Monday, 20 May 2024

 

 

ਖ਼ਾਸ ਖਬਰਾਂ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ

 

ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਤਮਗਾ ਜੇਤੂ ਗੁਰਦੀਪ ਸਿੰਘ ਦਾ ਖੰਨਾ ਪਹੁੰਚਣ 'ਤੇ ਜ਼ੋਰਦਾਰ ਸਵਾਗਤ

ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਅਮਰਜੀਤ ਬੈਂਸ ਵੱਲੋਂ ਸਨਮਾਨ ਚਿੰਨ੍ਹ ਦਿੰਦਿਆਂ ਮੁਬਾਰਕਬਾਦ ਦਿੱਤੀ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਖੰਨਾ/ਲੁਧਿਆਣਾ , 07 Aug 2022

ਕਾਮਨਵੈਲਥ ਖੇਡਾਂ ਬਰਮਿੰਘਮ 2022 ਵਿੱਚ ਵੇਟ ਲਿਫਟਿੰਗ ਦੀ ਹੈਵੀ ਵੇਟ ਕੈਟਾਗਿਰੀ ਵਿੱਚ ਕਾਂਸੀ ਤਮਗਾ ਜਿੱਤਣ ਵਾਲੇ ਗੁਰਦੀਪ ਸਿੰਘ ਪਿੰਡ ਮਾਜਰੀ ਦਾ ਖੰਨਾ ਸ਼ਹਿਰ ਵਿੱਚ ਪਹੁੰਚਣ 'ਤੇ ਸਥਾਨਕ 'ਸੈਲੀਬ੍ਰੇਸ਼ਨ ਬਾਜ਼ਾਰ' ਨੇੜੇ ਜੀ.ਟੀ. ਰੋਡ ਵਿਖੇ, ਪੰਜਾਬ ਸਰਕਾਰ ਦੀ ਤਰਫੋਂ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਦੀ ਤਰਫੋਂ ਵਧੀਕ ਡਿਪਟੀ ਕਮਿਸ਼ਨਰ ਖੰਨਾ ਅਮਰਜੀਤ ਬੈਂਸ ਵੱਲੋਂ ਵੱਖ-ਵੱਖ ਸਨਮਾਨ ਚਿੰਨ੍ਹ ਦੇ ਕੇ ਭਰਵਾ ਸਵਾਗਤ ਕੀਤਾ ਅਤੇ ਮੁਬਾਰਕਬਾਦ ਦਿੱਤੀ।

ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਆਪਣੇ ਵਿਧਾਨ ਸਭਾ ਹਲਕਾ ਖੰਨਾ ਵਿਖੇ ਖਿਡਾਰੀ ਗੁਰਦੀਪ ਸਿੰਘ ਵੱਲੋਂ ਪਿੰਡ ਮਾਜਰੀ, ਖੰਨਾ ਸ਼ਹਿਰ, ਜਿਲ੍ਹਾ ਲੁਧਿਆਣਾ, ਪੰਜਾਬ ਅਤੇ ਭਾਰਤ ਦਾ ਨਾਂ ਰੋਸ਼ਨ ਕਰਨ 'ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਖਿਡਾਰੀ ਗੁਰਦੀਪ ਸਿੰਘ ਦਾ ਬਣਦਾ ਹੋਰ ਮਾਣ-ਸਨਮਾਨ ਦਿਵਾਇਆ ਜਾਵੇਗਾ। ਉਹਨਾਂ ਕਿਹਾ ਕਿ ਚੌਣ ਵਾਅਦੇ ਮੁਤਾਬਿਕ, ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਲਦ ਜਲੰਧਰ ਵਿੱਚ ਇੱਕ ਬਹੁਤ ਵੱਡੀ ਖੇਡ ਯੂਨੀਵਰਸਿਟੀ ਬਨਾਉਣ ਜਾ ਰਹੇ ਹਾਂ। 

ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ 5 ਸਾਲ ਦੇ ਸਮੇਂ ਵਿੱਚ ਬਣ ਕੇ ਤਿਆਰ ਹੋ ਜਾਵੇਗੀ ਅਤੇ ਇਹ ਇੱਕ ਨੈਸ਼ਨਲ ਲੈਵਲ ਦੀ ਯੂਨੀਵਰਸਿਟੀ ਹੋਵੇਗੀ ਤਾਂ ਜ਼ੋ ਸਾਡਾ ਯੂਥ ਖੇਡਾਂ ਵਿੱਚ ਵੱਡੀਆਂ ਮੱਲਾਂ ਮਾਰਦਿਆਂ ਪੰਜਾਬ ਦਾ ਨਾਂ ਰੋਸ਼ਨ ਕਰ ਸਕੇ। ਵਿਧਾਇਕ ਸੌਂਦ ਨੇ ਕਿਹਾ ਕਿ ਉਹ ਆਪਣੇ ਹਲਕਾ ਖੰਨਾ ਵਿੱਚ ਆਉਣ ਵਾਲੇ ਸਮੇਂ ਵਿੱਚ ਇਨਡੋਰ ਖੇਡਾਂ ਦਾ ਪ੍ਰਬੰਧ ਕਰਨ ਜਾ ਰਹੇ ਹਨ, ਜਿਸ ਵਿੱਚ ਲਾਅਨ ਟੈਨਿਸ, ਟੇਬਲ ਟੈਨਿਸ ਅਤੇ ਬੈਡਮਿੰਟਨ ਆਦਿ ਸ਼ਾਮਲ ਹਨ। 

ਉਹਨਾਂ ਕਿਹਾ ਕਿ ਮੇਰੇ ਹਲਕੇ ਦੇ ਜਿਹੜੇ ਪਿੰਡਾਂ ਵਿੱਚ ਵੱਡੇ-ਵੱਡੇ ਖੇਡ ਗਰਾਊਂਡ ਹਨ, ਇਹਨਾਂ ਖੇਡ ਗਰਾਊਂਡਾਂ ਦਾ ਪੂਰਾ ਰੱਖ-ਰਖਾਵ ਕਰਕੇ ਵਧੀਆ ਤਰੀਕੇ ਨਾਲ ਮੇਨਟੇਨ ਕਰਕੇ ਉੱਥੇ ਅਲੱਗ-ਅਲੱਗ ਤਰ੍ਹਾਂ ਦੇ ਗਰਾਊਂਡ ਵਿਕਸਤ ਕੀਤੇ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ ਨੇ ਕਾਂਸੀ ਤਮਗਾ ਜੇਂਤੂ ਸ੍ਰੀ ਗੁਰਦੀਪ ਸਿੰਘ ਪਿੰਡ ਮਾਜਰੀ (ਖੰਨਾ) ਨੂੰ ਵਧਾਈ ਦਿੰਦਿਆ ਕਿਹਾ ਕਿ ਉਸ ਨੇ ਸਾਡੇ ਸ਼ਹਿਰ ਖੰਨਾ, ਜ਼ਿਲ੍ਹਾ ਲੁਧਿਆਣਾ, ਪੰਜਾਬ ਅਤੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ, ਜਿਸ ਨਾਲ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ।

ਉਹਨਾਂ ਕਿਹਾ ਕਿ ਸ੍ਰੀ ਗੁਰਦੀਪ ਸਿੰਘ ਦੇ ਕਾਂਸੀ ਤਮਗਾ ਜਿੱਤਣ ਦਾ ਸਿਹਰਾ ਉਸ ਦੇ ਮਾਤਾ-ਪਿਤਾ ਅਤੇ ਕੋਚਾਂ ਨੂੰ ਵੀ ਜਾਂਦਾ ਹੈ। 

ਕਾਂਸੀ ਤਮਗਾ ਜੇਂਤੂ ਸ੍ਰੀ ਗੁਰਦੀਪ ਸਿੰਘ ਦੇ ਪਿਤਾ ਸ੍ਰ. ਭਾਗ ਸਿੰਘ ਨੇ ਕਿਹਾ ਕਿ ਉਸ ਦੇ ਪੁੱਤਰ ਵੱਲੋਂ ਕਾਂਸੀ ਤਮਗਾ ਜਿੱਤਣ 'ਤੇ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਸ੍ਰੀ ਗੁਰਦੀਪ ਸਿੰਘ ਦੇ ਕੋਚ ਸ੍ਰੀ ਸ਼ੁਭਕਰਮਨ ਸਿੰਘ ਰਾਣਾ ਅਤੇ ਕੋਚ ਸ੍ਰੀ ਮੋਹਨ ਸਿੰਘ ਨੇ ਕਿਹਾ ਕਿ ਗੁਰਦੀਪ ਸਿੰਘ ਖੰਨਾ ਵੇਟ ਲਿਫਟਿੰਗ ਸੈਂਟਰ ਖੰਨਾ ਦਾ ਹੋਣਹਾਰ ਖਿਡਾਰੀ ਹੈ ਅਤੇ ਅੱਜ ਖੰਨਾ ਵੇਟ ਲਿਫਟਿੰਗ ਐਸੋਸੀਏਸ਼ਨ ਗੁਰਦੀਪ ਸਿੰਘ ਦੇ ਕਾਂਸੀ ਤਮਗਾ ਜਿੱਤਣ ਤੇ ਮਾਣ ਮਹਿਸੂਸ ਕਰ ਰਹੀ ਹੈ।

ਗੁਰਦੀਪ ਸਿੰਘ ਕਾਂਸੀ ਤਗਮਾ ਜੇਂਤੂ ਨੇ ਕਿਹਾ ਕਿ ਇਸ ਦਾ ਸਿਹਰਾ ਉਸ ਵੱਲੋ ਕੀਤੀ ਸਖਤ ਮਿਹਨਤ ਦੇ ਨਾਲ-ਨਾਲ ਉਹਨਾਂ ਦੇ ਪਿਤਾ ਭਾਗ ਸਿੰਘ, ਮਾਤਾ ਜਸਵੀਰ ਕੌਰ ਤੇ ਪੂਰੇ ਪਰਿਵਾਰ ਦੇ ਸਹਿਯੋਗ ਨਾਲ ਅਤੇ ਖੰਨਾ ਵੇਟ ਲਿਫਟਿੰਗ ਸੈਂਟਰ ਖੰਨਾ ਵਿੱਚ ਕੋਚ ਸ਼ੁਭਕਰਮਨ ਸਿੰਘ ਰਾਣਾ ਅਤੇ ਕੋਚ ਮੋਹਨ ਸਿੰਘ ਦੀ ਅਗਵਾਈ ਵਿੱਚ ਕੋਚਿੰਗ ਲੈ ਕੇ ਵਡਮੁੱਲੀ ਪ੍ਰਾਪਤੀ ਕੀਤੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕਾਂਸੀ ਤਮਗਾ ਜੇਂਤੂ ਗੁਰਦੀਪ ਸਿੰਘ ਭਾਰਤੀ ਰੇਲਵੇਂ ਵਿੱਚ ਬਤੌਰ ਸੀਨੀਅਰ ਟੀ.ਟੀ ਵੱਜੋਂ ਸੇਵਾਵਾਂ ਵੀ ਨਿਭਾਅ ਰਹੇ ਹਨ।

ਇਸ ਮੌਕੇ ਹੋਰਨਾ ਤੋਂ ਇਲਾਵਾ ਤਹਿਸੀਲਦਾਰ ਖੰਨਾ ਸ੍ਰੀ ਨਵਦੀਪ ਸਿੰਘ ਭੋਗਲ, ਸ੍ਰੀ ਕਰਮਚੰਦ ਸ਼ਰਮਾ ਬੁਲਾਰਾ ਆਮ ਆਦਮੀ ਪਾਰਟੀ, ਯੂਥ ਪ੍ਰਧਾਨ ਸ੍ਰੀ ਗੁਰਸੀਰਤ ਸਿੰਘ, ਸ੍ਰੀ ਮਹੇਸ਼ ਕੁਮਾਰ ਪੀ.ਏ, ਸ੍ਰੀ ਜਸਵਿੰਦਰ ਸਿੰਘ ਬਲਿੰਗ, ਸ੍ਰੀ ਗੁਰਮਿੰਦਰ ਸਿੰਘ, ਸ੍ਰੀ ਗੁਰਜੀਤ ਸਿੰਘ ਗਿੱਲ, ਸ੍ਰੀ ਮਨਜੋਤ ਸਿੰਘ ਭੱਟੀ, ਸ੍ਰੀ ਕੁਲਵੰਤ ਸਿੰਘ ਮਹਿਮੀ, ਸ੍ਰੀ ਦਿਲਬਾਗ ਸਿੰਘ ਬਬਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਤੇ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD