Saturday, 27 April 2024

 

 

ਖ਼ਾਸ ਖਬਰਾਂ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼ ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ ਹਲਕਾ ਖਡੂਰ ਸਾਹਿਬ ਲਈ ਹੋਣ ਜਾ ਰਹੀਆਂ ਲੋਕ ਸਭਾ ਚੋਣਾ-2024 ਦੌਰਾਨ ਪਹਿਲੀ ਜੂਨ ਨੂੰ ਲੋਕਤੰਤਰ ਦੇ ਤਿਉਹਾਰ ਵਿੱਚ ਹਰ ਇੱਕ ਵੋਟਰ ਆਪਣੀ ਸ਼ਮੂਲੀਅਤ ਜ਼ਰੂਰ ਕਰੇ-ਸੰਦੀਪ ਕੁਮਾਰ ਜ਼ਿਲਾ ਚੋਣ ਅਫਸਰ ਸੰਦੀਪ ਕੁਮਾਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਬ ਡਵੀਜਨ, ਸ੍ਰੀ ਮੁਕਤਸਰ ਸਾਹਿਬ ਅਧੀਨ ਸਕੂਲ ਬੱਸਾਂ/ਵੈਨਾਂ ਦੀ ਕੀਤੀ ਗਈ ਚੈਕਿੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ

 

ਹੁਣ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਇਕ ਸਾਲ ਵਿੱਚ ਮਿਲਣਗੇ ਚਾਰ ਮੌਕੇ

ਸੀ.ਈ.ਓ. ਪੰਜਾਬ ਨੇ ਫੋਟੋ ਵੋਟਰ ਸੂਚੀ-2023 ਦੀ ਵਿਸ਼ੇਸ਼ ਸੁਧਾਈ ਲਈ ਮੀਡੀਆ ਕਰਮੀਆਂ ਨਾਲ ਕੀਤੀ ਪ੍ਰੈਸ ਕਾਨਫਰੰਸ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Dr S Karuna Raju

Web Admin

Web Admin

5 Dariya News

ਚੰਡੀਗੜ੍ਹ , 05 Aug 2022

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਯੋਗਤਾ ਮਿਤੀ 01.01.2023 ਤੱਕ ਦੇ ਯੋਗ ਵੋਟਰਾਂ ਲਈ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਦੀ ਸ਼ੁਰੂਆਤ ਸਬੰਧੀ ਜਾਣੂ ਕਰਵਾਉਣ ਲਈ ਇੱਕ ਪ੍ਰੈਸ ਕਾਨਫਰੰਸ ਕੀਤੀ। ਡਾ. ਰਾਜੂ ਨੇ ਮੀਡੀਆ ਕਰਮੀਆਂ ਨੂੰ ਜਾਣੂੰ ਕਰਵਾਇਆ ਕਿ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 14 ਅਤੇ ਰਜਿਸਟ੍ਰੇਸ਼ਨ ਆਫ਼ ਇਲੈਕਟਰਸ ਰੂਲਜ਼, 1960 ਵਿੱਚ ਕੀਤੀ ਸੋਧ ਅਨੁਸਾਰ 1 ਅਗਸਤ, 2022 ਤੋਂ ਚਾਰ ਯੋਗਤਾ ਮਿਤੀਆਂ - 1 ਜਨਵਰੀ, 1 ਅਪਰੈਲ, 1 ਜੁਲਾਈ ਅਤੇ 1 ਅਕਤੂਬਰ ਦੀ ਵਿਵਸਥਾ ਕੀਤੀ ਗਈ ਹੈ ਅਤੇ ਇਹ ਮਿਤੀਆਂ 9 ਨਵੰਬਰ, 2022 ਤੋਂ ਸੁਧਾਈ ਸਬੰਧੀ ਗਤੀਵਿਧੀਆਂ ਦੀ ਸ਼ੁਰੂਆਤ ਤੋਂ ਲਾਗੂ ਹੋਣਗੀਆਂ।

ਇਸ ਸਬੰਧੀ ਪੇਸ਼ਕਾਰੀ ਦਿੰਦਿਆਂ ਸੀ.ਈ.ਓ. ਪੰਜਾਬ ਨੇ ਕਿਹਾ ਕਿ ਪਿਛਲੇ ਨਿਯਮ ਅਨੁਸਾਰ 1 ਜਨਵਰੀ ਨੂੰ ਯੋਗਤਾ ਮਿਤੀ ਵਜੋਂ ਲਿਆ ਜਾਂਦਾ ਸੀ ਅਤੇ 1 ਜਨਵਰੀ ਤੋਂ ਬਾਅਦ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਅਪਲਾਈ ਕਰਨ ਲਈ ਅਗਲੇ ਸਾਲ ਦੀ ਉਡੀਕ ਕਰਨੀ ਪੈਂਦੀ ਸੀ। ਹੁਣ ਰਜਿਸਟ੍ਰੇਸ਼ਨ ਨਿਯਮ ਵਿੱਚ ਸੋਧ ਨਾਲ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੇ ਇੱਕ ਸਾਲ ਵਿੱਚ ਚਾਰ ਮੌਕੇ ਮਿਲਣਗੇ।

ਸੀ.ਈ.ਓ. ਪੰਜਾਬ ਅਤੇ ਵਧੀਕ ਸੀ.ਈ.ਓ.ੳ ਪੰਜਾਬ ਬੀ ਸ੍ਰੀਨਿਵਾਸਨ ਨੇ ਮੀਡੀਆ ਕਰਮੀਆਂ ਨੂੰ ਦੱਸਿਆ ਕੀਤਾ ਕਿ ਸਵੈਇੱਛਤ ਅਧਾਰ 'ਤੇ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਇਕੱਤਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਆਧਾਰ ਕਾਰਡ ਨੰਬਰਾਂ ਦੀ ਸਵੈ-ਇੱਛਤ ਇਕੱਤਰਤਾ ਦੇ ਉਦੇਸ਼ ਲਈ ਫਾਰਮ 6ਬੀ ਜਾਰੀ ਕੀਤਾ ਗਿਆ ਹੈ। ਵੋਟਰ ਆਨਲਾਈਨ/ਆਫਲਾਈਨ ਮੋਡ ਰਾਹੀਂ ਫਾਰਮ ਜਮ੍ਹਾਂ ਕਰ ਸਕਦੇ ਹਨ, ਹਾਲਾਂਕਿ, ਆਨਲਾਈਨ ਮੋਡ ਨੂੰ ਤਰਜੀਹ ਦਿੱਤੀ ਜਾਵੇਗੀ।

ਡਾ. ਰਾਜੂ ਨੇ ਕਿਹਾ ਕਿ ਪੂਰਵ-ਸੋਧ ਪ੍ਰਕਿਰਿਆ 4 ਅਗਸਤ, 2022 ਤੋਂ 24 ਅਕਤੂਬਰ, 2022 ਦੀ ਮਿਆਦ ਦਰਮਿਆਨ ਹੋਵੇਗੀ, ਜਿਸ ਵਿੱਚ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤ/ਪੁਨਰ-ਵਿਵਸਥਾ ਅਤੇ ਈਪੀਆਈਸੀ ਵਿੱਚ ਜਨਸੰਖਿਆ ਦੀਆਂ ਸਮਾਨ ਐਂਟਰੀਆਂ (ਡੀਐਸਈਜ਼) ਅਤੇ ਫੋਟੋ ਸਮਾਨ ਇੰਦਰਾਜ਼ਾਂ (ਪੀਐਸਈਜ਼) ਨੂੰ ਹਟਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ 09.11.2022 ਤੋਂ 08.12.2022 ਤੱਕ ਸੋਧ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਅਤੇ ਇਸ ਸਮੇਂ ਦੌਰਾਨ ਨਾਗਰਿਕਾਂ ਨੂੰ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਮੌਕਾ ਵੀ ਮਿਲੇਗਾ। ਸੀ.ਈ.ਓ ਪੰਜਾਬ ਨੇ ਦੱਸਿਆ ਕਿ 19 ਅਤੇ 20 ਨਵੰਬਰ 2022 ਅਤੇ 3 ਅਤੇ 4 ਦਸੰਬਰ 2022 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿੱਥੇ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪੋ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਰਹਿਣਗੇ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Dr S Karuna Raju

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD