Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਂਸਦ ਰਾਘਵ ਚੱਢਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਸਰਾਵਾਂ 'ਤੇ ਜੀਐਸਟੀ ਲਗਾਉਣ ਦੇ ਫ਼ੈਸਲੇ ਨੂੰ ਤੁਰੰਤ ਵਾਪਿਸ ਲੈਣ ਦੀ ਕੀਤੀ ਮੰਗ

ਪੰਜਾਬ 'ਚ ਧਰਤੀ ਹੇਠਲੇ ਪਾਣੀ ਦੇ ਸੰਕਟ ਨਾਲ ਨਜਿੱਠਣ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਵੀ ਰੱਖੀ ਮੰਗ

Raghav Chadha, AAP, Aam Aadmi Party, Aam Aadmi Party Punjab, AAP Punjab, Nirmala Sitharaman, Union Minister for Finance & Corporate Affairs, BJP, Bharatiya Janata Party

Web Admin

Web Admin

5 Dariya News

ਚੰਡੀਗੜ੍ਹ , 04 Aug 2022

Last updated on: Aug 04, 2022, 00:00 IST

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਧਿਆਨ ਪੰਜਾਬ ਦੇ ਕਈ ਭਖਦੇ ਮੁੱਦਿਆਂ ਵੱਲ ਦਿਵਾਇਆ, ਜਿਨ੍ਹਾਂ ਵਿੱਚ ਮੁੱਖ ਤੌਰ 'ਤੇ ਭਾਜਪਾ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਦੀਆਂ ਸਰਾਵਾਂ 'ਤੇ 12 ਫੀਸਦੀ ਜੀਐਸਟੀ ਲਗਾਉਣ ਦਾ ਫ਼ੈਸਲਾ ਰਿਹਾ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਸੌਂਪ ਕੇ ਸਰਾਵਾਂ 'ਤੇ ਜੀਐਸਟੀ ਦੇ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਹੈ ਕਿ ਸਾਰੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। 

ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਦੀ ਭਲਾਈ ਅਤੇ ਘੱਟ ਰਹੇ ਜ਼ਮੀਨੀ ਪਾਣੀ ਦੇ ਸੰਕਟ ਦੇ ਹੱਲ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਵੀ ਮੰਗ ਕੀਤੀ ਹੈ। ਪੰਜਾਬ ਅਤੇ ਕਿਸਾਨਾਂ ਨੂੰ ਬਚਾਉਣ ਲਈ ਇਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ।ਵਿੱਤ ਮੰਤਰੀ ਨੂੰ ਦਿੱਤੇ ਆਪਣੇ ਮੰਗ ਪੱਤਰ 'ਚ 'ਆਪ' ਸੰਸਦ ਮੈਂਬਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਰਾਵਾਂ 'ਤੇ 12 ਫੀਸਦੀ ਜੀ.ਐੱਸ.ਟੀ. ਲਗਾਉਣ ਦੇ ਹਾਲੀਆ ਫੈਸਲੇ ਨਾਲ ਸਿੱਖ ਸੰਗਤਾਂ ਅਤੇ ਦੇਸ਼-ਵਿਦੇਸ਼ ਤੋਂ ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ 'ਚ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਸਾਰੇ ਭਾਰਤੀ ੴ ਦੇ ਸ਼ਾਂਤਮਈ ਅਤੇ ਉਦਾਰਵਾਦੀ ਸੰਦੇਸ਼ ਤੋਂ ਜਾਣੂ ਹਨ ਜੋ ਕਿ ਪਵਿੱਤਰ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਮਹਿਮਾ ਰਾਹੀਂ ਦੂਰ-ਦੂਰ ਤੱਕ ਫੈਲਿਆ ਹੋਇਆ ਹੈ। ਸ੍ਰੀ ਦਰਬਾਰ ਸਾਹਿਬ ਸਾਰੇ ਲੋਕਾਂ ਲਈ ਇੱਕ ਬਹੁਤ ਹੀ ਸਤਿਕਾਰਯੋਗ ਪੂਜਾ ਘਰ ਹੈ। ਦੁਨੀਆ ਭਰ ਤੋਂ ਰੋਜ਼ਾਨਾ ਇੱਕ ਲੱਖ ਤੋਂ ਵੱਧ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਦੇ ਹਨ।

ਇਸ ਲਈ ਸ਼ਰਧਾਲੂਆਂ ਲਈ ਸਰਾਵਾਂ, ਹੋਟਲ ਦੀ ਧਾਰਨਾਵਾਂ ਤੋਂ ਦੂਰ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ 'ਤੇ 12 ਪ੍ਰਤੀਸ਼ਤ ਜੀਐਸਟੀ ਲਗਾਉਣ ਦਾ ਫੈਸਲਾ ਸੰਗਤ 'ਤੇ ਵਾਧੂ ਵਿੱਤੀ ਬੋਝ ਹੈ। ਇਸ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਰਾਵਾਂ ’ਤੇ ਵਸੂਲੀ ਗਈ ਜੀਐਸਟੀ ਦੀ ਰਕਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੇ ਸ਼ਰਧਾਲੂਆਂ ਦੀ ਅਧਿਆਤਮਿਕ ਯਾਤਰਾ ਨੂੰ ਸੁਖਾਲਾ ਬਣਾਉਣ ਦੇ ਮੰਤਵ ਤੋਂ ਵੱਧ ਮਹੱਤਵਪੂਰਨ ਨਹੀਂ ਹੋ ਸਕਦੀ। ਸਰਕਾਰ ਦਾ ਇਹ ਕਦਮ ਸਾਨੂੰ ਮੁਗਲ ਦੌਰ ਦੀ ਯਾਦ ਦਿਵਾਉਂਦਾ ਹੈ ਜਦੋਂ ਔਰੰਗਜ਼ੇਬ ਨੇ ਸ਼ਰਧਾਲੂਆਂ 'ਤੇ ਜਜ਼ੀਆ ਟੈਕਸ ਲਗਾਇਆ ਸੀ।

ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਭਾਰੀ ਗਿਰਾਵਟ ਦਾ ਇੱਕ ਹੋਰ ਅਹਿਮ ਮੁੱਦਾ ਉਠਾਉਂਦਿਆਂ ਰਾਘਵ ਚੱਢਾ ਨੇ ਮੰਗ ਕੀਤੀ ਕਿ ਪੰਜਾਬ ਨੂੰ ਤੁਰੰਤ ਵਿੱਤੀ ਪੈਕੇਜ ਜਾਰੀ ਕੀਤਾ ਜਾਵੇ ਅਤੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਖੇਤੀਬਾੜੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਵਾਧੂ ਜਲ ਸਾਧਨ ਮੁਹਈਆ ਕਰਵਾਏ ਜਾਣ। ਚੱਢਾ ਨੇ ਵਿੱਤ ਮੰਤਰੀ ਨੂੰ ਸੌਂਪੇ ਆਪਣੇ ਮੰਗ ਪੱਤਰ ਵਿੱਚ ਲਿਖਿਆ, “ਜਦੋਂ ਪੂਰਾ ਦੇਸ਼ ਅਨਾਜ ਦੀ ਭਾਰੀ ਕਮੀ ਨਾਲ ਜੂਝ ਰਿਹਾ ਸੀ, ਪੰਜਾਬ ਉਹ ਸੂਬਾ ਹੈ ਜਿਸਨੇ 1960 ਅਤੇ 1970 ਦੇ ਦਹਾਕੇ ਵਿੱਚ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ। 

ਪੰਜਾਬ ਨੇ ਹਰੀ ਕ੍ਰਾਂਤੀ ਦੀ ਅਗਵਾਈ ਕੀਤੀ ਅਤੇ ਝੋਨਾ ਉਗਾਉਣ ਦੀ ਪਹਿਲਕਦਮੀ ਕੀਤੀ। ਝੋਨੇ ਦੀ ਕਾਸ਼ਤ ਦੇ ਨਤੀਜੇ ਵਜੋਂ ਧਰਤੀ ਹੇਠਲੇ ਪਾਣੀ ਵਿੱਚ ਚਿੰਤਾਜਨਕ ਗਿਰਾਵਟ ਆਈ ਹੈ ਜੋ ਹੁਣ ਇੱਕ ਖਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ ਅਤੇ ਤੁਰੰਤ ਦਖਲ ਦੀ ਲੋੜ ਹੈ। ਪੰਜਾਬ ਅਤੇ ਇਸ ਦੇ ਕਿਸਾਨਾਂ ਨੇ ਸੰਕਟ ਦੀ ਘੜੀ ਵਿੱਚ ਦੇਸ਼ ਲਈ ਖੜ੍ਹ ਕੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਅੱਜ, ਇਹ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਵਿੱਤੀ ਪੈਕੇਜ ਦੇ ਰੂਪ ਵਿੱਚ ਸਹਾਇਤਾ ਪ੍ਰਦਾਨ ਕਰੇ, ਤਾਂ ਜੋ ਰਾਜ ਨੂੰ ਇਸ ਸੰਕਟ ਨਾਲ ਨਜਿੱਠਣ ਦੇ ਯੋਗ ਬਣਾਇਆ ਜਾ ਸਕੇ।”

 

Tags: Raghav Chadha , AAP , Aam Aadmi Party , Aam Aadmi Party Punjab , AAP Punjab , Nirmala Sitharaman , Union Minister for Finance & Corporate Affairs , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD