Monday, 20 May 2024

 

 

ਖ਼ਾਸ ਖਬਰਾਂ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

 

ਹੁਣ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਇਕ ਸਾਲ ਵਿੱਚ ਮਿਲਣਗੇ ਚਾਰ ਮੌਕੇ

ਸੀ.ਈ.ਓ. ਪੰਜਾਬ ਨੇ ਫੋਟੋ ਵੋਟਰ ਸੂਚੀ-2023 ਦੀ ਵਿਸ਼ੇਸ਼ ਸੁਧਾਈ ਲਈ ਮੀਡੀਆ ਕਰਮੀਆਂ ਨਾਲ ਕੀਤੀ ਪ੍ਰੈਸ ਕਾਨਫਰੰਸ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Dr S Karuna Raju

Web Admin

Web Admin

5 Dariya News

ਚੰਡੀਗੜ੍ਹ , 05 Aug 2022

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਯੋਗਤਾ ਮਿਤੀ 01.01.2023 ਤੱਕ ਦੇ ਯੋਗ ਵੋਟਰਾਂ ਲਈ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਦੀ ਸ਼ੁਰੂਆਤ ਸਬੰਧੀ ਜਾਣੂ ਕਰਵਾਉਣ ਲਈ ਇੱਕ ਪ੍ਰੈਸ ਕਾਨਫਰੰਸ ਕੀਤੀ। ਡਾ. ਰਾਜੂ ਨੇ ਮੀਡੀਆ ਕਰਮੀਆਂ ਨੂੰ ਜਾਣੂੰ ਕਰਵਾਇਆ ਕਿ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 14 ਅਤੇ ਰਜਿਸਟ੍ਰੇਸ਼ਨ ਆਫ਼ ਇਲੈਕਟਰਸ ਰੂਲਜ਼, 1960 ਵਿੱਚ ਕੀਤੀ ਸੋਧ ਅਨੁਸਾਰ 1 ਅਗਸਤ, 2022 ਤੋਂ ਚਾਰ ਯੋਗਤਾ ਮਿਤੀਆਂ - 1 ਜਨਵਰੀ, 1 ਅਪਰੈਲ, 1 ਜੁਲਾਈ ਅਤੇ 1 ਅਕਤੂਬਰ ਦੀ ਵਿਵਸਥਾ ਕੀਤੀ ਗਈ ਹੈ ਅਤੇ ਇਹ ਮਿਤੀਆਂ 9 ਨਵੰਬਰ, 2022 ਤੋਂ ਸੁਧਾਈ ਸਬੰਧੀ ਗਤੀਵਿਧੀਆਂ ਦੀ ਸ਼ੁਰੂਆਤ ਤੋਂ ਲਾਗੂ ਹੋਣਗੀਆਂ।

ਇਸ ਸਬੰਧੀ ਪੇਸ਼ਕਾਰੀ ਦਿੰਦਿਆਂ ਸੀ.ਈ.ਓ. ਪੰਜਾਬ ਨੇ ਕਿਹਾ ਕਿ ਪਿਛਲੇ ਨਿਯਮ ਅਨੁਸਾਰ 1 ਜਨਵਰੀ ਨੂੰ ਯੋਗਤਾ ਮਿਤੀ ਵਜੋਂ ਲਿਆ ਜਾਂਦਾ ਸੀ ਅਤੇ 1 ਜਨਵਰੀ ਤੋਂ ਬਾਅਦ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਅਪਲਾਈ ਕਰਨ ਲਈ ਅਗਲੇ ਸਾਲ ਦੀ ਉਡੀਕ ਕਰਨੀ ਪੈਂਦੀ ਸੀ। ਹੁਣ ਰਜਿਸਟ੍ਰੇਸ਼ਨ ਨਿਯਮ ਵਿੱਚ ਸੋਧ ਨਾਲ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੇ ਇੱਕ ਸਾਲ ਵਿੱਚ ਚਾਰ ਮੌਕੇ ਮਿਲਣਗੇ।

ਸੀ.ਈ.ਓ. ਪੰਜਾਬ ਅਤੇ ਵਧੀਕ ਸੀ.ਈ.ਓ.ੳ ਪੰਜਾਬ ਬੀ ਸ੍ਰੀਨਿਵਾਸਨ ਨੇ ਮੀਡੀਆ ਕਰਮੀਆਂ ਨੂੰ ਦੱਸਿਆ ਕੀਤਾ ਕਿ ਸਵੈਇੱਛਤ ਅਧਾਰ 'ਤੇ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਇਕੱਤਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਆਧਾਰ ਕਾਰਡ ਨੰਬਰਾਂ ਦੀ ਸਵੈ-ਇੱਛਤ ਇਕੱਤਰਤਾ ਦੇ ਉਦੇਸ਼ ਲਈ ਫਾਰਮ 6ਬੀ ਜਾਰੀ ਕੀਤਾ ਗਿਆ ਹੈ। ਵੋਟਰ ਆਨਲਾਈਨ/ਆਫਲਾਈਨ ਮੋਡ ਰਾਹੀਂ ਫਾਰਮ ਜਮ੍ਹਾਂ ਕਰ ਸਕਦੇ ਹਨ, ਹਾਲਾਂਕਿ, ਆਨਲਾਈਨ ਮੋਡ ਨੂੰ ਤਰਜੀਹ ਦਿੱਤੀ ਜਾਵੇਗੀ।

ਡਾ. ਰਾਜੂ ਨੇ ਕਿਹਾ ਕਿ ਪੂਰਵ-ਸੋਧ ਪ੍ਰਕਿਰਿਆ 4 ਅਗਸਤ, 2022 ਤੋਂ 24 ਅਕਤੂਬਰ, 2022 ਦੀ ਮਿਆਦ ਦਰਮਿਆਨ ਹੋਵੇਗੀ, ਜਿਸ ਵਿੱਚ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤ/ਪੁਨਰ-ਵਿਵਸਥਾ ਅਤੇ ਈਪੀਆਈਸੀ ਵਿੱਚ ਜਨਸੰਖਿਆ ਦੀਆਂ ਸਮਾਨ ਐਂਟਰੀਆਂ (ਡੀਐਸਈਜ਼) ਅਤੇ ਫੋਟੋ ਸਮਾਨ ਇੰਦਰਾਜ਼ਾਂ (ਪੀਐਸਈਜ਼) ਨੂੰ ਹਟਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ 09.11.2022 ਤੋਂ 08.12.2022 ਤੱਕ ਸੋਧ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਅਤੇ ਇਸ ਸਮੇਂ ਦੌਰਾਨ ਨਾਗਰਿਕਾਂ ਨੂੰ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਮੌਕਾ ਵੀ ਮਿਲੇਗਾ। ਸੀ.ਈ.ਓ ਪੰਜਾਬ ਨੇ ਦੱਸਿਆ ਕਿ 19 ਅਤੇ 20 ਨਵੰਬਰ 2022 ਅਤੇ 3 ਅਤੇ 4 ਦਸੰਬਰ 2022 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿੱਥੇ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪੋ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਰਹਿਣਗੇ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Dr S Karuna Raju

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD