Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾ ਪਠਾਨਕੋਟ ਵਿੱਚ 13 ਤੋਂ 15 ਅਗਸਤ ਤੱਕ ਚਲਾਈ ਜਾਵੇਗੀ ‘ਹਰ ਘਰ ਤਿਰੰਗਾ’ ਮੁਹਿੰਮ : ਹਰਬੀਰ ਸਿੰਘ

ਜਿਲ੍ਹਾ ਪਠਾਨਕੋਟ ਵਿੱਚ ਫਹਿਰਾਏ ਜਾਣਗੇ ਕਰੀਬ 86 ਹਜਾਰ ਤਿਰੰਗੇ ਝੰਡੇ

DC Pathankot, Deputy Commissioner Pathankot, Harbir Singh, Pathankot

Web Admin

Web Admin

5 Dariya News

ਪਠਾਨਕੋਟ , 08 Aug 2022

Last updated on: Aug 08, 2022, 00:00 IST

‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਤਹਿਤ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਣੀ ਹੈ, ਜਿਸ ਅਧੀਨ ਇਸ ਮੂਹਿੰਮ ਦੀ ਸੁਰੂਆਤ ਅੱਜ ਡਿਪਟੀ ਕਮਿਸਨਰ ਦਫਤਰ ਪਠਾਨਕੋਟ ਤੋਂ ਸੁਰੂਆਤ ਕੀਤੀ ਗਈ ਹੈ। ਇਹ ਪ੍ਰਗਟਾਵਾ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਹਰਕਮਲਪ੍ਰੀਤ ਸਿੰਘ ਖੱਖ ਐਸ.ਐਸ.ਪੀ. ਪਠਾਨਕੋਟ, ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਰਜਿੰਦਰ ਮਨਹਾਸ ਡੀ.ਐਸ.ਪੀ. ਧਾਰਕਲ੍ਹਾਂ, ਸੁਮੀਰ ਸਿੰਘ ਡੀ.ਐਸ.ਪੀ.(ਆਰ), ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਹਾਜਰ ਸਨ।

ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ 75ਵੇਂ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਦੇ ਮੱਦੇਨਜ਼ਰ 13 ਅਗਸਤ ਤੋਂ 15 ਅਗਸਤ ਤੱਕ ਮਨਾਏ ਜਾ ਰਹੇ ਹਰ ਘਰ ਤਿਰੰਗਾ ਪ੍ਰੋਗਰਾਮ ਤਹਿਤ ਆਪਣੇ ਘਰਾਂ ’ਤੇ ਤਿਰੰਗਾ ਝੰਡਾ ਲਹਿਰਾਉਣ ਜਿਲ੍ਹਾ ਪਠਾਨਕੋਟ ਅੰਦਰ ਕਰੀਬ 86 ਹਜਾਰ ਤਿਰੰਗੇ ਝੰਡੇ ਲਹਿਰਾਏ ਜਾਣਗੇ । ਉਨ੍ਹਾਂ ਕਿਹਾ ਕਿ ਹਰ ਘਰ ਤਿਰੰਗਾ ਪ੍ਰੋਗਰਾਮ ਅਧੀਨ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਸਹਿਰ ਪੱਧਰ ਅਤੇ ਪਿੰਡ ਪੱਧਰ ਤੇ ਤਿਰੰਗਾ ਝੰਡਾ ਖਰੀਦ ਕਰਨ ਲਈ ਸੈਂਟਰ ਖੋਲੇ ਗਏ ਹਨ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਸਹਿਰ ਅਤੇ ਪਿੰਡਾਂ ਅੰਦਰ ਖੋਲੇ ਤਿਰੰਗਾ ਝੰਡਾ ਖਰੀਦ ਸੈਂਟਰਾਂ ਤੋਂ ਕੋਈ ਵੀ ਵਿਅਕਤੀ ਰਾਸ਼ਟਰੀ ਝੰਡਾ ਖਰੀਦ ਸਕਦਾ ਹੈ। ਉਨਾਂ ਦੱਸਿਆ ਕਿ ਰਾਸ਼ਟਰੀ ਝੰਡੇ ਦਾ ਸਾਈਜ 20 ਬਾਈ 30 ਹੈ ਅਤੇ ਇਸਦੀ ਕੀਮਤ 25 ਰੁਪਏ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਜਿਲ੍ਹਾ ਪਠਾਨਕੋਟ ਦੇ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਸਾਰੇ ਰਲ ਮਿਲ ਕੇ ਇਸ ਰਾਸਟਰੀ ਤਿਉਹਾਰ ਨੂੰ ਹੋਰ ਵੀ ਖੁਸੀਆਂ ਭਰਿਆ ਬਣਾਈਏ ਅਤੇ 13 ਅਗਸਤ ਤੋਂ 15 ਅਗਸਤ ਤੱਕ ਅਪਣੇ ਘਰ੍ਹਾਂ ਅੰਦਰ ਰਾਸਟਰੀ ਤਿਰੰਗਾ ਫਹਿਰਾ ਕੇ ਅਜਾਦੀ ਦਿਹਾੜੇ ਦੀ 75ਵੀਂ ਵਰੇਗੰਢ ਮਨਾਈਏ।

 

Tags: DC Pathankot , Deputy Commissioner Pathankot , Harbir Singh , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD