Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਆਜ਼ਾਦੀ ਦਿਵਸ ਸਮਾਗਮ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ : ਪਰਨੀਤ ਸ਼ੇਰਗਿੱਲ

13 ਅਗਸਤ ਨੂੰ ਖੇਡ ਸਟੇਡੀਅਮ ਵਿਖੇ ਹੋਵੇਗੀ ਫੁੱਲ ਡਰੈਸ ਰਿਹਰਸਲ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 08 Aug 2022

Last updated on: Aug 08, 2022, 00:00 IST

ਆਜ਼ਾਦੀ ਦਿਵਸ ਹਰੇਕ ਦੇਸ਼ ਵਾਸੀ ਲਈ ਗੌਰਵਮਈ ਦਿਹਾੜਾ ਹੈ ਅਤੇ ਇਸ ਵਾਰ ਇਹ ਦਿਨ ਹੋਰ ਵੀ ਖਾਸ ਬਣ ਜਾਂਦਾ ਹੈ ਕਿਉਂਕਿ ਅੱਜ ਤੋਂ 75 ਸਾਲ ਪਹਿਲਾਂ 15 ਅਗਸਤ ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਸੀ ਅਤੇ ਦੇਸ਼ ਦੀ ਆਜ਼ਾਦੀ ਨੂੰ 75 ਸਾਲ ਪੂਰੇ ਹੋਣ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ ਆਜ਼ਾਦੀ ਦਿਵਸ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਜਿ਼ਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੇ ਲੰਮਾਂ ਸਮਾਂ ਗੁਲਾਮ ਰਹਿਣ ਉਪਰੰਤ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦੀ ਦਾ ਨਿੱਘ ਮਾਣਿਆਂ ਸੀ ਇਸ ਲਈ ਸਾਡਾ ਇਹ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਮਹਾਨ ਸ਼ਹੀਦਾਂ ਵੱਲੋਂ ਵਿਖਾਏ ਮਾਰਗ ’ਤੇ ਚੱਲਦੇ ਹੋਏ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਈਏ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਿ਼ਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ਼੍ਰੀ ਅਮਨ ਅਰੋੜਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। 

ਉਨ੍ਹਾਂ ਦੱਸਿਆ ਕਿ ਜਿ਼ਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਪੁਲਿਸ, ਹੋਮ ਗਾਰਡ, ਮਹਿਲਾ ਪੁਲਿਸ ਅਤੇ ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਪਰੇਡ ਵੱਲੋਂ ਸਲਾਮੀ ਦਿੱਤੀ ਜਾਵੇਗੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਪਰਨੀਤ ਸ਼ੇਰਗਿੱਲ ਨੇ ਜਿ਼ਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਅਧੀਨ 13 ਤੋਂ 15 ਅਗਸਤ ਤੱਕ ਮਨਾਈ ਜਾਣ ਵਾਲੀ ਘਰ-ਘਰ ਤਿਰੰਗਾ ਮੁਹਿੰਮ ਦੌਰਾਨ ਆਪਣੇ ਘਰਾਂ ’ਤੇ ਕੌਮੀ ਝੰਡੇ ਲਹਿਰਾਉਣ ਮੌਕੇ ਪਲਾਸਟਿਕ ਤੋਂ ਬਣੇ ਝੰਡਿਆਂ ਦੀ ਵਰਤੋਂ ਨਾ ਕੀਤੀ ਜਾਵੇ ਕਿਉਂਕਿ ਸਰਕਾਰ ਵੱਲੋਂ ਪਲਾਸਟਿਕ ਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ 14-15 ਅਗਸਤ ਨੂੰ ਖੇਡ ਸਟੇਡੀਅਮ ਸਰਹਿੰਦ ਦੇ ਆਲੇ ਦੁਆਲੇ ’ ਤੇ ਸਮਾਗਮ ਵਾਲੀ ਜਗ੍ਹਾਂ ’ਤੇ ਡਰੋਨ ਕੈਮਰੇ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ।  ਇਸ ਮੌਕੇ ਜਿ਼ਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਜਿ਼ਲ੍ਹਾ ਪੁਲਿਸ ਵੱਲੋਂ ਨਾਗਰਿਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਆਜ਼ਾਦੀ ਦਿਵਸ ਮੌਕੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਸ਼ਹਿਰਾਂ ਵਿੱਚ ਗਸ਼ਤ ਵੀ ਤੇਜ ਕਰ ਦਿੱਤੀ ਗਈ ਹੈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ, ਸਹਾਇਕ ਕਮਿਸ਼ਨਰ (ਜਨਰਲ) ਅਸ਼ੋਕ ਕੁਮਾਰ, ਤਹਿਸੀਲਦਾਰ ਬਾਦਲਦੀਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜਿ਼ਲ੍ਹਾ ਅਧਿਕਾਰੀ ਵੀ ਮੌਜੂਦ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD