Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਇਕ ਸਾਹਿਬਾਨ ਤੇ ਡਿਪਟੀ ਕਮਿਸ਼ਨਰ ਵੱਲ਼ੋ ਸਿੰਗਲ ਯੂਜ਼ ਪਲਾਸਟਿਕ ਦੇ ਖਿਲਾਫ ਜਾਗਰੂਕਤਾ ਮੁਹਿੰਮ ਦਾ ਆਗਾਜ਼

ਲੋਕਾਂ ਨੂੰ ਪਲਾਸਟਿਕ ਦੇ ਖਤਰਨਾਕ ਪ੍ਰਭਾਵਾਂ ਤੋਂ ਵਾਤਾਵਰਣ ਨੂੰ ਬਚਾਉਣ ਲਈ ਜੂਟ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ

DC Ludhiana, Surabhi Malik, Ludhiana, Deputy Commissioner Ludhiana, Sarvjit Kaur Manuke, Rajinder Pal Kaur Chhina, Daljit Singh Grewal, Jiwan Singh Sangowal, Kulwant Singh Sidhu, Ashok Parashar Pappi, Hakam Singh Thekedar

Web Admin

Web Admin

5 Dariya News

ਲੁਧਿਆਣਾ , 05 Aug 2022

Last updated on: Aug 05, 2022, 00:00 IST

ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ ਅਤੇ ਲੋਕਾਂ ਨੂੰ ਪਲਾਸਟਿਕ ਦੇ ਖਤਰਨਾਕ ਪ੍ਰਭਾਵਾਂ ਤੋਂ ਵਾਤਾਵਰਣ ਨੂੰ ਬਚਾਉਣ ਲਈ ਜੂਟ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੁਹਿੰਮ ਦੀ ਸ਼ੁਰੂਆਤ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਰਜਿੰਦਰਪਾਲ ਕੌਰ ਛੀਨਾ, ਦਲਜੀਤ ਸਿੰਘ ਗਰੇਵਾਲ, ਜੀਵਨ ਸਿੰਘ ਸੰਗੋਵਾਲ, ਕੁਲਵੰਤ ਸਿੰਘ ਸਿੱਧੂ, ਅਸ਼ੋਕ ਪਰਾਸ਼ਰ ਪੱਪੀ, ਹਾਕਮ ਸਿੰਘ ਠੇਕੇਦਾਰ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਮੌਜੂਦਗੀ ਵਿੱਚ ਕੀਤੀ ਗਈ।

ਸਥਾਨਕ ਸਰਕਾਰੀ ਕਾਲਜ (ਲੜਕੀਆਂ), ਭਾਰਤ ਨਗਰ ਚੌਂਕ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿੰਗਲ ਯੂਜ ਪਲਾਸਟਿਕ ਦੀਆਂ ਵਸਤੂਆਂ ਨੂੰ ਲੋਕਾਂ ਵੱਲੋਂ ਸਿਰਫ਼ ਇੱਕ ਵਾਰ ਹੀ ਵਰਤੋਂ ਕਰਕੇ ਉਸਨੂੰ ਖੁੱਲੇ ਵਿੱਚ ਸੁੱਟ ਦਿੱਤਾ ਜਾਦਾਂ ਹੈ ਜੋਕਿ ਵਾਤਾਵਰਣ ਲਈ ਬੇਹੱਦ ਘਾਤਕ ਹੈ। ਉਨ੍ਹਾਂ ਦੱਸਿਆ ਕਿ ਸਿੰਗਲ ਯੂਜ਼ ਆਈਟਮਾਂ ਜਿਵੇਂ ਕਿ ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬੇ, ਸੱਦਾ ਪੱਤਰ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕ੍ਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ. ਬੈਨਰ, ਸਟਿੱਕਰ ਦੀ ਮੈਨਫੈਕਚਰਿੰਗ, ਆਯਾਤ, ਭੰਡਾਰ ਆਦਿ ਸ਼ਾਮਲ ਹਨ ਜਿਨ੍ਹਾ 'ਤੇ ਪੂਰਨ ਪਹਿਲੀ ਜੁਲਾਈ, 2022 ਤੋਂ ਪੂਰਨ ਤੌਰ 'ਤੇ ਪਾਬੰਦੀ ਲਗਾਈ ਜਾ ਚੁੱਕੀ ਹੈ।

ਉਨ੍ਹਾਂ ਅੱਗੇ ਕਿਹਾ ਕਿ 'ਪਲਾਸਟਿਕ ਗਲਦਾ ਨਹੀਂ ਹੈ ਅਤੇ ਕਈ ਸਾਲਾਂ ਤੱਕ ਵਾਤਾਵਰਣ ਵਿੱਚ ਮੌਜੂਦ ਰਹਿੰਦਾ ਹੈ। ਬਾਅਦ ਵਿੱਚ, ਇਹ ਮਾਈਕ੍ਰੋਪਲਾਸਟਿਕਸ ਵਿੱਚ ਬਦਲ ਜਾਂਦਾ ਹੈ - ਪਹਿਲਾਂ ਸਾਡੇ ਭੋਜਨ ਸਰੋਤਾਂ ਵਿੱਚ ਦਾਖਲ ਹੁੰਦਾ ਹੈ ਅਤੇ ਫਿਰ ਮਨੁੱਖੀ ਸਰੀਰ ਵਿੱਚ ਜੋ ਕਿ ਬਹੁਤ ਨੁਕਸਾਨਦੇਹ ਹੁੰਦਾ ਹੈ'। ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਦੁਕਾਨਦਾਰਾਂ ਨੂੰ ਪਲਾਸਟਿਕ ਕੈਰੀ ਬੈਗ ਦੀ ਕੀਮਤ ਵੀ ਵਸੂਲਣੀ ਚਾਹੀਦੀ ਹੈ ਅਤੇ ਗ੍ਰਾਹਕਾਂ ਨੂੰ ਘਰੋਂ ਕੱਪੜੇ ਜਾਂ ਜੂਟ ਦੇ ਬੈਗ ਲਿਆਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ ਜੋ ਵਾਤਾਵਰਣ ਪੱਖੀ ਅਤੇ ਸਸਤੇ ਹੋਣ। ਉਨ੍ਹਾਂ ਧਰਤੀ ਮਾਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਇਸ ਨੇਕ ਕਾਰਜ ਵਿੱਚ ਲੋਕਾਂ ਨੂੰ ਪੂਰਨ ਸਹਿਯੋਗ ਦੇਣ ਦੀ ਵੀ ਮੰਗ ਕੀਤੀ।

ਬਾਅਦ ਵਿੱਚ, ਉਨ੍ਹਾਂ ਸਟਾਲਾਂ ਦਾ ਵੀ ਦੌਰਾ ਕੀਤਾ ਜਿੱਥੇ ਮੱਕੀ ਦੇ ਸਟਾਰਚ ਤੋਂ ਬਣੇ ਸਿੰਗਲ ਯੂਜ਼ ਪਲਾਸਟਿਕ ਦੀਆਂ ਬਦਲਵੀਆਂ ਵਸਤੂਆਂ ਪ੍ਰਦਰਸ਼ਿਤ ਕੀਤੀਆਂ ਗਈਆਂ ਸਨ। ਸਮਾਗਮ ਦੌਰਾਨ ਸਥਾਨਕ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੇ ਮੁੱਦੇ 'ਤੇ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੁਰੇਸ਼ ਗੋਇਲ ਅਤੇ (ਦਿਹਾਤੀ) ਦੇ ਪ੍ਰਧਾਨ ਹਰਭੁਪਿੰਦਰ ਸਿੰਘ ਧਾਰੌੜ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਸ਼ਰਨਪਾਲ ਸਿੰਘ ਮੱਕੜ, ਗੁਰਜੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰਾਂ ਵਿੱਚ ਅਮਿਤ ਕੁਮਾਰ ਪੰਚਾਲ, ਅਨੀਤਾ ਦਰਸ਼ੀ ਤੋਂ ਇਲਾਵਾ ਜੀ.ਸੀ.ਜੀ. ਦੇ ਪ੍ਰਿੰਸੀਪਲ ਡਾ. ਸਨੇਹ ਲਤਾ ਤੇ ਹੋਰ ਵੀ ਮੌਜੂਦ ਸਨ।

 

Tags: DC Ludhiana , Surabhi Malik , Ludhiana , Deputy Commissioner Ludhiana , Sarvjit Kaur Manuke , Rajinder Pal Kaur Chhina , Daljit Singh Grewal , Jiwan Singh Sangowal , Kulwant Singh Sidhu , Ashok Parashar Pappi , Hakam Singh Thekedar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD