Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ‘ਸਾਵਣ ਕਵੀ ਦਰਬਾਰ’

Azadi Ka Amrit Mahotsav, 75th Anniversary of Indian Independence, 75th years of Independence, Culture

Web Admin

Web Admin

5 Dariya News

ਫਿਰੋਜ਼ਪੁਰ , 08 Aug 2022

Last updated on: Aug 08, 2022, 00:00 IST

ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਸਕੱਤਰ, ਉੱਚੇਰੀ ਸਿੱਖਿਆ ਤੇ ਭਾਸ਼ਾਵਾਂ ਅਤੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਡਾ. ਜਗਦੀਪ ਸੰਧੂ, ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਬਾਗਵਾਨ ਨੇੜੇ ਬਲਾਂਈਨਡ ਹੋਮ ਫ਼ਿਰੋਜ਼ਪੁਰ ਸ਼ਹਿਰ ਵਿਖੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਵੀਆਂ ਦਾ 'ਸਾਵਣ ਕਵੀ ਦਰਬਾਰ' ਕਰਵਾਇਆ ਗਿਆ|

ਸਮਾਗਮ  ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਧੁਨੀ ‘ਧਨੁ ਲਿਖਾਰੀ ਨਾਨਕਾ’ ਨਾਲ ਹੋਈ| ਇਸ ਤੋਂ ਬਾਅਦ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਆਏ ਹੋਏ ਮਹਿਮਾਨਾਂ, ਕਵੀਆਂ ਅਤੇ ਸੀਨੀਅਰ ਸਿਟੀਜ਼ਨ ਕੌਂਸਲ ਦੇ ਮੈਂਬਰਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਇਸ ਕਵੀ ਦਰਬਾਰ ਵਿੱਚ ਸਮੁੱਚੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਥਾਪਿਤ ਅਤੇ ਨਵੀਆਂ ਪੁੰਗਰਦੀਆਂ ਕਲਮਾਂ ਨੂੰ ਸਾਂਝੇ ਤੌਰ 'ਤੇ ਸੱਦਾ ਦਿੱਤਾ ਗਿਆ ਤਾਂ ਜੋ ਸਾਰੇ ਕਵੀ ਇੱਕ ਸੰਵਾਦ ਪ੍ਰਕਿਰਿਆ ਵਿੱਚ ਪੈ ਕੇ ਇੱਕ-ਦੂਜੇ ਦੀ ਕਾਵਿ-ਕਲਾ ਦਾ ਆਨੰਦ ਮਾਨ ਸਕਣ| 

ਸਮਾਗਮ ਵਿੱਚ ਪੀ.ਡੀ. ਸ਼ਰਮਾ (ਪ੍ਰਧਾਨ, ਸੀਨੀਅਰ ਸਿਟੀਜਨ ਕੌਂਸਲ) ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ| ਸਮਾਗਮ ਦੀ ਪ੍ਰਧਾਨਗੀ ਕਰ ਰਹੇ ਉੱਘੇ ਸ਼ਾਇਰ ਵਿਜੇ ਵਿਵੇਕ ਨੇ ਕਿਹਾ ਕਿ ਸਾਰੇ ਕਵੀਆਂ ਨੇ ਹੀ ਆਪਣੀ ਸਮਰੱਥਾ ਅਨੁਸਾਰ ਵਧੀਆ ਕਵਿਤਾਵਾਂ ਪੇਸ਼ ਕੀਤੀਆਂ ਅਤੇ ਉਹਨਾਂ ਨੇ ਭਾਸ਼ਾ ਵਿਭਾਗ ਦੁਆਰਾ ਕਰਵਾਏ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੁਣ ਜ਼ਿਲ੍ਹਾ ਭਾਸ਼ਾ ਦਫ਼ਤਰਾਂ ਨੂੰ ਖ਼ੂਬਸੂਰਤ ਬਣਾਇਆ ਜਾ ਰਿਹਾ ਹੈ ਅਤੇ ਲੋੜ ਹੈ ਕਿ ਇਹਨਾਂ ਨੂੰ ਹੋਰ ਖ਼ੂਬਸੂਰਤ ਬਣਾਉਣ ਲਈ ਫੰਡ ਮੁਹੱਈਆ ਕਰਾਏ ਜਾਣ|

ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਉੱਘੇ ਸ਼ਾਇਰ ਅਤੇ ਰੰਗ-ਕਰਮੀ ਪ੍ਰਿੰ: ਕੁਮਾਰ ਜਗਦੇਵ ਸਿੰਘ ਬਰਾੜ ਨੇ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਮੈਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਿਸੇ ਸਾਹਿਤਕ ਸਮਾਗਮ ਵਿੱਚ ਸ਼ਮੂਲੀਅਤ ਕਰ ਰਿਹਾ ਹਾਂ ਅਤੇ ਮੈਂ ਜਿੱਥੇ ਨਵੇਂ ਕਵੀਆਂ ਦੀਆਂ ਰਚਨਾਵਾਂ ਸੁਣੀਆਂ ਉੱਥੇ ਆਪਣੇ ਤੋਂ ਵੱਡੇ ਕੱਦ ਵਾਲੇ ਕਵੀਆਂ ਨੂੰ ਸੁਣਕੇ ਮਾਣ ਮਹਿਸੂਸ ਕਰ ਰਿਹਾ ਹਾਂ ਅਤੇ ਉਹਨਾਂ ਨੇ ਇਸ ਸਫ਼ਲ ਕਵੀ-ਦਰਬਾਰ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਨੂੰ ਵਧਾਈ ਦਿੱਤੀ|

ਇਸ ਮੌਕੇ 'ਤੇ ਪ੍ਰੋ. ਜਸਪਾਲ ਘਈ, ਗੁਰਤੇਜ ਕੋਹਾਰਵਾਲਾ, ਹਰਮੀਤ ਵਿਦਿਆਰਥੀ, ਸੁਖਜਿੰਦਰ, ਕੁਲਦੀਪ ਜਲਾਲਾਬਾਦ, ਪ੍ਰੀਤ ਜੱਗੀ, ਡਾ. ਸਤੀਸ਼ ਠੁਕਰਾਲ ਸੋਨੀ, ਮੀਨਾ ਮਹਿਰੋਕ, ਸੁਖਚਰਨ ਸਿੱਧੂ, ਅਨਿਲ ਧੀਮਾਨ, ਹਰੀਸ਼ ਗਰੋਵਰ, ਗੁਰਮੀਤ ਜੱਜ, ਮਨਜੀਤ ਕੌਰ ਆਜ਼ਾਦ, ਅਮਰਜੀਤ ਸਨ੍ਹੇਰਵੀ, ਰਜਨੀ ਜੱਗਾ, ਬਲਵਿੰਦਰ ਪਨੇਸਰ, ਸੁਖਦੇਵ ਭੱਟੀ, ਪ੍ਰਮੋਦ ਕਾਫ਼ਿਰ, ਅਸ਼ੋਕ ਆਰਜ਼ੂ, ਜਸਵਿੰਦਰ ਕੌਰ, ਹੀਰਾ ਸਿੰਘ ਤੂਤ ਅਤੇ ਜਸਵਿੰਦਰ ਸੰਧੂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ| 

ਸਮਾਗਮ ਦੇ ਅੰਤ 'ਤੇ ਖੋਜ ਅਫ਼ਸਰ ਦਲਜੀਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਇਸੇ ਪ੍ਰਕਾਰ ਸਹਿਯੋਗ ਦਿੰਦੇ ਰਹਿਣ ਲਈ ਅਪੀਲ ਕੀਤੀ| ਮੰਚ ਸੰਚਾਲਣ ਸੁਖਜਿੰਦਰ ਦੁਆਰਾ ਸੰਜੀਦਗੀ ਅਤੇ ਕਾਵਿਕ ਅੰਦਾਜ਼ ਵਿੱਚ ਕੀਤਾ ਗਿਆ| ਇਸ ਮੌਕੇ 'ਤੇ ਉੱਘੇ ਕਲਾਕਾਰ ਗੁਰਨਾਮ ਸਿੰਘ ਗਾਮਾ ਸਿੱਧੂ, ਜਗਤਾਰ ਸਿੰਘ ਸੋਖੀ, ਸ੍ਰੀਮਤੀ ਸੀਮਾ, ਸੀਨੀਅਰ ਸਹਾਇਕ ਰਮਨ ਕੁਮਾਰ, ਰਵੀ ਕੁਮਾਰ ਅਤੇ ਦੀਪਕ ਕੁਮਾਰ ਤੋਂ ਇਲਾਵਾ ਸੀਨੀਅਰ ਸਿਟੀਜਨ ਕੌਂਸਲ ਦੇ ਮੈਂਬਰ ਹਾਜ਼ਰ ਸਨ|

 

Tags: Azadi Ka Amrit Mahotsav , 75th Anniversary of Indian Independence , 75th years of Independence , Culture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD