Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਮੁੱਖ ਮੰਤਰੀ ਭਗਵੰਤ ਮਾਨ ਨੇ ਮਸਤੂਆਣਾ ਸਾਹਿਬ ਵਿੱਚ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ ਰੱਖਿਆ

ਸੰਸਥਾ ਵੱਲੋਂ ਸੂਬੇ ਖ਼ਾਸ ਤੌਰ ਉਤੇ ਮਾਲਵਾ ਖੇਤਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਤੇ ਮੈਡੀਕਲ ਸਿੱਖਿਆ ਦੇਣ ਦੀ ਉਮੀਦ ਪ੍ਰਗਟਾਈ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Mastuana Sahib, Harpal Singh Cheema, Aman Arora, Gurmeet Singh Meet Hayer, Lal Chand Kataruchak, Narinder Kaur Bharaj, Barinder Goyal, Jaswant Singh Gajjanmajra,Jameel Ur Rehman, Kulwant Singh Pandori, Dr. Balbir Singh, Labh Singh

Web Admin

Web Admin

5 Dariya News

ਸੰਗਰੂਰ , 05 Aug 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਇੱਥੇ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ ਰੱਖਿਆ। 25 ਏਕੜ ਵਿੱਚ ਬਣਨ ਵਾਲੇ ਇਸ ਇੰਸਟੀਚਿਊਟ ਉਤੇ ਤਕਰੀਬਨ 345 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ। ਲੋਕਾਂ ਨੂੰ ਮਿਆਰੀ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਸਥਾ ਇਸ ਦਿਸ਼ਾ ਵਿੱਚ ਵਧਾਇਆ ਗਿਆ ਇਕ ਕਦਮ ਹੈ।

 ਉਨ੍ਹਾਂ ਕਿਹਾ ਕਿ ਇਹ ਮਹਾਨ ਧਾਰਮਿਕ ਆਗੂ ਸੰਤ ਅਤਰ ਸਿੰਘ, ਜਿਨ੍ਹਾਂ ਲੋਕਾਂ ਵਿਚਾਲੇ ਫਿਰਕੂ ਸਦਭਾਵਨਾ, ਸ਼ਾਂਤੀ ਤੇ ਭਾਈਚਾਰੇ ਦਾ ਸੰਦੇਸ਼ ਪਹੁੰਚਾਇਆ, ਨੂੰ ਸੱਚੀ ਤੇ ਨਿਮਾਣੀ ਜਿਹੀ ਸ਼ਰਧਾਂਜਲੀ ਹੈ। ਭਗਵੰਤ ਮਾਨ ਨੇ ਇਸ ਸਮੁੱਚੇ ਖਿੱਤੇ ਵਿੱਚ ਸੰਤ ਅਤਰ ਸਿੰਘ ਵੱਲੋਂ ਸਿੱਖਿਆ ਦਾ ਚਾਨਣ ਫੈਲਾਉਣ ਲਈ ਪਾਏ ਵਡਮੁੱਲੇ ਯੋਗਦਾਨ ਨੂੰ ਵੀ ਚੇਤੇ ਕੀਤਾ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਮੈਡੀਕਲ ਕਾਲਜ ਨਾਲ ਸੰਗਰੂਰ ਇਸ ਸਮੁੱਚੇ ਖਿੱਤੇ ਵਿੱਚ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉੱਭਰੇਗਾ। 

ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਵਿੱਚ ਅਕਾਦਮਿਕ ਬਲਾਕ ਤੋਂ ਇਲਾਵਾ ਸੰਗਰੂਰ ਦੇ ਮੌਜੂਦਾ ਸਿਵਲ ਹਸਪਤਾਲ ਨੂੰ 220 ਬਿਸਤਰਿਆਂ ਤੋਂ ਅਪਗ੍ਰੇਡ ਕਰ ਕੇ 360 ਬਿਸਤਰਿਆਂ ਵਾਲਾ ਕਰਨ, ਨਰਸਿੰਗ ਸਕੂਲ ਦਾ ਨਿਰਮਾਣ, ਸੀਨੀਅਰ/ਜੂਨੀਅਰ ਕੁੜੀਆਂ ਤੇ ਮੁੰਡਿਆਂ ਦੇ ਵੱਖਰੇ ਹੋਸਟਲ, ਵਿਦਿਆਰਥੀਆਂ ਲਈ ਖੇਡ ਟਰੈਕ ਤੇ ਪਵੀਲੀਅਨ, ਸਹਾਇਕ ਗਤੀਵਿਧੀਆਂ ਲਈ ਓਪਨ ਏਅਰ ਥੀਏਟਰ, ਸਟਾਫ਼ ਲਈ ਰਿਹਾਇਸ਼ ਤੇ ਸ਼ਾਪਿੰਗ ਕੰਪਲੈਕਸ ਵਰਗੀਆਂ ਸਹੂਲਤਾਂ ਵੀ ਸ਼ਾਮਲ ਹੋਣਗੀਆਂ। 

ਇਸੇ ਤਰ੍ਹਾਂ ਸਟੇਟ ਇੰਸਟੀਚਿਊਟ ਤੇ ਮੈਡੀਕਲ ਸਾਇੰਸਜ਼ ਨੂੰ ਆਉਂਦੇ ਕੌਮੀ ਸ਼ਾਹਰਾਹ ਨੰਬਰ 07 ਨੂੰ ਵੀ 5.50 ਮੀਟਰ ਤੋਂ 7.00 ਮੀਟਰ ਤੱਕ ਚੌੜਾ ਕਰਨਾ ਅਤੇ ਇੰਸਟੀਚਿਊਟ ਦੇ ਸਾਹਮਣੇ ਵਾਲੀ ਸੜਕ ਨੂੰ ਚਹੁੰ-ਮਾਰਗੀ ਕਰਨਾ ਵੀ ਇਸ ਪ੍ਰਾਜੈਕਟ ਦਾ ਹਿੱਸਾ ਹੈ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਮੈਡੀਕਲ ਇੰਸਟੀਚਿਊਟ ਪੰਜਾਬ ਖ਼ਾਸ ਤੌਰ ਉਤੇ ਮਾਲਵਾ ਖਿੱਤੇ ਵਿੱਚ ਮਿਆਰੀ ਸਿਹਤ ਸੇਵਾਵਾਂ ਤੇ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਇਸ ਵੱਕਾਰੀ ਪ੍ਰਾਜੈਕਟ ਦਾ ਕੰਮ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਇਸ ਮੈਡੀਕਲ ਕਾਲਜ ਦਾ ਕੰਮ 31 ਮਾਰਚ 2023 ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ਅਗਲਾ ਅਕਾਦਮਿਕ ਸੈਸ਼ਨ ਪਹਿਲੀ ਅਪਰੈਲ ਤੋਂ ਸ਼ੁਰੂ ਹੋਵੇਗਾ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਅਤਿ-ਆਧੁਨਿਕ ਮੈਡੀਕਲ ਇੰਸਟੀਚਿਊਟ ਦੇ ਨਿਰਮਾਣ ਦੌਰਾਨ ਉੱਚ ਮਿਆਰ ਦੇ ਸਾਰੇ ਮਾਪਦੰਡ ਪੂਰੇ ਕੀਤੇ ਜਾਣ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਮਾਜਿਕ ਸੁਰੱਖਿਆ ਮੁਹੱਈਆ ਕਰਨ ਲਈ ਵਚਨਬੱਧ ਹੈ। 

ਉਨ੍ਹਾਂ ਦੱਸਿਆ ਕਿ ਪੈਨਸ਼ਨਾਂ ਦੀ ਅਦਾਇਗੀ ਲਾਭਪਾਤਰੀਆਂ ਨੂੰ ਸਿੱਧੀ ਉਨ੍ਹਾਂ ਦੇ ਘਰਾਂ ਵਿੱਚ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਆਟਾ-ਦਾਲ ਵੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਲੋਕ-ਪੱਖੀ ਤੇ ਵਿਕਾਸ ਨੂੰ ਹੁਲਾਰਾ ਦੇਣ ਵਾਲੀਆਂ ਸਕੀਮਾਂ ਬਣਾਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਨਾਲ ਸੂਬੇ ਦੇ ਸਮੁੱਚੇ ਵਿਕਾਸ ਨੂੰ ਗਤੀ ਮਿਲੇਗੀ। 

ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਲਾਲ ਚੰਦ ਕਟਾਰੂਚੱਕ, ਵਿਧਾਇਕਾਂ ਵਿੱਚ ਨਰਿੰਦਰ ਕੌਰ ਭਰਾਜ, ਬਰਿੰਦਰ ਗੋਇਲ, ਜਸਵੰਤ ਸਿੰਘ ਗੱਜਣਮਾਜਰਾ, ਜਮੀਲ-ਉਰ-ਰਹਿਮਾਨ, ਕੁਲਵੰਤ ਸਿੰਘ ਪੰਡੋਰੀ, ਡਾ. ਬਲਬੀਰ ਸਿੰਘ, ਲਾਭ ਸਿੰਘ ਉੱਗੋਕੇ ਅਤੇ ਹੋਰ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Mastuana Sahib , Harpal Singh Cheema , Aman Arora , Gurmeet Singh Meet Hayer , Lal Chand Kataruchak , Narinder Kaur Bharaj , Barinder Goyal , Jaswant Singh Gajjanmajra , Jameel Ur Rehman , Kulwant Singh Pandori , Dr. Balbir Singh , Labh Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD