Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ : ਜੈ ਕ੍ਰਿਸ਼ਨ ਸਿੰਘ ਰੋੜੀ

ਪਹਿਲੇ ਬਜਟ 'ਚ 100 ਸਕੂਲ ਆਫ਼ ਐਕਸੀਲੈਂਸ ਅਤੇ 16 ਸਰਕਾਰੀ ਮੈਡੀਕਲ ਕਾਲਜਾਂ ਦਾ ਐਲਾਨ : ਜੈ ਕ੍ਰਿਸ਼ਨ ਸਿੰਘ ਰੋੜੀ

Jai Krishan Rouri, Jai Krishan, Jai Krishan Singh Rouri, Punjab Legislative Assembly Deputy Speaker, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Daljit Singh Grewal, Rajinderpal Kaur Chhina, Hakam Singh Thekedar

Web Admin

Web Admin

5 Dariya News

ਲੁਧਿਆਣਾ , 05 Aug 2022

Last updated on: Aug 05, 2022, 00:00 IST

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਹ ਅੱਜ ਸਥਾਨਕ ਮੋਤੀ ਨਗਰ ਵਿਖੇ ਗੁੱਜਰ ਭਾਈਚਾਰੇ ਵੱਲੋਂ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਨ ਲਈ ਲੁਧਿਆਣਾ ਆਏ ਹੋਏ ਸਨ। ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਰਜਿੰਦਰਪਾਲ ਕੌਰ ਛੀਨਾ, ਹਾਕਮ ਸਿੰਘ ਠੇਕੇਦਾਰ ਦੇ ਨਾਲ ਡਿਪਟੀ ਸਪੀਕਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੋਵਾਂ ਸੈਕਟਰਾਂ ਲਈ ਬਜਟ ਦੀ ਵੰਡ ਵਿੱਚ ਵਾਧਾ ਕੀਤਾ ਹੈ। 

ਉਨ੍ਹਾਂ ਕਿਹਾ ਕਿ ਪਹਿਲੇ ਬਜਟ ਵਿੱਚ 100 ਸਕੂਲ ਆਫ਼ ਐਕਸੀਲੈਂਸ ਅਤੇ 16 ਮੈਡੀਕਲ ਕਾਲਜਾਂ ਦਾ ਐਲਾਨ ਕੀਤਾ ਗਿਆ, ਜੋਕਿ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਰੋੜੀ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਾਖੋਰੀ, ਬੇਰੁਜ਼ਗਾਰੀ ਅਤੇ ਅਨਪੜ੍ਹਤਾ ਸਮਾਜ ਦੇ ਸਭ ਤੋਂ ਵੱਡੇ ਦੁਸ਼ਮਣ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਰ ਮਸਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਮੱਤੇਵਾੜਾ ਸੜ੍ਹਕ ਦੀ ਤੁਰੰਤ ਮੁਰੰਮਤ ਕਰਵਾਉਣ ਦੀ ਮੰਗ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਜਲਦ ਹੀ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ ਅਤੇ ਜਲਦ ਹੀ ਕਾਰਵਾਈ ਕੀਤੀ ਜਾਵੇਗੀ। ਸਮਾਗਮ ਦੌਰਾਨ ਗੁੱਜਰ ਭਾਈਚਾਰੇ ਦੀ ਸੰਸਥਾ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।

ਜ਼ਿਲ੍ਹੇ ਵਿੱਚ ਪਹਿਲੀ ਵਾਰ ਪਹੁੰਚਣ 'ਤੇ ਉਨ੍ਹਾਂ ਨੂੰ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਕਮਿਊਨਿਟੀ ਸੈਂਟਰ ਵਿਖੇ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਬਾਅਦ ਵਿੱਚ ਡਿਪਟੀ ਸਪੀਕਰ ਨੇ ਲੁਧਿਆਣਾ ਫੋਟੋਗ੍ਰਾਫਰਜ਼ ਕਲੱਬ ਵੱਲੋਂ ਕਰਵਾਈ ਗਈ ਜਨਰਲ ਮੀਟਿੰਗ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤਭ ਸ਼ਰਮਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁਰੇਸ਼ ਗੋਇਲ, ਹਰਭੁਪਿੰਦਰ ਸਿੰਘ ਧਰੌੜ ਅਤੇ ਹੋਰ ਵੀ ਮੌਜੂਦ ਸਨ।

 

Tags: Jai Krishan Rouri , Jai Krishan , Jai Krishan Singh Rouri , Punjab Legislative Assembly Deputy Speaker , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Daljit Singh Grewal , Rajinderpal Kaur Chhina , Hakam Singh Thekedar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD