Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਅਮਨ ਅਰੋੜਾ ਵੱਲੋਂ ਬਠਿੰਡਾ ਵਿਕਾਸ ਅਥਾਰਟੀ ਨੂੰ ਥਰਮਲ ਪਲਾਂਟ ਦੀ ਜ਼ਮੀਨ ਨੂੰ ਵਿਕਸਤ ਕਰਨ ਦੇ ਨਿਰਦੇਸ਼

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਥਰਮਲ ਪਾਵਰ ਪਲਾਂਟ ਦੇ ਐਸ਼ ਡਾਈਕ ਖੇਤਰ ਦਾ ਦੌਰਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 06 Aug 2022

Last updated on: Aug 06, 2022, 00:00 IST

ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਸ਼ਨਿੱਚਰਵਾਰ ਨੂੰ ਆਪਣੇ ਬਠਿੰਡਾ ਦੌਰੇ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੰਦ ਪਏ ਗੁਰੂ ਨਾਨਕ ਦੇਵ ਥਰਮਲ ਪਾਵਰ ਪਲਾਂਟ ਦੀ 1464 ਏਕੜ ਜ਼ਮੀਨ ਨੂੰ ਯੋਜਨਾਬੱਧ ਤਰੀਕੇ ਨਾਲ ਵਿਕਸਿਤ ਕਰੇਗੀ। ਇਸ ਬੰਦ ਪਏ ਥਰਮਲ ਪਲਾਂਟ ਦੇ ਐਸ਼ ਡਾਈਕ ਖੇਤਰ ਦੀ 793 ਏਕੜ ਜ਼ਮੀਨ ਦਾ ਨਿਰੀਖਣ ਕਰਦਿਆਂ ਕੈਬਨਿਟ ਮੰਤਰੀ ਨੇ ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਮੀਨ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਆਈ.ਆਈ.ਟੀ. ਕਾਨਪੁਰ ਤੋਂ ਇਸ ਜ਼ਮੀਨ ਦਾ ਸਰਵੇਖਣ ਕਰਵਾਇਆ ਜਾਵੇ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਬਠਿੰਡਾ ਲਈ ਨਾਸੂਰ ਬਣੇ ਇਸ ਖੇਤਰ ਨੂੰ ਸੰਭਾਵਨਾਵਾਂ ਭਰਪੂਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਅਤੇ ਡਿਵੈਲਪਰਾਂ ਨਾਲ ਮੈਰਾਥਨ ਮੀਟਿੰਗਾਂ ਬਾਅਦ ਕੈਬਨਿਟ ਮੰਤਰੀ ਨੇ ਅਰਬਨ ਅਸਟੇਟ-6 ਅਤੇ 7 ਦਾ ਦੌਰਾ ਵੀ ਕੀਤਾ ਅਤੇ ਬੀ.ਡੀ.ਏ. ਦੇ ਅਧਿਕਾਰੀਆਂ ਨੂੰ ਨਿਰਧਾਰਤ ਸਮਾਂ ਸੀਮਾ ਅੰਦਰ ਇਨ੍ਹਾਂ ਥਾਵਾਂ ਨੂੰ ਵਿਕਸਤ ਕਰਨ ਦੀ ਤਾਕੀਦ ਕੀਤੀ ਤਾਂ ਜੋ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦਾ ਪਿਛਲੀਆਂ ਸਰਕਾਰਾਂ ਦੇ ਉਲਟ ਸ਼ਹਿਰੀ ਵਿਕਾਸ ਪ੍ਰਤੀ ਨਜ਼ਰੀਆ ਬਿਲਕੁਲ ਸਪੱਸ਼ਟ ਤੇ ਪਾਰਦਰਸ਼ੀ ਹੈ ਜਦੋਂਕਿ ਪਿਛਲੀਆਂ ਸਰਕਾਰਾਂ ਨੇ ਵਿਕਾਸ ਦੇ ਨਾਂ ‘ਤੇ ਗੜਬੜੀ ਕਰਕੇ ਲੋਕਾਂ ਦੀ ਲੁੱਟ ਕੀਤੀ ਹੈ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਦੋਸ਼ਪੂਰਨ ਵਿਕਾਸ ਯੋਜਨਾਵਾਂ ਨੇ ਹੀ ਨਾਜਾਇਜ਼ ਕਾਲੋਨੀਆਂ ਨੂੰ ਜਨਮ ਦਿੱਤਾ ਹੈ, ਪਰ ਹੁਣ ਪੰਜਾਬ ਦੇ ਲੋਕ ਅਸਲ ਯੋਜਨਾਬੱਧ ਵਿਕਾਸ  ਨੂੰ ਅੱਖੀਂ ਦੇਖਣਗੇ। 

ਇਸ ਮੌਕੇ ਕੈਬਨਿਟ ਮੰਤਰੀ ਦੇ ਨਾਲ ਵਿਧਾਇਕ ਜਗਰੂਪ ਸਿੰਘ ਗਿੱਲ, ਵਿਧਾਇਕ ਅਮਿਤ ਰਤਨ, ਵਿਧਾਇਕ ਬਲਕਾਰ ਸਿੱਧੂ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ, ਬਠਿੰਡਾ ਦੇ ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਅਤੇ ਬੀ.ਡੀ.ਏ ਦੇ ਵਧੀਕ ਮੁੱਖ ਪ੍ਰਸ਼ਾਸਕ ਆਰ.ਪੀ. ਸਿੰਘ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD