Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਵਿੱਤ ਵਿਭਾਗ ਵੱਲੋਂ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਲਈ 71 ਕਰੋੜ ਰੁਪਏ ਜਾਰੀ : ਹਰਪਾਲ ਸਿੰਘ ਚੀਮਾ

ਮੈਡੀਕਲ ਕਾਲਜ ਲਈ 1020 ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦਿੱਤੀ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sant Baba Attar Singh State Institute Of Medical Sciences, Mastuana Sahib, Sangrur

Web Admin

Web Admin

5 Dariya News

ਚੰਡੀਗੜ੍ਹ , 08 Aug 2022

Last updated on: Aug 08, 2022, 00:00 IST

ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਨੇ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮਸਤੂਆਣਾ ਸਾਹਿਬ, ਸੰਗਰੂਰ ਲਈ 71 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਇਸ ਅਤਿ ਮਹੱਤਵਪੂਰਨ ਪ੍ਰੋਜੈਕਟ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਮੈਡੀਕਲ ਕਾਲਜ ਦਾ ਨਿਰਮਾਣ 31 ਮਾਰਚ, 2023 ਤੱਕ ਮੁਕੰਮਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਇਸ ਸੰਸਥਾ ਲਈ 1020 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ ਅਤੇ ਅਗਲੇ ਸਾਲ 1 ਅਪ੍ਰੈਲ ਤੋਂ ਵਿੱਦਿਅਕ ਸੈਸ਼ਨ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਐਮ.ਬੀ.ਬੀ.ਐਸ. ਦੀਆਂ ਸੀਟਾਂ ਵਾਲਾ ਇਹ ਕਾਲਜ ਸਮੁੱਚੇ ਖੇਤਰ ਵਿੱਚ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਉਭਰੇਗਾ।

ਇਸ ਮੈਡੀਕਲ ਕਾਲਜ ਲਈ ਜਾਰੀ ਗ੍ਰਾਂਟਾਂ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਸ. ਚੀਮਾ ਨੇ ਕਿਹਾ ਕਿ ਲੜਕਿਆਂ ਅਤੇ ਲੜਕੀਆਂ ਦੇ ਹੋਸਟਲ ਦੀ ਉਸਾਰੀ ਲਈ ਸੰਸਥਾ ਨੂੰ 49.98 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਮੌਜੂਦਾ ਸਿਵਲ ਹਸਪਤਾਲ, ਸੰਗਰੂਰ ਦੇ ਵਿਸਤਾਰ ਅਤੇ ਸਿਵਲ ਹਸਪਤਾਲ ਵਿੱਚ ਵਾਧੂ ਮੰਜ਼ਿਲ ਦੀ ਉਸਾਰੀ ਲਈ 21.19 ਰੁਪਏ ਜਾਰੀ ਕੀਤੇ ਗਏ ਹਨ। ਇੱਥੇ ਵਰਣਨਯੋਗ ਹੈ ਕਿ ਮਸਤੂਆਣਾ ਸਾਹਿਬ ਵਿਖੇ 25 ਏਕੜ ਰਕਬੇ ਵਿਚ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਬਣਨ ਜਾ ਰਿਹਾ ਹੈ ਜਿਸ 'ਤੇ ਲਗਭਗ 345 ਕਰੋੜ ਰੁਪਏ ਦੀ ਲਾਗਤ ਆਵੇਗੀ। ਸਿਵਲ ਹਸਪਤਾਲ ਸੰਗਰੂਰ ਨੂੰ ਵੀ ਮੈਡੀਕਲ ਕਾਲਜ ਨਾਲ ਜੋੜਿਆ ਜਾਵੇਗਾ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sant Baba Attar Singh State Institute Of Medical Sciences , Mastuana Sahib , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD