Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਇੱਕ ਵਾਰ ਵਰਤੋਂ ’ਚ ਆਉੁਂਦੇ ਪਲਾਸਟਿਕ ਦੀ ਵਰਤੋਂ ’ਤੇ ਪਾਬੰਦੀ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ : ਐਮ ਐਲ ਏ ਸੰਤੋਸ਼ ਕਟਾਰੀਆ

ਪੰਜਾਬ ਸਰਕਾਰ ਵੱਲੋਂ ਪਲਾਸਟਿਕ ਖ਼ਿਲਾਫ਼ ਚਲਾਈ ਮੁਹਿੰਮ ਸ਼ਲਾਘਾਯੋਗ : ਐਮ ਐਲ ਏ ਨੱਛਤਰ ਪਾਲ

Santosh Kataria, MLA Nawanshahr, AAP, Aam Aadmi Party, Aam Aadmi Party Punjab, AAP Punjab, DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 05 Aug 2022

Last updated on: Aug 05, 2022, 00:00 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਰਾਜ ਭਰ ’ਚ ‘ਸਿੰਗਲ ਯੂਜ਼ ਪਲਾਸਟਿਕ’ ’ਤੇ ਪਾਬੰਦੀ ਲਈ ਚਲਾਈ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਵੀ ਜਨਤਕ ਨੁਮਾਇੰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਸਮਾਗਮ ਕੀਤਾ ਗਿਆ, ਜਿਸ ਵਿੱਚ ਹਾਜ਼ਰ ਰਾਜਨੀਤਕ ਤੇ ਹੋਰ ਨੁਮਾਇੰਦਿਆਂ ਨੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

ਐਮ ਐਲ ਏ ਸ੍ਰੀਮਤੀ ਸੰਤੋਸ਼ ਕਟਾਰੀਆ ਨੇ ਇਸ ਮੌਕੇ ਇੱਕ ਵਾਰ ਵਰਤੋਨ ’ਚ ਆਉਣ ਵਾਲੇ ਪਲਾਸਟਿਕ ਖ਼ਿਲਾਫ਼ ਲੋਕ ਲਹਿਰ ਬਣਾਉਣ ਦਾ ਸੱਦਾ ਦਿੰਦਿਆਂ ਆਖਿਆ ਕਿ ਕਦੇ ਸਮਾਂ ਸੀ, ਅਸੀਂ ਪੋਲੀਥੀਨ ਦੇ ਥੈਲਿਆਂ ਦੀ ਬਜਾਏ ਘਰ ਤੋਂ ਕੱਪੜੇ ਦਾ ਬਣਿਆ ਥੈਲਾ ਲੈ ਕੇ ਬਜ਼ਾਰ ’ਚੋਂ ਸਮਾਨ ਖਰੀਦਣ ਜਾਂਦੇ ਸੀ। ਸਮਾਂ ਬਦਲਣ ਨਾਲ ਅਸੀਂ ਇਸ ਦੀ ਵਰਤੋਂ ’ਚ ਝਿਜਕ ਦਿਖਾਉਣ ਲੱਗੇ ਅਤੇ ਪੋਲੀਥੀਨ ਦੇ ਥੈਲਿਆਂ ਦੇ ਨਾਲ ਅੱਜ ਬਹੁਤ ਸਾਰੀਆਂ ਵਸਤਾਂ ਪਲਾਸਟਿਕ ’ਤੇ ਹੀ ਨਿਰਭਰ ਹੋ ਕੇ ਬਣਨ ਲੱਗੀਆਂ ਹਨ। 

ਉਨ੍ਹਾਂ ਕਿਹਾ ਕਿ ਪਲਾਸਟਿਕ ਜੈਵਿਕ ਤੌਰ ’ਤੇ ਗਲਣਸ਼ੀਲ ਨਾ ਹੋਣ ਕਾਰਨ ਸਾਡੇ ਲਈ ਵੱਡੀ ਸਮੱਸਿਆ ਬਣਨ ਲੱਗਾ ਹੈ। ਜਿੱਥੇ ਸੀਵਰ ਲਾਈਨਾਂ ਅਤੇ ਨਾਲੀਆਂ ਪਲਾਸਟਿਕ ਦੇ ਲਿਫ਼ਾਫ਼ਿਆਂ ਅਤੇ ਬੋਤਲਾਂ ਕਾਰਨ ਚੋਕ ਹੋਣ ਲੱਗੀਆਂ ਹਨ, ਉੱਥੇ ਥਾਂ-ਥਾਂ ਖਿਲਰੇ ਪੋਲੀਥੀਨ ਦੇ ਲਿਫ਼ਾਫ਼ੇ ਪਸ਼ੂਆਂ ਦੇ ਅੰਦਰ ਜਾਣ ਨਾਲ ਸਾਡੇ ਪਸ਼ੂ ਵੀ ਬਿਮਾਰ ਹੋਣ ਲੱਗੇ ਹਨ। ਸਾਡਾ ਵਾਤਾਵਰਣ ਖਰਾਬ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਹੁਣ ਵੀ ਨਾ ਸੰਭਲੇ ਤਾਂ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਦੇ ਸਭ ਤੋਂ ਵੱਡੇ ਗੁਨਾਹਗਾਰ ਹੋਵਾਂਗੇ।

ਐਮ ਐਲ ਏ ਡਾ. ਨਛੱਤਰ ਪਾਲ ਨੇ ਪੰਜਾਬ ਸਰਕਾਰ ਦੇ ‘ਸਿੰਗਲ ਯੂਜ਼ ਪਲਾਸਟਿਕ’ ’ਤੇ ਪਾਬੰਦੀ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਪਲਾਸਟਿਕ ਅਤੇ ਪੋਲੀਥੀਨ ਦਾ ਨਿਪਟਾਰਾ ਸਮੁੱਚੇ ਵਿਸ਼ਵ ਲਈ ਵੱਡੀ ਸਮੱਸਿਆ ਬਣ ਚੁੱਕਾ ਹੈ। ਹੁਣ ਸਮਾਂ ਆ ਗਿਆ ਹੈ ਕਿ ਅਸੀਂ ਆਪਣਾ ਫ਼ਰਜ਼ ਪਛਾਣਦੇ ਹੋਏ ਸਰਕਾਰ ਵੱਲੋਂ ਆਰੰਭੀ ਪਹਿਲਕਦਮੀ ਦਾ ਸਾਥ ਦੇ ਕੇ ਪਲਾਸਟਿਕ ਅਤੇ ਪੋਲੀਥੀਨ ਤੋਂ ਖਹਿੜਾ ਛੁਡਾਈਏ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਮੁਹਿੰਮ ’ਚ ਪੂਰੀ ਤਰ੍ਹਾਂ ਸਾਥ ਦੇਣ ਦਾ ਭਰੋਸਾ ਦਿੱਤਾ।

ਆਪ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ ਨੇ ਕਿਹਾ ਕਿ ਸਰਕਾਰ ਵੱਲੋਂ ‘ਸਿੰਗਲ ਯੂਜ਼ ਪਲਾਸਟਿਕ’ ’ਤੇ ਪਾਬੰਦੀ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਸਮਾਗਮ ਦੇ ਪ੍ਰਬੰਧਕ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੋਲੀਥੀਨ ਦੀਆਂ ਉਤਪਾਦਕ ਇਕਾਈਆਂ ਨੂੰ ਬੰਦ ਕਰਵਾਉਣ ਤਾਂ ਜੋ ਛੋਟੇ-ਮੋਟੇ ਦੁਕਾਨਦਾਰ ਜਾਂ ਰੇਹੜੀਆਂ ਵਾਲੇ ਪ੍ਰੇਸ਼ਾਨੀ ਤੋਂ ਬਚ ਸਕਣ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਸਪਲਾਈ ਨੂੰ ਹੀ ਖਤਮ ਕਰ ਦੇਵਾਂਗੇ ਤਾਂ ਬਜ਼ਾਰ ’ਚ ਇਸ ਦੀ ਵਰਤੋਂ ਦਾ ਬਦਲ ਦੂਸਰੇ ਲਿਫ਼ਾਫ਼ੇ ਜਾਂ ਥੈਲੇ ਬਣ ਜਾਣਗੇ।

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਚਲਾਈ ਗਈ ਇਸ ਮੁਹਿੰਮ ’ਚ ਜ਼ਿਲ੍ਹੇ ਦੇ ਦੁਕਾਨਦਾਰਾਂ ਜਾਂ ਹੋਰ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਿੱਕਰੀ ਕਰਨ ਵਾਲੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹਫ਼ਤੇ ਦੀ ਮੋਹਲਤ ਦਿੱਤੀ ਜਾਂਦੀ ਹੈ। ਉਸ ਤੋਂ ਬਾਅਦ ਪ੍ਰਸ਼ਾਸਨ ਆਪਣੀਆਂ ਟੀਮਾਂ ਰਾਹੀਂ ਸਖਤ ਕਾਰਵਾਈ ਅਮਲ ’ਚ ਲਿਆਵੇਗਾ। 

ਉਨ੍ਹਾਂ ਪਾਬੰਦੀ ਦੇ ਘੇਰੇ ’ਚ ਆਈਆਂ ਵਸਤਾਂ ਦੀ ਸੂਚੀ ਦੱਸਦਿਆਂ ਕਿਹਾ ਕਿ ਪਲਾਸਟਿਕ ਦੀ ਡੰਡੀਆਂ ਵਾਲੀਆਂ ਈਅਰ ਬਡਜ਼,  ਪਲਾਸਟਿਕ ਦੇ ਝੰਡੇ, ਕੈਂਡੀ ਸਟਿੱਕਸ, ਆਈਸ ਕਰੀਮ ਸਟਿੱਕਸ, ਸਜਾਵਟ ਲਈ ਪੋਲੀਸਟਾਈਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਸਟ੍ਰਾਅ, ਟਰੇਅ, ਮਿਠਾਈਆਂ ਦੇ ਡੱਬਿਆਂ ਦੁਆਲੇ ਲਪੇਟਣ ਜਾਂ ਪੈਕਿੰਗ ਵਾਲੀਆਂ ਫਿਲਮਾਂ, ਸੱਦਾ ਪੱਤਰ ਅਤੇ ਸਿਗਰਟ ਦੇ ਪੈਕਿੰਗ, ਪਲਾਸਟਿਕ ਜਾਂ ਪੀ ਵੀ ਸੀ ਬੈਨਰ 100 ਮਾਈਕ੍ਰੋਨ ਤੋਂ ਘੱਟ ਪੂਰਣ ਤੌਰ ’ਤੇ ਪਾਬੰਦੀਸ਼ੁਦਾ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਹੋਰਨਾਂ ਖੇਤਰਾਂ ’ਚ ਮਾਡਲ ਜ਼ਿਲ੍ਹੇ ਵਜੋਂ ਜਾਣਿਆ ਜਾਂਦਾ ਹੈ, ਉਸੇ ਤਰ੍ਹਾਂ ਇਸ ਨੂੰ ‘ਪਲਾਸਟਿਕ ਮੁਕਤ ਜ਼ਿਲ੍ਹੇ’ ਵਿੱਚ ਵੀ ਸੂਬੇ ਦਾ ਪਹਿਲਾ ਜ਼ਿਲ੍ਹਾ ਬਣਾਉਣ ’ਚ ਪ੍ਰਸ਼ਾਸਨ ਦੀ ਮੱਦਦ ਕੀਤੀ ਜਾਵੇ।

ਇਸ ਮੌਕੇ ਵਾਤਾਵਰਣ ਤੇ ਜਲਵਾਯੂ ਤਬਦੀਲੀ ਡਾਇਰੈਕਟੋਰੇਟ ਵੱਲੋਂ ਇੱਕ ਪ੍ਰੇਰਨਾਦਾਇਕ ਦਸਤਾਵੇਜ਼ੀ ਫ਼ਿਲਮ ‘ਇੱਕ ਨਵੀਂ ਆਸ’ ਵੀ ਦਿਖਾਈ ਗਈ। ਸਰਕਾਰੀ ਸਕੂਲ ਨਵਾਂਸ਼ਹਿਰ ਦੀ ਵਿਦਿਆਰਥਣ ਪ੍ਰਾਚੀ ਅਤੇ ਜਲੰਧਰ ਤੋਂ ਆਈ ਬੱਚੀ ਆਇਨਾ ਥਾਪਰ, ਨਗਰ ਕੌਂਸਲ ਰਾਹੋਂ ਦੇ ਕਮਿਊਨਿਟੀ ਫੈਸੀਲੀਟੇਟਰ ਜਸਵਿੰਦਰ ਸਿੰਘ ਅਤੇ ਵਪਾਰ ਮੰਡਲ ਦੇ ਪ੍ਰਧਾਨ ਗੁਰਚਰਨ ਅਰੋੜਾ ਨੇ ਵੀ ਪਲਾਸਟਿਕ ਕਾਰਨ ਧਰਤੀ ਅਤੇ ਵਾਤਾਵਰਣ ਨੂੰ ਪੁੱਜ ਰਹੇ ਨੁਕਸਾਨ, ਇਸ ਦੇ ਬਦਲ ਅਤੇ ਇਸ ਦੇ ਨਿਪਟਾਰੇ ਸਬੰਧੀ ਆਪਣੇ ਵਿਚਾਰ ਰੱਖੇ।

ਸਮਾਗਮ ਦੌਰਾਨ ਏ ਡੀ ਸੀ (ਜ) ਰਾਜੀਵ ਵਰਮਾ, ਐਸ ਡੀ ਐਮ ਨਵਾਂਸ਼ਹਿਰ ਡਾ. ਬਲਜਿੰਦਰ ਸਿੰਘ ਢਿੱਲੋਂ, ਐਸ ਡੀ ਐਮ ਬੰਗਾ ਨਵਨੀਤ ਕੌਰ ਬੱਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਕਾਰਜਕਾਰੀ ਇੰਜੀਨੀਅਰ ਸਮਿਤਾ, ਐਸ ਡੀ ਓ ਸੁਖਵੰਤ ਸਿੰਘ ਤੇ ਆਪ ਆਗੂ ਸਤਨਾਮ ਸਿੰਘ ਜਲਵਾਹਾ ਅਤੇੇ ਵੱਡੀ ਗਿਣਤੀ ’ਚ ਹੋਰ ਨੁਮਾਇੰਦੇ ਤੇ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Santosh Kataria , MLA Nawanshahr , AAP , Aam Aadmi Party , Aam Aadmi Party Punjab , AAP Punjab , DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD