸ ਜਿਲ੍ਹੇ ਦੇ ਬਹੁਤ ਬੱਚੇ ਪਹਿਲਾਂ ਵੀ ਕਈ ਖੇਤਰਾਂ ਵਿੱਚ ਮੱਲਾਂ ਮਾਰ ਸਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਬੱਚੇ ਆਪਣਾ ਵਧੀਆ ਭਵਿੱਖ ਬਣਾਉਣਗੇ। 

ਇਸ ਕੰਮ ਵਾਸਤੇ ਬਾਲ ਭਲਾਈ ਕੌਂਸਲ ਨੇ ਮਿਸਟਰ ਮੈਮੂਅਲ ਜੋ ਕਿ ਐੱਮ. ਏ (ਮਿਊਜਿਕ)ਹਨ ਨੂੰ ਬਤੌਰ ਟੀਚਰ ਲਗਾਇਆ ਹੈ। ਇੱਕ ਕਲਾਸ ਇੱਕ ਘੰਟੇ ਦੀ ਹੋਵੇਗੀ।ਉਨ੍ਹਾ ਅੱਗੇ ਦੱਸਿਆ ਕਿ ਇਸ ਬਾਲ ਭਵਨ ਦੀ ਸ਼ੁਰੂਆਤ ਵੀ ਸਵ: ਸਾਬਕਾ ਡਿਪਟੀ ਮਨਿਸ਼ਟਰ ਮੰਤਰੀ ਸ਼੍ਰੀ ਖੁਸ਼ਹਾਲ ਸਹਿਬ ਯ ਵੱਲੋ ਕਰਵਾਈ ਗਈ ਸੀ । ਇਸ ਮੌਕੇ  ਸ੍ਰੀ ਬਖਮੀ ਰਾਜ ਪ੍ਰੋਜੈਕਟ ਕੋਆਰਡੀਨੇਟਰ ਚਾਈਲਡ ਲਾਈਨ 1098,ਬਲਜੀਤ ਸਿੰਘ ਇੰਚਾਰਜ ਕੰਪਿਊਟਰ ਸੈਂਟਰ, ਚਾਈਲਡ ਲਾਈਨ ਸਟਾਫ ਮੈਂਬਰ ਨਵਦੀਪ ਕੌਰ, ਭਰਤ ਸ਼ਰਮਾਂ  ਅਨੁਰਾਧਾ,ਹਰਪ੍ਰੀਤ,ਜਗੀਰ ਸਿੰਘ,ਪੂਰਨਿਮਾਂ, ਪਰਮਿੰਦਰ ਕੌਰ ਆਦਿ ਹਾਜਰ ਸਨ।

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD