Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਚੁੱਕਿਆ ਬੀੜਾ

ਪ੍ਰਭਾਤ ਚੌਕ ਤੋਂ ਸਫ਼ਾਈ ਮੁਹਿੰਮ ਦੀ ਕਰਵਾਈ ਸ਼ੁਰੂਆਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 06 Aug 2022

Last updated on: Aug 06, 2022, 00:00 IST

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਨੂੰ ਲੋਕਾਂ ਦੇ ਸਹਿਯੋਗ ਨਾਲ ਸਭ ਤੋਂ ਸਾਫ਼ ਤੇ ਸੁੰਦਰ ਸ਼ਹਿਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਨਗਰ ਨਿਗਮ ਦੇ ਨਾਲ-ਨਾਲ ਸ਼ਹਿਰ ਵਾਸੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਹ ਅੱਜ ਪ੍ਰਭਾਤ ਚੌਕ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਅਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਨਗਰ ਨਿਗਮ ਵਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵਲੋਂ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਤੇ ਵਾਤਾਵਰਣ ਦੀ ਸੰਭਾਲ ਲਈ ਪੂਰੇ ਸੂਬੇ ਵਿਚ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਸਦਕਾ  ਜ਼ਿਲ੍ਹੇ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ ਜੰਗੀ ਪੱਧਰ ’ਤੇ ਜਾਗਰੂਕਤਾ ਮੁਹਿੰਮ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਨਗਰ ਨਿਗਮ ਵਲੋਂ ਸ਼ਹਿਰ ਵਿਚ ਹਰ ਹਫ਼ਤੇ ਦੋ ਤੋਂ ਤਿੰਨ ਮੁੱਖ ਸੜਕਾਂ ਨੂੰ ਸਾਫ਼ ਕਰਨ ਦਾ ਬੀੜਾ ਵੀ ਚੁੱਕਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਤੇ ਸੁੰਦਰ ਬਣਾਉਣਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ, ਇਸ ਲਈ ਆਪਣੇ ਆਸ-ਪਾਸ ਸਫ਼ਾਈ ਬਣਾ ਕੇ ਇਸ ਮੁਹਿੰਮ ਵਿਚ ਆਪਣਾ ਸਹਿਯੋਗ ਦਿੱਤਾ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸੜਕਾਂ ਦੇ ਕਿਨਾਰਿਆਂ ਨੂੰ ਗਰੀਨ ਬੈਲਟ ਵਿਚ ਤਬਦੀਲ ਕੀਤਾ ਜਾਵੇਗਾ, ਜਿਸ ਵਿਚ ਨਗਰ ਨਿਗਮ ਆਪਣੀ ਪੂਰੀ ਜ਼ਿੰਮੇਵਾਰੀ ਨਿਭਾਵੇਗਾ, ਪਰ ਸ਼ਹਿਰ ਵਾਸੀਆਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ, ਕਿਉਂਕਿ ਕਈ ਥਾਵਾਂ ’ਤੇ ਨਜਾਇਜ਼ ਕਬਜ਼ੇ ਕੀਤੇ ਗਏ ਹਨ। ਇਸ ਲਈ ਸ਼ਹਿਰ ਵਾਸੀ ਜਾਗਰੂਕ ਨਾਗਰਿਕ ਹੋਣ ਦਾ ਸਬੂਤ ਦੇ ਕੇ ਖੁਦ ਕਬਜ਼ੇ ਹਟਾਉਣ ਵਿਚ ਪਹਿਲ ਕਰਨ, ਤਾਂ ਜੋ ਨਗਰ ਨਿਗਮ ਨੁੰ ਕੋਈ ਸਖਤ ਕਾਰਵਾਈ ਨਾ ਕਰਨੀ ਪਵੇ। 

ਉਨ੍ਹਾਂ ਕਿਹਾ ਕਿ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਸਾਫ-ਸੁਥਰਾ ਵਾਤਾਵਰਣ ਦੇਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ, ਜਿਸ ਲਈ ਸਖਤ ਕਦਮ ਚੁੱਕਣੇ ਬਹੁਤ ਜਰੂਰੀ ਹਨ। ਇਸ ਮੌਕੇ ਨਗਰ ਨਿਗਮ ਫਾਈਨਾਂਸ ਕਮੇਟੀ ਦੇ ਚੇਅਰਮੈਨ ਸ੍ਰੀ ਬਲਵਿੰਦਰ ਬਿੰਦੀ, ਸਹਾਇਕ ਕਮਿਸ਼ਨਰ ਸ੍ਰੀ ਸੰਦੀਪ ਤਿਵਾੜੀ, ਵੱਖ-ਵੱਖ ਵਾਰਡਾਂ ਦੇ ਕੌਂਸਲਰ, ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਸ੍ਰੀ ਦਲੀਪ ਓਹਰੀ, ਜ਼ਿਲ੍ਹਾ ਸਕੱਤਰ ਸ੍ਰੀ ਜਸਪਾਲ ਸਿੰਘ ਚੇਚੀ, ਸ੍ਰੀ ਸਤਵੰਤ ਸਿੰਘ ਸਿਆਣ, ਸ੍ਰੀ ਵਰਿੰਦਰ ਵੈਦ, ਸ੍ਰੀ ਸੁਮੇਸ਼ ਸੋਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD