Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਸਰਕਾਰ ਵੱਲੋਂ ਘਰੇਲੂ ਬਿਜਲੀ ਖਪਤਕਾਰਾਂ ਦੇ 31 ਦਸੰਬਰ, 2021 ਤੱਕ ਦੇ ਬਕਾਇਆ ਖੜ੍ਹੇ ਬਿਜਲੀ ਬਿੱਲ ਮੁਆਫ

ਸਾਡੀ ਲੋਕਪੱਖੀ ਸਰਕਾਰ ਵੱਲੋਂ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾਣਗੇ : ਹਰਭਜਨ ਸਿੰਘ ਈ.ਟੀ.ਓ.

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ , 04 Aug 2022

Last updated on: Aug 04, 2022, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਘਰੇਲੂ ਸ੍ਰੇਣੀ ਦੇ ਸਾਰੇ ਖਪਤਕਾਰਾਂ ਦੇ 31 ਦਸੰਬਰ, 2021 ਤੱਕ ਦੇ ਬਕਾਇਆ ਖੜੇ ਬਿਜਲੀ ਬਿਲ ਮੁਆਫ ਕਰ ਦਿੱਤੇ ਹਨ। ਇਸ ਸਬੰਧੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਡਿਫਾਲਟਰ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਰਾਹਤ ਦੇਣ ਬਾਰੇ ਦੱਸਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਘਰੇਲੂ ਬਿਜਲੀ ਖਪਤਕਾਰ, ਜਿਨ੍ਹਾਂ ਵੱਲੋਂ 30 ਜੂਨ, 2022 ਤੱਕ,  31 ਦਸੰਬਰ, 2021 ਤੱਕ ਦੇ ਬਕਾਇਆ ਖੜ੍ਹੇ ਬਿਜਲੀ ਬਿਲਾਂ ਦੀ ਅਦਾਇਗੀ ਨਹੀਂ ਕੀਤੀ ਗਈ ਹੈ, ਦੇ ਬਿੱਲ ਮੁਆਫ ਕਰ ਦਿੱਤੇ ਗਏ ਹਨ। 

ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ ਅਤੇ ਜਿਨਾਂ ਨੂੰ ਬਹਾਲ ਕਰਨਾ ਸੰਭਵ ਨਹੀਂ ਹੈ, ਬਿਨੈਕਾਰ ਦੀ ਬੇਨਤੀ ‘ਤੇ ਪੀ.ਐੱਸ.ਪੀ.ਸੀ.ਐੱਲ. ਵੱਲੋਂ ਦੁਬਾਰਾ ਜੋੜ ਦਿੱਤੇ ਜਾਣਗੇ। ਉਨਾਂ ਇਹ ਵੀ ਦੱਸਿਆ ਕਿ ਨਵੇਂ ਘਰੇਲੂ ਬਿਜਲੀ ਕੁਨੈਕਸ਼ਨ ਲਈ ਜੋ ਖਰਚੇ ਬਿਜਲੀ ਖਪਤਕਾਰਾਂ ਵੱਲੋਂ ਅਦਾ ਕੀਤੇ ਜਾਣੇ ਹਨ, ਦੀ ਅਦਾਇਗੀ ਵੀ ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ. ਨੂੰ ਕੀਤੀ ਜਾਵੇਗੀ।    

ਹੋਰ ਸਾਰੇ ਖਪਤਕਾਰ ਜਿਵੇਂ ਸਰਕਾਰੀ ਹਸਪਤਾਲ /ਸਰਕਾਰੀ ਡਿਸਪੈਂਸਰੀਆਂ, ਧਾਰਮਿਕ ਸਥਾਨ, ਸਰਕਾਰੀ ਖੇਡ ਸੰਸਥਾਵਾਂ, ਸੈਨਿਕ ਰੈਸਟ ਹਾਊਸ, ਸਰਕਾਰੀ ਸਹਾਇਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਅਤੇ ਅਟੈਚਡ ਹੋਸਟਲਾਂ ਆਦਿ ਇਸ ਮੁਆਫੀ ਸਕੀਮ ਦੇ ਘੇਰੇ ਵਿੱਚ ਨਹੀਂ ਆਉਣਗੇ। ਸ੍ਰੀ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਦੇ ਸਾਰੇ ਯੋਗ ਵਸਨੀਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੇ ਰਹੀ ਹੈ। ਉਨਾਂ ਦੱਸਿਆ ਕਿ ਸੂਬਾ ਸਰਕਾਰ ਕੀਤੇ ਸਾਰੇ ਚੋਣ ਵਾਅਦੇ ਪੂਰੇ ਕਰੇਗੀ ਅਤੇ ਲੋਕ ਹਿੱਤ ‘ਚ ਕੰਮ ਕਰਦੀ ਰਹੇਗੀ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD