Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਲਾਸਟਿਕ ਦੀ ਵਰਤੋਂ ਨੂੰ ਜਿਲ੍ਹੇ ਵਿੱਚ ਸਖਤੀ ਨਾਲ ਰੋਕਿਆ ਜਾਵੇਗਾ : ਮੋਨੀਸ਼ ਕੁਮਾਰ

ਜਿਲ੍ਹੇ ਨੂੰ ਹਰਿਆ-ਭਰਿਆ ਤੇ ਸਾਫ ਸੁਥਰਾ ਬਣਾਉਣ ਲਈ ਨਾਗਰਿਕਾਂ ਦਾ ਸਹਿਯੋਗ ਜਰੂਰੀ : ਸਕੱਤਰ ਸਿੰਘ ਬੱਲ

DC Tarntaran, Monish Kumar, Tarntaran, Deputy Commissioner Tarntaran

Web Admin

Web Admin

5 Dariya News

ਤਰਨਤਾਰਨ , 05 Aug 2022

Last updated on: Aug 05, 2022, 00:00 IST

ਪੰਜਾਬ ਸਰਕਾਰ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਨੂੰ ਜਿਲ੍ਹੇ ਵਿੱਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ, ਕਿਉਂਕਿ ਸਾਡੇ ਵਾਤਾਵਰਣ ਨੂੰ ਗੰਧਲਾ ਕਰਨ ਵਿੱਚ ਪਲਾਸਟਿਕ ਦੀ ਵਰਤੋਂ ਸਭ ਤੋਂ ਵੱਡਾ ਕਾਰਨ ਹੈ। ਇਸ ਲਈ ਜਿਲ੍ਹੇ ਨੂੰ ਪਲਾਸਟਿਕ ਮੁਕਤ, ਹਰਿਆ-ਭਰਿਆ ਤੇ ਸਾਫ ਸੁਥਰਾ ਬਣਾਉਣ ਲਈ ਸਮੂਹ ਨਾਗਰਿਕ ਸਾਡਾ ਸਹਿਯੋਗ ਦੇਣ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਜਿ਼ਲ੍ਹਾ ਪ੍ਰਸਾਸ਼ਨ ਵੱਲੋਂ ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਵਿਖੇ ਸਿੰਗਲ ਯੂਜ ਪਲਾਸਟਿਕ ’ਤੇ ਲਗਾਈ ਪਾਬੰਦੀ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਪਲਾਸਟਿਕ ਨੂੰ ਅੱਗ ਲਗਾਉਣ ਨਾਲ ਕਈ ਖ਼ਤਰਨਾਕ ਗੈਸਾਂ ਨਿਕਲਦੀਆਂ ਹਨ ਜੋ ਕਿ ਮਨੁੱਖੀ ਸਿਹਤ ਲਈ ਕਾਫੀ ਘਾਤਕ ਹੁੰਦੀਆਂ ਹਨ ਇਸ ਤੋਂ ਇਲਾਵਾ ਪਲਾਸਟਿਕ ਸੈਂਕੜੇ ਸਾਲ ਗਲਦਾ ਨਹੀਂ ਜਿਸ ਕਾਰਨ ਹੋਰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਹੁਣ ਵੀ ਅਸੀਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਬਾਰੇ ਜਾਗਰੂਕ ਨਾ ਹੋਏ ਤਾਂ ਆਉਣ ਵਾਲੇ ਸਮੇਂ ਅੰਦਰ ਘਾਤਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਰਿਆ ਭਰਿਆ ਤੇ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਾਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਪ੍ਰਣ ਲੈਣਾ ਪਵੇਗਾ। 

ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲਗਾਈ ਗਈ ਪਾਬੰਦੀ ਨੂੰ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਸਕੱਤਰ ਸਿੰਘ ਬੱਲ ਨੇ ਕਿਹਾ ਕਿ ਮਨੁੱਖ ਨੇ ਆਪਣੀ ਸਹੂਲਤ ਅਨੁਸਾਰ ਪਲਾਸਟਿਕ ਦੀ ਵਰਤੋਂ ਕਰਨੀ ਸ਼ੁਰੂ ਕੀਤੀ ਅਤੇ ਇਸ ਦਾ ਸਿੱਟਾ ਇਹ ਨਿਕਲਿਆ ਕਿ ਸਾਡੇ ਬੱਚੇ ਕੱਪੜੇ ਜਾਂ ਜੂਟ ਦੇ ਥੈਲੇ ਚੁੱਕਣੇ ਵੀ ਆਪਣੀ ਸ਼ਾਨ ਦੇ ਖਿਲਾਫ ਸਮਝਦੇ ਹਨ ਜਦੋਂ ਕਿ ਸਾਡੇ ਬਜੁਰਗ ਇਨ੍ਹਾਂ ਥੈਲਿਆਂ ਵਿੱਚ ਹੀ ਰੋਜ਼ਾਨਾਂ ਦੀ ਵਰਤੋਂ ਦਾ ਸਮਾਨ ਖੁਸ਼ੀ-ਖੁਸ਼ੀ ਲਿਆਉਂਦੇ ਸਨ। 

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਆਪਣਾ ਉਸਾਰੂ ਯੋਗਦਾਨ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿੰਗਲ ਯੂਜ ਪਲਾਸਟਿਕ ਦੀ ਥਾਂ ਕਪੜੇ ਜਾਂ ਜੂਟ ਤੋਂ ਬਣੇ ਥੈਲਿਆਂ ਦੀ ਵਰਤੋਂ, ਸਟੀਲ/ ਗਲਾਸ/ਸੀਰੇਮਿਕ ਆਦਿ ਦੇ ਬਰਤਨ, ਜੈਵਿਕ ਗਲਣਯੋਗ ਸਮਾਨ ਅਤੇ ਪਿੱਤਲ, ਪੱਤੇ, ਬਾਂਸ ਅਤੇ ਲਕੜ ਦੇ ਬਰਤਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਜਿਨ੍ਹਾ ਦੀ ਵਰਤੋਂ ਨਾਲ ਕਿਸੇ ਕਿਸਮ ਦਾ ਕੋਈ ਖ਼ਤਰਾ ਨਹੀਂ ਹੁੰਦਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਲਗਾਈ  ਪਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ ਵਿੱਚ ਜਿ਼ਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ। 

ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਤਿਆਰ ਕਰਵਾਏ  ਜੂਟ ਤੋਂ ਬਣੇ ਥੈਲੇ ਵੀ ਵੰਡੇ ਗਏ। ਸਮਾਗਮ ਵਿੱਚ ਐਸ ਈ ਪ੍ਰਦੂਸ਼ਣ ਕੰਟਰੋਲ ਸ੍ਰੀ ਅਰੁਣ ਕੱਕੜ, ਚੀਫ ਖਾਲਸਾ ਦੀਵਾਨ ਦੇ ਮੈਂਬਰ ਸ ਹਰਜੀਤ ਸਿੰਘ, ਜਿਲਾ ਸਿੱਖਿਆ ਅਧਿਕਾਰੀ ਸ ਹਰ ਭਗਵੰਤ ਸਿੰਘ, ਪਿ੍ੰਸੀਪਲ ਰਣਜੀਤ ਕੌਰ, ਸਕੱਤਰ ਸਿੰਘ ਭਿੱਖੀਵਿੰਡ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵੀਨਾ ਅਤੇ ਨਵਪ੍ਰੀਤ ਕੌਰ ਨੇ ਵੀ ਪਲਾਸਟਿਕ ਪਾਬੰਦੀ ਲਈ ਸਰਕਾਰੀ ਕੋਸ਼ਿਸ਼ ਦੀ ਸ਼ਲਾਘਾ ਵਿਚ ਰਚਨਾਵਾਂ ਪੇਸ਼ ਕੀਤੀਆਂ।

 

Tags: DC Tarntaran , Monish Kumar , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD