Monday, 20 May 2024

 

 

ਖ਼ਾਸ ਖਬਰਾਂ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ

 

ਮਨੋਰੰਜਨ ਭਰਪੂਰ ਹੋਵੇਗੀ ਪੰਜਾਬੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ, 10 ਅਗਸਤ ਨੂੰ ਹੋਵੇਗਾ ਟ੍ਰੇਲਰ ਰਿਲੀਜ਼

Humble Motion Pictures and Omjee Star Studios reveal trailer date of

Web Admin

Web Admin

5 Dariya News (ਹਰਜਿੰਦਰ ਸਿੰਘ ਜਵੰਦਾ)

07 Aug 2022

ਪੰਜਾਬੀ ਸਿਨੇਮੇ ‘ਚ ਭਰੋਸੇ ਦੇ ਪ੍ਰਤੀਕ ‘ਹੰਬਲ ਮੋਸ਼ਨ ਪਿਕਚਰਜ’ ਤੇ ‘ਓਮ ਜੀ ਸਟਾਰ’ ਬੈਨਰ, ਜਿਨ੍ਹਾਂ ਵੱਲੋਂ ਰਿਲੀਜ਼ ਹੁਣ ਤੱਕ ਸਾਰੀਆਂ ਹੀ ਫ਼ਿਲਮਾਂ ਨੇ ਰਿਕਾਰਡਤੋੜ ਕਾਮਯਾਬੀ ਹਾਸਲ ਕੀਤੀ ਹੈ, ਵੱਲੋਂ ਹੁਣ ਆਪਣੇ ਬੈਨਰਾਂ ਹੇਠ ਇੱਕ ਨਵੀਂ ਫ਼ਿਲਮ  'ਯਾਰ ਮੇਰਾ ਤਿੱਤਲੀਆਂ ਵਰਗਾ’ ਆਉਣ ਵਾਲੀ 2 ਸਤੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਕੀਤੀ ਜਾ ਰਹੀ ਹੈ।ਦੱਸ ਦਈਏ ਕਿ ਦਰਸ਼ਕਾਂ ਦੀਆਂ ਨਜ਼ਰਾਂ ਹੁਣ ਫਿਲਮ ਦੇ ਟ੍ਰੇਲਰ 'ਤੇ ਟਿਕੀਆਂ ਹੋਈਆਂ ਹਨ ਅਤੇ ਉਨਾਂ ਵਲੋਂ ਟ੍ਰੇਲਰ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ। ਜਿਹੜੀ ਛੇਤੀ ਹੀ ਖਤਮ ਹੋਣ ਜਾ ਰਹੀ ਹੈ ਅਤੇ  ਫਿਲਮ ਦਾ ਟ੍ਰੇਲਰ 10 ਅਗਸਤ ਨੂੰ ਰਿਲੀਜ਼ ਹੋਣ ਜਾ ਰਿਹੈ ਹੈ। ਨਿਰਮਾਤਾ ਰਵਨੀਤ ਕੌਰ ਗਰੇਵਾਲ, ਗਿੱਪੀ ਗਰੇਵਾਲ ਅਤੇ ਆਸੂ ਮੁਨੀਸ਼ ਸਾਹਨੀ  ਵਲੋਂ ਪ੍ਰੋਡਿਊਸ  ਇਸ ਫਿਲਮ ਵਿੱਚ ਮੁੱਖ ਭੂਮਿਕਾ ‘ਚ ਖੁਦ ਗਿੱਪੀ ਗਰੇਵਾਲ ਅਤੇ ਅਦਾਕਰਾ ਨਾਲ ਤਨੂੰ ਗਰੇਵਾਲ ਨਜ਼ਰ ਆਉਣਗੇ। ਨਰੇਸ਼ ਕਥੂਰੀਆ ਵਲੋਂ ਲਿਖੀ ਫ਼ਿਲਮ ਦੀ ਕਹਾਣੀ ਆਮ ਫ਼ਿਲਮਾਂ ਤੋਂ ਬਹੁਤ ਹਟਵੇਂ ਅਤੇ ਨਵੇਂ ਵਿਸ਼ੇ ਦੀ ਹੈ ਜੋ ਕਿ ਕਾਮੇਡੀ ਅਤੇ ਪਰਿਵਾਰਕ ਡਰਾਮੇ ਦਾ ਸੁਮੇਲ ਹੋਣ ਦੇ ਨਾਲ-ਨਾਲ ਅੱਜ ਦੇ ਸੋਸ਼ਲ ਮੀਡੀਆ ਜਨੂੰਨ ਅਤੇ ਨਵੇਂ ਯੁੱਗ ਦੀਆਂ ਡਿਜੀਟਲ ਗਲਤਫਹਿਮੀਆਂ ਨੂੰ ਦਰਸਾਉਂਦੀ ਹੈ।ਨਾਮੀ ਨਿਰਦੇਸ਼ਕ ਵਿਕਾਸ ਵਿਸ਼ਿਸ਼ਟ  ਵੱਲੋਂ ਨਿਰਦੇਸ਼ਿਤ ਇਸ ਫ਼ਿਲਮ ਵਿਚ ਅਦਾਕਾਰ ਕਰਮਜੀਤ ਅਨਮੋਲ, ਸਰਦਾਰ ਸੋਹੀ, ਮਲਕੀਤ ਰੌਣੀ , ਧੀਰਜ ਕੁਮਾਰ, ਸਾਰਾ ਗੁਰਪਾਲ, ਸੀਮਾ ਕੌਸ਼ਲ, ਰਾਜ ਧਾਲੀਵਾਲ, ਹਰਿੰਦਰ ਭੁਲੱਰ, ਰਘਵੀਰ ਬੋਲੀ ਅਤੇ ਬਾਲ ਅਦਾਕਾਰ ਗੁਰਤੇਗ ਸਿੰਘ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ।ਫਿਲਮ ਦਾ ਸੰਗੀਤ ਦੇਸੀ ਕਰਿਊ, ਮਿਕਸ ਸਿੰਘ  ਅਤੇ ਜੈ ਕੇ ਵੱਲੋਂ ਦਿੱਤਾ ਗਿਆ।ਫ਼ਿਲਮ ਡ੍ਰਿਸਟੀਬਿਊਟਰ 'ਓਮਜ਼ੀ ਗਰੁੱਪ' ਮੁਨੀਸ਼ ਸਾਹਨੀ ਹਨ।

 

Tags: Gippy Grewal , Yaar Mera Titliaan Warga , Humble Motion Pictures , Omjee Star Studios , Pollywood , Entertainment , Actress , Cinema , Punjabi Films , Movie , Punjabi Film Industry , Tanu Grewal , Karamjit Anmol , Raj Dhaliwal , Iko Ik Dil , Sudesh Kumari , Ashu Munish Sahni , Vikas Vashisht , Naresh Kathooria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD