Monday, 13 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ

 

ਮਨੁੱਖਤਾ ਦੀ ਸੁਰੱਖਿਆ ਲਈ ਹਰੇਕ ਵਿਅਕਤੀ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨੀ ਪਵੇਗੀ ਬੰਦ : ਹਰਬੀਰ ਸਿੰਘ

ਲੋਕਾਂ ਨੂੰ ਜਾਗਰੁਕ ਕਰਨ ਲਈ ਜਿਲ੍ਹਾਂ ਪੱਧਰ ਤੇ ਡੀ.ਏ.ਸੀ. ਵਿਖੇ ਕੀਤਾ ਜਾਗਰੁਕਤਾ ਸਮਾਗਮ

DC Pathankot, Deputy Commissioner Pathankot, Harbir Singh, Pathankot

Web Admin

Web Admin

5 Dariya News

ਪਠਾਨਕੋਟ , 05 Aug 2022

ਜੇਕਰ ਅਸੀਂ ਚਾਹੁੰਦੇ ਹਾਂ ਕਿ ਸਾਡਾ ਭਵਿੱਖ ਸੁਰੱਖਿਅਤ ਰਹਿ ਸਕੇ ਤਾਂ ਸਾਨੂੰ ਸਰਕਾਰ ਵੱਲੋਂ ਲਏ ਇਸ ਫੈਂਸਲੇ ਦਾ ਸਾਥ ਦੇਣ ਲਈ ਤਿਆਰ ਰਹਿਣਾ ਚਾਹੀਦਾ ਹੈ ਅਤੇ ਪ੍ਰਣ ਕਰਨਾ ਪਵੇਗਾ ਕਿ ਅਸੀਂ ਸਰਕਾਰ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰੀਏ। ਇਹ ਪ੍ਰਗਟਾਵਾ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਕਰਵਾਏ ਇੱਕ ਜਿਲ੍ਹਾ ਪੱਧਰੀ ਸਮਾਗਮ ਦੋਰਾਨ ਸੰਬੋਧਤ ਕਰਦਿਆਂ ਕੀਤਾ। 

ਜਿਕਰਯੋਗ ਹੈ ਕਿ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਇਕਹਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਤੇ ਪਾਬੰਦੀ ਲਾਗੂ ਕੀਤੀ ਗਈ ਹੈ। ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੇ ਵਿਗਿਆਨ, ਤਕਨਾਲੌਜੀ ਅਤੇ ਵਾਤਾਵਰਨ ਵਿਭਾਗ ਵੱਲੋਂ 5 ਅਗਸਤ ਨੂੰ ਰਾਜ ਭਰ ਵਿਚ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਜਿਸ ਅਧੀਨ ਅੱਜ ਜਿਲ੍ਹਾ ਪਠਾਨਕੋਟ ਵਿੱਚ ਵੀ ਜਿਲ੍ਹਾ ਪੱਧਰੀ ਸਮਾਰੋਹ ਆਯੋਜਿਤ ਕਰਕੇ ਲੋਕਾਂ ਨੂੂੰ ਜਾਗਰੁਕ ਕੀਤਾ ਗਿਆ।

ਸਮਾਰੋਹ ਦੋਰਾਨ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਇਸ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ(ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ(ਵਿਕਾਸ) , ਮੇਜਰ ਡਾ. ਸੁਮਿਤ ਮੁਧ ਸਹਾਇਕ ਕਮਿਸਨਰ (ਜ), ਅਰਵਿੰਦਰ ਪਾਲ ਸਿੰਘ ਡੀ.ਆਰ.ਓ. ਪਠਾਨਕੋਟ, ਵਿਭੂਤੀ ਸਰਮਾ ਹਲਕਾ ਪਠਾਨਕੋਟ ਇੰਚਾਰਜ ਆਮ ਆਦਮੀ ਪਾਰਟੀ,  ਕੈਪਟਨ ਸੁਨੀਲ ਗੁਪਤਾ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ , ਕਮਲਜੀਤ ਸਿੰਘ ਵਾਤਾਵਰਣ ਇੰਜੀਨੀਅਰ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਪਠਾਨਕੋਟ , ਜਸਵੰਤ ਸਿੰਘ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀਆਂ ਤੋਂ ਇਲਾਵਾ ਪਠਾਨਕੋਟ ਵਪਾਰ ਮੰਡਲ ਅਤੇ ਹੋਰ ਸਹਿਰ ਦੀਆਂ ਐਨ.ਜੀ.ਓ. ਮੈਂਬਰ ਵੀ ਹਾਜਰ ਸਨ।

ਸਮਾਰੋਹ ਦੇ ਅਰੰਭ ਵਿੱਚ ਮੇਜਰ ਡਾ. ਸੁਮਿਤ ਮੁਧ (ਪੀ.ਸੀ.ਐਸ.) ਸਹਾਇਕ ਕਮਿਸਨਰ (ਜ) ਪਠਾਨਕੋਟ ਨੇ ਸੰਬੋਧਨ ਕਰਦਿਆਂ ਆਏ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਜਾਣਕਾਰੀ ਦਿੰਦਿਆਂ ਇਕ ਪੀ.ਪੀ.ਟੀ. ਦੇ ਮਾਧਿਅਮ ਰਾਹੀਂ ਲੋਕਾਂ ਨੂੰ ਇਕਹਰੀ ਪਲਾਸਟਿਕ ਦੀ ਵਰਤੋਂ ਤੇ ਪਾਬੰਦੀ ਬਾਰੇ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਵਿੱਚ ਵਿਸਥਾਰਪੂਰਵਕ ਜਾਣਕਾਰੀ ਦਿੰਦੀ। 

ਉਨ੍ਹਾਂ ਦੱਸਿਆ ਕਿ ਸਿੰਗਲ ਯੂਸ ਪਲਾਸਟਿਕ ਜਿਸ ਵਿੱਚ ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬਡਜ, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ ਕਰੀਮ ਸਟਿਕਸ, ਸਜਾਵਟ ਲਈ ਪੋਲੀਸਟਾਈਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਸਟਰਾਅ, ਟਰੇਅ, ਮਿਠਾਈਆਂ, ਸੱਦਾ ਪੱਤਰ ਅਤੇ ਸਿਗਰਟ ਦੇ ਡੱਬਿਆਂ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, ਪਲਾਸਟਿਕ ਜਾਂ ਪੀਵੀਸੀ ਬੈਨਰ 100 ਮਾਈਕਰੋਨ ਤੋਂ ਘੱਟ, ਸਟਿਰਰ। 

ਉਨ੍ਹਾਂ ਨੇ ਲੋਕਾਂ ਨੂੰ ਇੰਨ੍ਹਾਂ ਦੀ ਵਰਤੋਂ ਬੰਦ ਕਰਨ ਦੀ ਅਪੀਲ ਕੀਤੀ ਹੈ। ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਇਕਹਰੀ ਵਰਤੋਂ ਵਾਲਾ ਪਲਾਸਟਿਕ ਸਾਡੇ ਚੌਗਿਰਦੇ ਲਈ ਵੱਡਾ ਖਤਰਾ ਹੈ ਅਤੇ ਇਸ ਨਾਲ ਹੋਣ ਵਾਲਾ ਪ੍ਰਦੂਸਣ ਕਈ ਸਦੀਆਂ ਤੱਕ ਸਾਡੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਂਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪ੍ਰਦੁਸਨ ਕੰਟਰੋਲ ਬੋਰਡ ਵੱਲੋਂ ਇਕਹਰੀ ਵਰਤੋਂ ਵਾਲੀਆਂ ਪਲਾਸਟਿਕ ਦੀਆਂ ਨਿਮਨ ਵਸਤਾਂ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ ਤੇ 1 ਜ਼ੁਲਾਈ 2022 ਤੋੱ ਪਾਬੰਦੀ ਲਾਗੂ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੱਜ ਇਸ ਸਬੰਧੀ ਜਾਗਰੁਕਤਾ ਮੂਹਿੰਮ ਸੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਜਾਗਰੂਕਤਾ ਸਮਾਗਮਾਂ ਰਾਹੀਂ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੇ ਵਿਕਲਪਾਂ ਬਾਰੇ ਜਾਣਕਾਰੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਵਾਸੀਆਂ ਨੂੰ ਅਪੀਲ ਹੈ ਕਿ ਇਕਹਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਨਾ ਕਰਨ।  ਉਨ੍ਹਾਂ ਕਿਹਾ ਕਿ ਬਜਾਰ ਵਿਚ ਖਰੀਦਦਾਰੀ ਕਰਨ ਲਈ ਜਾਣ ਸਮੇਂ ਘਰ ਤੋਂ ਕਪੜੇ ਦਾ ਥੈਲਾ ਨਾਲ ਲੈ ਕੇ ਜਾਣ ਦੀ ਆਦਤ ਸਾਨੂੰ ਸਭ ਨੂੰ ਪਾਉਣੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਜਿਲ੍ਹਾ ਪ੍ਰਸਾਸਨ ਅਤੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਵੱਲੋਂ ਨਗਰ ਨਿਗਮ/ਨਗਰ ਕੌਂਸਲਾਂ/ਨਗਰ ਪੰਚਾਇਤ ਨਾਲ ਮਿਲ ਕੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਤੋਂ ਬਾਅਦ ਅਗਰ ਕਿਸੇ ਤਰ੍ਹਾਂ ਦੀ ਉਲੰਘਣਾ ਹੁੰਦੀ ਹੈ ਤਾਂ ਨਿਯਮਾਂ ਦੇ ਅਧਾਰ ਤੇ ਕਾਰਵਾਈ ਕਰਦਿਆਂ ਉਲੰਘਣਾ ਕਰਨ ਵਾਲੇ ਲੋਕਾਂ ਤੇ ਚਲਾਨ/ਜ਼ੁਰਮਾਨਾ ਲਗਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਸਾਫ ਸੁਥਰਾ ਵਾਤਾਵਰਨ ਮੁਹਈਆ ਕਰਵਾਉਣਾ ਪੰਜਾਬ ਸਰਕਾਰ ਦੀ ਪਹਿਲ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਅੱਜ ਇਕ ਜਾਗਰੂਕਤਾ ਮੁਹਿੰਮ ਆਰੰਭੀ ਗਈ ਹੈ ਅਤੇ ਇਹ ਸੁਨੇਹਾ ਜਦ ਘਰ ਘਰ ਜਾਵੇਗਾ ਤਾਂ ਪਲਾਸਟਿਕ ਖਿਲਾਫ ਲੜਾਈ ਵਿਚ ਸਾਡੀ ਜਿੱਤ ਲਾਜਮੀ ਹੋਵੇਗੀ। ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਇਸ ਮੂਹਿੰਮ ਵਿੱਚ ਅਪਣਾ ਯੋਗਦਾਨ ਪਾਈਏ ਅਤੇ ਪੰਜਾਬ ਨੂੰ ਖੁਸਹਾਲ ਬਣਾਈਏ।  

ਇਸ ਮੋਕੇ ਤੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਵੱਲੋਂ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ ਤਾਂ ਜੋ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਲੋਕਾਂ ਨੂੰ ਜਾਗਰੁਕ ਕੀਤਾ ਜਾਵੇ ਅਤੇ ਉਨ੍ਹਾਂ ਵੱਲੋਂ ਜੂਟ ਦੇ ਬੈਗ ਵੀ ਵੰਡੇ ਗਏ।  ਇਸ ਮੋਕੇ ਤੇ ਵੱਖ ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਅਤੇ ਭਾਸਣ ਦੇ ਕੇ ਵੀ ਲੋਕਾਂ ਨੂੰ ਜਾਗਰੁਕ ਕੀਤਾ ਗਿਆ।

 

Tags: DC Pathankot , Deputy Commissioner Pathankot , Harbir Singh , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD