Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੀਤ ਹੇਅਰ ਵੱਲੋਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ

ਪੰਜਾਬੀ ਖਿਡਾਰੀਆਂ ਦੀ ਅਥਾਹ ਸਮਰੱਥਾ ਨੂੰ ਦੇਖ ਕੇਂਦਰੀ ਸਕੀਮਾਂ ਵਿੱਚ ਪੰਜਾਬ ਨੂੰ ਤਰਜੀਹ ਦੇਣ ਦੀ ਮੰਗ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Anurag Thakur, Anurag Singh Thakur, BJP, Bharatiya Janata Party, Minister of Information and Broadcasting

Web Admin

Web Admin

5 Dariya News

ਚੰਡੀਗੜ੍ਹ , 06 Aug 2022

Last updated on: Aug 06, 2022, 00:00 IST

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕਰਕੇ ਖੇਡਾਂ ਸੰਬੰਧੀ ਬਣਾਈਆਂ ਜਾਂਦੀਆਂ ਕੇਂਦਰੀ ਸਕੀਮਾਂ ਵਿੱਚ ਪੰਜਾਬ ਨੂੰ ਤਰਜੀਹ ਦੇਣ ਦੀ ਮੰਗ ਕੀਤੀ ਗਈ। ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਉਚੇਚੇ ਤੌਰ ਉੱਤੇ ਯਤਨ ਕਰ ਰਹੀ ਹੈ।

ਪੰਜਾਬੀ ਖਿਡਾਰੀਆਂ ਦੀ ਅਥਾਹ ਸਮਰੱਥਾ ਨੂੰ ਦੇਖਦਿਆਂ ਭਾਰਤ ਸਰਕਾਰ ਨੂੰ ਖੇਡ ਬੁਨਿਆਦੀ ਢਾਂਚੇ, ਖੇਡ ਸੈਂਟਰ ਸਣੇ ਖੇਲੋ ਇੰਡੀਆ ਆਦਿ ਸਕੀਮਾਂ ਵਿੱਚ ਪੰਜਾਬ ਨੂੰ ਪ੍ਰਮੁੱਖਤਾ ਦੇਣੀ ਚਾਹੀਦੀ ਹੈ ਜਿਸ ਨਾਲ ਦੇਸ਼ ਦੀਆਂ ਖੇਡਾਂ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਹੁਣੇ ਤੋਂ ਹੀ ਅਗਲੇ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਤੇ 2024 ਵਿੱਚ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਦੀ ਤਿਆਰੀ ਸ਼ੁਰੂ ਕਰਨੀ ਹੋਵੇਗੀ। 

ਮੀਤ ਹੇਅਰ ਨੇ ਕਿਹਾ ਕਿ ਮੁੱਢ ਕਦੀਮ ਤੋਂ ਹੀ ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਰਿਹਾ ਹੈ। ਬਰਮਿੰਘਮ ਵਿਖੇ ਚੱਲ ਰਹੀਆਂ ਕਾਮਨਵੈਲਥ ਖੇਡਾਂ ਵਿੱਚ ਪੰਜਾਬ ਦੇ ਖਿਡਾਰੀ ਜਿੱਥੇ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੇ ਹਨ ਉੱਥੇ ਚਾਰ ਵੇਟਲਿਫਟਰਾਂ ਨੇ ਤਮਗੇ ਵੀ ਜਿੱਤੇ ਹਨ। ਭਾਰਤੀ ਹਾਕੀ ਟੀਮ ਦੇ ਕਪਤਾਨ ਸਣੇ 11 ਖਿਡਾਰੀ ਪੰਜਾਬ ਦੇ ਹਨ। ਪੰਜਾਬ ਦੇ ਖੇਡ ਮੰਤਰੀ ਨੇ ਸ੍ਰੀ ਠਾਕੁਰ ਨਾਲ ਪੰਜਾਬ ਅਤੇ ਦੇਸ਼ ਦੀਆਂ ਖੇਡਾਂ ਬਾਰੇ ਚਰਚਾ ਕੀਤੀ, ਕਿਵੇਂ ਕੌਮਾਂਤਰੀ ਪੱਧਰ ਉਤੇ ਦੇਸ਼ ਦੇ ਖਿਡਾਰੀ ਮੱਲਾਂ ਮਾਰਨ।  ਇਸ ਮੌਕੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Anurag Thakur , Anurag Singh Thakur , BJP , Bharatiya Janata Party , Minister of Information and Broadcasting

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD