Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਵੱਲੋਂ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਖ਼ਿਲਾਫ਼ ਸਾਂਝੇ ਯਤਨਾਂ ਦਾ ਸੱਦਾ

ਸਾਫ ਸੁਥਰੇ ਵਾਤਾਵਰਣ ਲਈ ਹੰਭਲਾ ਮਾਰਨਾ ਪੰਜਾਬ ਸਰਕਾਰ ਦੀ ਤਰਜੀਹ : ਗੁਰਦੀਪ ਸਿੰਘ ਬਾਠ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਹੰਡਿਆਇਆ/ਬਰਨਾਲਾ , 05 Aug 2022

Last updated on: Aug 05, 2022, 00:00 IST

ਇਕਹਰੀ ਵਰਤੋਂ ਵਾਲੇ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਦੀ ਅਗਵਾਈ ਹੇਠ ਵਾਈਐੱਸ ਕਾਲਜ, ਹੰਡਿਆਇਆ ਵਿਖੇ ਜ਼ਿਲਾ ਪੱਧਰੀ ਸਮਾਗਮ ਕਰਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਸਾਰੇ ਜ਼ਿਲਾ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਸਾਂਝੇ ਯਤਨਾਂ ਦਾ ਸੱਦਾ ਦਿੱਤਾ।

ਉਨਾਂ ਕਿਹਾ ਕਿ ਪਲਾਸਟਿਕ ਕੁਦਰਤੀ ਤੌਰ ’ਤੇ ਨਸ਼ਟ ਨਹੀਂ ਹੁੰਦਾ ਅਤੇ ਲੰਬਾ ਸਮੇਂ ਤੱਕ ਧਰਤੀ ’ਤੇ ਪ੍ਰਦੂਸ਼ਨ ਦਾ ਕਾਰਨ ਬਣਦਾ ਹੈ। ਉਨਾਂ ਨੇ ਕਿਹਾ ਕਿ ਮਨੁੱਖਤਾ ਬਚਾਉਣ ਲਈ ਸਾਨੂੰ ਇਕਹਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਬੰਦ ਕਰਨੀ ਹੀ ਪੈਣੀ ਹੈ। ਉਨਾਂ ਕਿਹਾ ਕਿ ਜ਼ਿਲੇ ਵਿਚ ਧਾਰਾ 144 ਤਹਿਤ ਪਲਾਸਟਿਕ ਦੇ ਲਿਫਾਫੇ ਬਣਾਉਣ, ਸਟੋਰ ਕਰਨ, ਵੇਚਣ, ਵਰਤਣ ਆਦਿ ’ਤੇ ਪਾਬੰਦੀ ਹੈ। ਉਨਾਂ ਅਪੀਲ ਕੀਤੀ ਜੋ ਵੀ ਵਿਅਕਤੀ ਇਸ ਕੰਮ ਨਾਲ ਜੁੜੇ ਹੋਏ ਹਨ, ਉਹ ਪਲਾਸਟਿਕ ਦੇ ਬਦਲ ਨੂੰ ਅੱਗੇ ਲਿਆਉਣ ਤਾਂ ਜੋ ਲੋਕ ਪਲਾਸਟਿਕ ਦੀ ਵਰਤੋਂ ਬੰਦ ਕਰ ਦੇਣ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨਾਂ ਕਿਹਾ ਕਿ ਇਸੇ ਉਦੇਸ਼ ਨਾਲ ਸੂਬੇ ਭਰ ਵਿਚ ਅੱਜ ਇਹ ਜਾਗਰੂਕਤਾ ਮੁਹਿੰਮ ਆਰੰਭੀ ਗਈ ਹੈ ਅਤੇ ਇਹ ਸੁਨੇਹਾ ਜਦ ਘਰ ਘਰ ਜਾਵੇਗਾ ਤਾਂ ਪਲਾਸਟਿਕ ਖ਼ਿਲਾਫ਼ ਲੜਾਈ ਵਿਚ ਜਿੱਤ ਲਾਜ਼ਮੀ ਹੋਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਕਿਹਾ ਕਿ ਜਿਹੜਾ ਪਲਾਸਟਿਕ ਵਰਤਿਆ ਜਾਂਦਾ ਹੈ, ਉਸ ਦਾ ਸਿਰਫ 9 ਫੀਸਦੀ ਹੀ ਮੁੜ ਵਰਤੋਂ ’ਚ ਆਉਦਾ ਹੈ, ਬਾਕੀ 91 ਫੀਸਦੀ ਵਾਤਾਵਰਣ ਵਿਚ ਹੀ ਰਹਿੰਦਾ ਹੈ। ਉਨਾਂ ਕਿਹਾ ਕਿ ਅੱਜ ਦੇ ਦਿਨ ਅਸੀਂ ਪ੍ਰਣ ਲਈਏ ਕਿ ਘੱਟ ਤੋਂ ਘੱਟ ਪਲਾਸਟਿਕ ਦੀ ਵਰਤੋਂ ਕਰੀਏ। ਇਸ ਮੌਕੇ ਪਲਾਸਟਿਕ ਦੇ ਨੁਕਸਾਨਾਂ ਬਾਰੇ ਵੀਡੀਓ ਕਲਿੱਪ ਅਤੇ ਪਲਾਸਟਿਕ ਦੇ ਬਦਲ ਬਾਰੇ ਪ੍ਰੈਜ਼ੈਂਟੇਸ਼ਨ ਵੀ ਦਿੱਤੀ ਗਈ।

ਇਸ ਮੌਕੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸਡੀਓ ਅਤੁਲ ਕੌਸ਼ਲ ਨੇ ਹਾਜ਼ਰੀਨ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਇਕਹਿਰੀ ਵਰਤੋਂ ਵਾਲੀਆਂ ਪਲਾਸਟਿਕ ਦੀਆਂ ਨਿਮਨ ਵਸਤਾਂ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਲਾਗੂ ਹੈ: ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ ਕਰੀਮ ਸਟਿਕਸ, ਸਜਾਵਟ ਲਈ ਪੋਲੀਸਟਾਈਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਸਟਰਾਅ, ਟਰੇਅ, ਮਿਠਾਈਆਂ, ਸੱਦਾ ਪੱਤਰ ਅਤੇ ਸਿਗਰਟ ਦੇ ਡੱਬਿਆਂ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, ਪਲਾਸਟਿਕ ਜਾਂ ਪੀਵੀਸੀ ਬੈਨਰ 100 ਮਾਈਕਰੋਨ ਤੋਂ ਘੱਟ ਸ਼ੀਟ ਆਦਿ।

ਇਸ ਮੌਕੇ ਵਾਈਐੱਸ ਸਕੂਲ ਦੀ ਗਿਆਰਵੀਂ ਜਮਾਤ ਦੀ ਮਨੀਸ਼ਾ ਸ਼ਰਮਾ ਅਤੇ ਖੁਸ਼ੀ ਮਲਹੋਤਰਾ ਵੱਲੋਂ ਵਾਤਾਵਰਣ ’ਤੇ ਭਾਸ਼ਣ ਦਿੱੱਤਾ ਗਿਆ ਤੇ ਬਾਰਵੀਂ ਦੀ ਲਵਲੀਨ ਨੇ ਕਵਿਤਾ ਪੇਸ਼ ਕੀਤੀ। ਇਸ ਮੌਕੇ ਮਹਿਮਾਨਾਂ ਅਤੇ ਅਧਿਕਾਰੀਆਂ ਦਾ ਪੌਦੇ ਦੇ ਕੇ ਸਨਮਾਨ ਕੀਤਾ ਗਿਆ ਅਤੇ ਸਾਰੇ ਹਾਜ਼ਰੀਨ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਤਿਆਰ ਜੂਟ ਦੇ ਥੈਲੇ ਵੰਡੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੰਡਲ ਮੈਜਿਸਟ੍ਰੇਟ ਗੋਪਾਲ ਸਿੰਘ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜਨੀਅਰ ਸ੍ਰੀ ਵਿੱਕੀ ਬਾਂਸਲ ਅਤੇ ਕਾਰਜਸਾਧਕ ਅਫਸਰ ਮਨਪ੍ਰੀਤ ਸਿੰਘ ਸਿੱਧੂ, ਮਿਉਸਿਪਲ ਕੌਸ਼ਲਰ ਰੁਪਿੰਦਰ ਸਿੰਘ ਸੀਤਲ, ਹਸਨਪ੍ਰੀਤ ਸਿੰਘ, ਇਸ਼ਵਿੰਦਰ ਜੰਡੂ, ਵਪਾਰ ਮੰਡਲ ਤੋਂ ਅੰਕੁਰ ਗੋਇਲ ਤੇ ਹੋਰ ਅਹੁਦੇਦਾਰ, ਪਤਵੰਤੇ ਤੇ ਵਿਦਿਆਰਥੀ ਹਾਜ਼ਰ ਸਨ।

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD