Saturday, 18 May 2024

 

 

ਖ਼ਾਸ ਖਬਰਾਂ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ

 

ਸਾਂਸਦ ਰਾਘਵ ਚੱਢਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਸਰਾਵਾਂ 'ਤੇ ਜੀਐਸਟੀ ਲਗਾਉਣ ਦੇ ਫ਼ੈਸਲੇ ਨੂੰ ਤੁਰੰਤ ਵਾਪਿਸ ਲੈਣ ਦੀ ਕੀਤੀ ਮੰਗ

ਪੰਜਾਬ 'ਚ ਧਰਤੀ ਹੇਠਲੇ ਪਾਣੀ ਦੇ ਸੰਕਟ ਨਾਲ ਨਜਿੱਠਣ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਵੀ ਰੱਖੀ ਮੰਗ

Raghav Chadha, AAP, Aam Aadmi Party, Aam Aadmi Party Punjab, AAP Punjab, Nirmala Sitharaman, Union Minister for Finance & Corporate Affairs, BJP, Bharatiya Janata Party

Web Admin

Web Admin

5 Dariya News

ਚੰਡੀਗੜ੍ਹ , 04 Aug 2022

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਧਿਆਨ ਪੰਜਾਬ ਦੇ ਕਈ ਭਖਦੇ ਮੁੱਦਿਆਂ ਵੱਲ ਦਿਵਾਇਆ, ਜਿਨ੍ਹਾਂ ਵਿੱਚ ਮੁੱਖ ਤੌਰ 'ਤੇ ਭਾਜਪਾ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਦੀਆਂ ਸਰਾਵਾਂ 'ਤੇ 12 ਫੀਸਦੀ ਜੀਐਸਟੀ ਲਗਾਉਣ ਦਾ ਫ਼ੈਸਲਾ ਰਿਹਾ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਸੌਂਪ ਕੇ ਸਰਾਵਾਂ 'ਤੇ ਜੀਐਸਟੀ ਦੇ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਹੈ ਕਿ ਸਾਰੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। 

ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਦੀ ਭਲਾਈ ਅਤੇ ਘੱਟ ਰਹੇ ਜ਼ਮੀਨੀ ਪਾਣੀ ਦੇ ਸੰਕਟ ਦੇ ਹੱਲ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਵੀ ਮੰਗ ਕੀਤੀ ਹੈ। ਪੰਜਾਬ ਅਤੇ ਕਿਸਾਨਾਂ ਨੂੰ ਬਚਾਉਣ ਲਈ ਇਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ।ਵਿੱਤ ਮੰਤਰੀ ਨੂੰ ਦਿੱਤੇ ਆਪਣੇ ਮੰਗ ਪੱਤਰ 'ਚ 'ਆਪ' ਸੰਸਦ ਮੈਂਬਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਰਾਵਾਂ 'ਤੇ 12 ਫੀਸਦੀ ਜੀ.ਐੱਸ.ਟੀ. ਲਗਾਉਣ ਦੇ ਹਾਲੀਆ ਫੈਸਲੇ ਨਾਲ ਸਿੱਖ ਸੰਗਤਾਂ ਅਤੇ ਦੇਸ਼-ਵਿਦੇਸ਼ ਤੋਂ ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ 'ਚ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਸਾਰੇ ਭਾਰਤੀ ੴ ਦੇ ਸ਼ਾਂਤਮਈ ਅਤੇ ਉਦਾਰਵਾਦੀ ਸੰਦੇਸ਼ ਤੋਂ ਜਾਣੂ ਹਨ ਜੋ ਕਿ ਪਵਿੱਤਰ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਮਹਿਮਾ ਰਾਹੀਂ ਦੂਰ-ਦੂਰ ਤੱਕ ਫੈਲਿਆ ਹੋਇਆ ਹੈ। ਸ੍ਰੀ ਦਰਬਾਰ ਸਾਹਿਬ ਸਾਰੇ ਲੋਕਾਂ ਲਈ ਇੱਕ ਬਹੁਤ ਹੀ ਸਤਿਕਾਰਯੋਗ ਪੂਜਾ ਘਰ ਹੈ। ਦੁਨੀਆ ਭਰ ਤੋਂ ਰੋਜ਼ਾਨਾ ਇੱਕ ਲੱਖ ਤੋਂ ਵੱਧ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਦੇ ਹਨ।

ਇਸ ਲਈ ਸ਼ਰਧਾਲੂਆਂ ਲਈ ਸਰਾਵਾਂ, ਹੋਟਲ ਦੀ ਧਾਰਨਾਵਾਂ ਤੋਂ ਦੂਰ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ 'ਤੇ 12 ਪ੍ਰਤੀਸ਼ਤ ਜੀਐਸਟੀ ਲਗਾਉਣ ਦਾ ਫੈਸਲਾ ਸੰਗਤ 'ਤੇ ਵਾਧੂ ਵਿੱਤੀ ਬੋਝ ਹੈ। ਇਸ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਰਾਵਾਂ ’ਤੇ ਵਸੂਲੀ ਗਈ ਜੀਐਸਟੀ ਦੀ ਰਕਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੇ ਸ਼ਰਧਾਲੂਆਂ ਦੀ ਅਧਿਆਤਮਿਕ ਯਾਤਰਾ ਨੂੰ ਸੁਖਾਲਾ ਬਣਾਉਣ ਦੇ ਮੰਤਵ ਤੋਂ ਵੱਧ ਮਹੱਤਵਪੂਰਨ ਨਹੀਂ ਹੋ ਸਕਦੀ। ਸਰਕਾਰ ਦਾ ਇਹ ਕਦਮ ਸਾਨੂੰ ਮੁਗਲ ਦੌਰ ਦੀ ਯਾਦ ਦਿਵਾਉਂਦਾ ਹੈ ਜਦੋਂ ਔਰੰਗਜ਼ੇਬ ਨੇ ਸ਼ਰਧਾਲੂਆਂ 'ਤੇ ਜਜ਼ੀਆ ਟੈਕਸ ਲਗਾਇਆ ਸੀ।

ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਭਾਰੀ ਗਿਰਾਵਟ ਦਾ ਇੱਕ ਹੋਰ ਅਹਿਮ ਮੁੱਦਾ ਉਠਾਉਂਦਿਆਂ ਰਾਘਵ ਚੱਢਾ ਨੇ ਮੰਗ ਕੀਤੀ ਕਿ ਪੰਜਾਬ ਨੂੰ ਤੁਰੰਤ ਵਿੱਤੀ ਪੈਕੇਜ ਜਾਰੀ ਕੀਤਾ ਜਾਵੇ ਅਤੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਖੇਤੀਬਾੜੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਵਾਧੂ ਜਲ ਸਾਧਨ ਮੁਹਈਆ ਕਰਵਾਏ ਜਾਣ। ਚੱਢਾ ਨੇ ਵਿੱਤ ਮੰਤਰੀ ਨੂੰ ਸੌਂਪੇ ਆਪਣੇ ਮੰਗ ਪੱਤਰ ਵਿੱਚ ਲਿਖਿਆ, “ਜਦੋਂ ਪੂਰਾ ਦੇਸ਼ ਅਨਾਜ ਦੀ ਭਾਰੀ ਕਮੀ ਨਾਲ ਜੂਝ ਰਿਹਾ ਸੀ, ਪੰਜਾਬ ਉਹ ਸੂਬਾ ਹੈ ਜਿਸਨੇ 1960 ਅਤੇ 1970 ਦੇ ਦਹਾਕੇ ਵਿੱਚ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ। 

ਪੰਜਾਬ ਨੇ ਹਰੀ ਕ੍ਰਾਂਤੀ ਦੀ ਅਗਵਾਈ ਕੀਤੀ ਅਤੇ ਝੋਨਾ ਉਗਾਉਣ ਦੀ ਪਹਿਲਕਦਮੀ ਕੀਤੀ। ਝੋਨੇ ਦੀ ਕਾਸ਼ਤ ਦੇ ਨਤੀਜੇ ਵਜੋਂ ਧਰਤੀ ਹੇਠਲੇ ਪਾਣੀ ਵਿੱਚ ਚਿੰਤਾਜਨਕ ਗਿਰਾਵਟ ਆਈ ਹੈ ਜੋ ਹੁਣ ਇੱਕ ਖਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ ਅਤੇ ਤੁਰੰਤ ਦਖਲ ਦੀ ਲੋੜ ਹੈ। ਪੰਜਾਬ ਅਤੇ ਇਸ ਦੇ ਕਿਸਾਨਾਂ ਨੇ ਸੰਕਟ ਦੀ ਘੜੀ ਵਿੱਚ ਦੇਸ਼ ਲਈ ਖੜ੍ਹ ਕੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਅੱਜ, ਇਹ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਵਿੱਤੀ ਪੈਕੇਜ ਦੇ ਰੂਪ ਵਿੱਚ ਸਹਾਇਤਾ ਪ੍ਰਦਾਨ ਕਰੇ, ਤਾਂ ਜੋ ਰਾਜ ਨੂੰ ਇਸ ਸੰਕਟ ਨਾਲ ਨਜਿੱਠਣ ਦੇ ਯੋਗ ਬਣਾਇਆ ਜਾ ਸਕੇ।”

 

Tags: Raghav Chadha , AAP , Aam Aadmi Party , Aam Aadmi Party Punjab , AAP Punjab , Nirmala Sitharaman , Union Minister for Finance & Corporate Affairs , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD