Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰੋਵਾਈਡਰਜ਼ /ਐਜੂਕੇਸ਼ਨ ਪ੍ਰੋਵਾਈਡਰਜ਼ /ਐਜੂਕੇਸ਼ਨ ਵਲੰਟੀਅਰਜ਼/ ਈ.ਜੀ.ਐਸ./.ਏ.ਆਈ.ਈ. ਅਤੇ ਐਸ.ਟੀ.ਆਰ.ਵਲੰਟੀਅਰਜ ਨੂੰ ਸਿੱਧੀ ਭਰਤੀ ਵਿਚ ਉਪਰਲੀ ਉਮਰ ਹੱਦ ਵਿਚ ਛੋਟ ਦੇਣ ਦਾ ਫ਼ੈਸਲਾ

ਹੁਣ ਸਿੱਧੀ ਭਰਤੀ ਲਈ ਹੋਣ ਵਾਲੀ ਪ੍ਰੀਖਿਆ ਵਿੱਚ ਲੈ ਸਕਣਗੇ ਭਾਗ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 06 Aug 2022

Last updated on: Aug 06, 2022, 00:00 IST

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੁਲਾਜ਼ਮਾਂ ਪੱਖੀ ਫ਼ੈਸਲਾ ਲੈਂਦੇ ਹੋਏ ਸਿੱਖਿਆ ਪ੍ਰੋਵਾਈਡਰਜ਼ /ਐਜੂਕੇਸ਼ਨ ਪ੍ਰੋਵਾਈਡਰਜ਼ /ਐਜੂਕੇਸ਼ਨ ਵਲੰਟੀਅਰਜ਼/ ਈ.ਜੀ.ਐਸ/ਏ.ਆਈ.ਈ. ਅਤੇ ਐਸ.ਟੀ.ਆਰ.ਵਲੰਟੀਅਰਜ ਨੂੰ ਸਿੱਖਿਆ ਵਿਭਾਗ ਵਿੱਚ ਈ.ਟੀ.ਟੀ. ਅਧਿਆਪਕਾਂ ਦੀ ਸਿੱਧੀ ਭਰਤੀ ਲਈ ਅਪਲਾਈ ਕਰਨ ਲਈ ਮਿੱਥੀ ਉਮਰ ਹੱਦ ਵਿਚ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਦੇ ਇਸ ਫ਼ੈਸਲੇ ਨਾਲ ਹੁਣ ਸਿੱਧੀ ਭਰਤੀ ਲਈ ਹੋਣ ਵਾਲੀ ਪ੍ਰੀਖਿਆ ਵਿੱਚ  ਭਾਗ ਲੈ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ  ਬੀਤੇ ਕਈ ਸਾਲਾਂ ਤੋਂ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਅਧੀਨ ਸਿੱਖਿਆ ਪ੍ਰੋਵਾਈਡਰਜ਼ /ਐਜੂਕੇਸ਼ਨ ਪ੍ਰੋਵਾਈਡਰਜ਼ /ਐਜੂਕੇਸ਼ਨ ਵਲੰਟੀਅਰਜ਼/ ਈ.ਜੀ.ਐਸ./ਏ.ਆਈ.ਈ. ਅਤੇ ਐਸ.ਟੀ.ਆਰ.ਵਲੰਟੀਅਰਜ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਪਣੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ  ਸਿੱਧੀ ਭਰਤੀ ਲਈ ਪੰਜਾਬ ਸਰਕਾਰ ਵੱਲੋਂ ਤੈਅ ਉਮਰ ਹੱਦ ਦੀ ਸੀਮਾਂ ਉਹ ਪਾਰ ਕਰ ਚੁੱਕੇ ਹਨ ਇਸ ਲਈ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਉਮਰ ਹੱਦ ਵਿਚ ਵਾਧੇ ਦੀ ਮੰਗ ਕਰ ਰਹੇ ਸਨ।

ਸ.ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਇਸ  ਮਾਮਲੇ ਨੂੰ ਮੁੱਖ ਮੰਤਰੀ ਪੰਜਾਬ ਕੋਲ ਬਹੁਤ ਗੰਭੀਰਤਾ ਨਾਲ ਚੁਕਿਆ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਨੂੰ ਹਮਦਰਦੀ ਨਾਲ ਵਿਚਾਰਦਿਆਂ ਹੋਇਆ  ਪੰਜਾਬ ਸਿਵਲ ਸੇਵਾਵਾਂ ( ਆਮ ਅਤੇ ਸਾਂਝੀਆਂ ਸੇਵਾ ਸ਼ਰਤਾਂ ) ਨਿਯਮ 1994 ਦੇ ਨਿਯਮ 19 ( ਢਿੱਲ ਦੇਣ ਦੀ ਸ਼ਕਤੀ ) ਤਹਿਤ ਇਨ੍ਹਾਂ ਨਿਯਮਾਂ ਦੇ ਨਿਯਮ 5 ਵਿੱਚ ਛੋਟ ਦਿੰਦੇ ਹੋਏ ਪ੍ਰਬੰਧਕੀ ਵਿਭਾਗ ਵਿੱਚ ਸਿੱਖਿਆ ਪ੍ਰੋਵਾਈਡਰਜ਼ /ਐਜੂਕੇਸ਼ਨ ਪ੍ਰੋਵਾਈਡਰਜ਼ / ਐਜੂਕੇਸ਼ਨ ਵਲੰਟੀਅਰਜ਼/  ਈ.ਜੀ.ਐਸ./ਏ.ਆਈ.ਈ. ਅਤੇ ਐਸ.ਟੀ.ਆਰ.ਵਲੰਟੀਅਰਜ ਦੀਆ ਆਸਾਮੀਆਂ ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਪ੍ਰਬੰਧਕੀ ਵਿਭਾਗ ਵਿੱਚ ਭਵਿੱਖ ਵਿੱਚ ਆਉਣ ਵਾਲੀਆਂ 5994 ਈ.ਟੀ.ਟੀ. ਦੀਆਂ ਆਸਾਮੀਆਂ ਲਈ ਅਪਲਾਈ ਕਰਨ ਲਈ ਉਪਰਲੀ ਉਮਰ ਸੀਮਾ ਵਿੱਚ ਛੋਟ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਸਿਖਿਆ ਵਿਭਾਗ ਵਿਚ ਕੰਮ ਕਰਦੇ ਲਗਭਗ 12 ਹਜ਼ਾਰ ਸਿੱਖਿਆ ਪ੍ਰੋਵਾਈਡਰਜ਼ /ਐਜੂਕੇਸ਼ਨ ਪ੍ਰੋਵਾਈਡਰਜ਼ / ਐਜੂਕੇਸ਼ਨ ਵਲੰਟੀਅਰਜ਼/  ਈ.ਜੀ.ਐਸ./ਏ.ਆਈ.ਈ. ਅਤੇ ਐਸ.ਟੀ.ਆਰ.ਵਲੰਟੀਅਰਜ ਨੂੰ ਅਪਲਾਈ ਕਰ ਸਕਣਗੇ ਅਤੇ  ਉਨ੍ਹਾਂ ਵਲੋਂ ਜਿੰਨੇ ਸਾਲ / ਮਹੀਨੇ ਠੇਕੇ ਦੇ ਅਧਾਰ ਤੇ ਸਿੱਖਿਆ ਵਿਭਾਗ ਵਿੱਚ ਕੰਮ ਕੀਤਾ ਗਿਆ ਹੈ , ਉਨ੍ਹੇ ਸਾਲ / ਮਹੀਨੇ ਦੀ ਉਪਰਲੀ ਉਮਰ ਸੀਮਾ ਵਿੱਚ ਛੋਟ ਮਿਲਣਯੋਗ ਹੋਵੇਗੀ। ਸ. ਬੈਂਸ ਨੇ ਦੱਸਿਆ ਕਿ ਇਹ ਛੋਟ ਸਿਰਫ਼ ਪ੍ਰਬੰਧਕੀ ਵਿਭਾਗ ਵਿੱਚ ਭਵਿੱਖ ਵਿੱਚ ਆਉਣ ਵਾਲੀਆਂ 5994 ਈ.ਟੀ.ਟੀ. ਦੀਆਂ ਆਸਾਮੀਆਂ ਦੀ ਭਰਤੀ ਲਈ ਕੇਵਲ ਇੱਕ ਵਾਰ  ਮਿਲਣਯੋਗ ਹੋਵੇਗੀ ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD