Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਲੋਂ ਵਿਕਾਸ ਕੰਮਾਂ ਤੇ ਭਲਾਈ ਸਕੀਮਾਂ ਦਾ ਜਾਇਜ਼ਾ

ਅਧਿਕਾਰੀ ਨਿੱਜੀ ਤੌਰ ’ਤੇ ਵਿਕਾਸ ਪ੍ਰਾਜੈਕਟਾਂ ਅਤੇ ਭਲਾਈ ਸਕੀਮਾਂ ਦੀ ਨਿਗਰਾਨੀ ਕਰਨ

Som Parkash, BJP, Bharatiya Janata Party, DC Kapurthala, Vishesh Sarangal, Deputy Commissioner Kapurthala, Kapurthala, Rana Gurjit sijgh, Bholtah Sukhpal Singh Khaira

Web Admin

Web Admin

5 Dariya News

ਕਪੂਰਥਲਾ , 08 Aug 2022

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ ਵਲੋਂ ਅੱਜ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਕੇਂਦਰ ਸਰਕਾਰ ਵਲੋਂ ਚਲਾਏ ਜਾ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਕੰਮ ਦੇ ਮਿਆਰ ਨੂੰ ਯਕੀਨੀ ਬਣਾਉਣ ਲਈ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਤਾਂ ਜੋ ਇਨ੍ਹਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ, ਵਿਧਾਇਕ ਕਪੂਰਥਲਾ ਰਾਣਾ ਗੁਰਜੀਤ ਸਿੰਘ, ਵਿਧਾਇਕ ਭੁਲੱਥ ਸੁਖਪਾਲ ਸਿੰਘ ਖਹਿਰਾ, ਸੁਲਤਾਨਪੁਰ ਲੋਧੀ ਅਤੇ ਫਗਵਾੜਾ ਦੇ ਵਿਧਾਇਕਾਂ ਦੇ ਨੁਮਾਇੰਦਿਆਂ ਨਾਲ ‘ਦਿਸ਼ਾ’ ਕਮੇਟੀ ਦੇ ਬਤੌਰ ਚੇਅਰਮੈਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਭਲਾਈ ਸਕੀਮਾਂ ਦਾ ਯੋਗ ਲਾਭਪਾਤਰੀਆਂ ਤੱਕ ਲਾਭ ਜਰੂਰ ਪਹੁੰਚਣਾ ਚਾਹੀਦਾ ਹੈ।

ਕਪੂਰਥਲਾ ਵਿਖੇ ਬਣਨ ਵਾਲੇ ਪ੍ਰਸਤਾਵਿਤ ਮੈਡੀਕਲ ਕਾਲਜ ਦਾ ਜਾਇਜ਼ਾ ਲੈਂਦਿਆਂ ਕੇਂਦਰੀ ਰਾਜ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਾਜੈਕਟ ਦੇ ਕੰਮ ਨੂੰ ਤੇਜ਼ ਕੀਤਾ ਜਾਵੇ। ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਅਧਿਕਾਰੀਆਂ ਜਿਨ੍ਹਾਂ ਨੂੰ ਇਸ ਪ੍ਰਾਜੈਕਟ ਲਈ ਨੋਡਲ ਅਫ਼ਸਰ ਲਗਾਇਆ ਗਿਆ, ਨੇ ਦੱਸਿਆ ਕਿ ਮੈਡੀਕਲ ਕਾਲਜ ਦੇ ਡਿਜਾਇਨ ਨੂੰ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ। ਕੇਂਦਰੀ ਰਾਜ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ 50 ਕਰੋੜ ਰੁਪਏ ਇਸ ਮੈਡੀਕਲ ਕਾਲਜ ਲਈ ਮੁਹੱਈਆ ਕਰਵਾਏ ਗਏ ਹਨ ਅਤੇ ਮੈਡੀਕਲ ਕੌਂਸਲ ਵਲੋਂ ਇਸ ਕਾਲਜ ਲਈ ਸਾਲ 2023-24 ਲਈ ਦਾਖਲੇ ਦੀ ਪ੍ਰਵਾਨਗੀ ਵੀ ਦਿੱਤੀ ਜਾ ਚੁੱਕੀ ਹੈ।

ਇਸ ਮੌਕੇ ਕੇਂਦਰੀ ਮੰਤਰੀ ਵਲੋਂ ਨੈਸ਼ਨਲ ਹੈਲਥ ਮਿਸ਼ਨ, ਜਲ ਜੀਵਨ ਮਿਸ਼ਨ, ਹਰ ਘਰ ਨੂੰ ਪੀਣ ਵਾਲੇ ਪਾਣੀ ਦਾ ਕੁਨੈਕਸ਼ਨ ਦੇਣ, ਸਵੱਛ ਭਾਰਤ ਮਿਸ਼ਨ, ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਤਹਿਤ ਬਣਾਈਆਂ ਜਾਣ ਵਾਲੀਆਂ ਸੜਕਾਂ, ਰਾਸ਼ਟਰੀ ਪਰਿਵਾਰ ਲਾਭ ਸਕੀਮ, ਲੜਕੀਆਂ ਦੀ ਸੁਰੱਖਿਆ ਅਤੇ ਸਿੱਖਿਆ ਲਈ ਬੇਟੀ ਬਚਾਓ-ਬੇਟੀ ਪੜਾਓ ਸਕੀਮ, ਮਗਨਰੇਗਾ ਅਤੇ ਪ੍ਰਧਾਨ ਮੰਤਰੀ ਕ੍ਰਿਸੀ ਸਿੰਚਾਈ ਯੋਜਨਾ ਆਦਿ ਦਾ ਵੀ ਜਾਇਜ਼ਾ ਲਿਆ ਗਿਆ। ਕੇਂਦਰੀ ਰਾਜ ਮੰਤਰੀ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਮਿਆਰੀ ਕੰਮ ਨੂੰ ਯਕੀਨੀ ਬਣਾਉਣ ਲਈ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾਵੇ ।

ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਨਵੇਂ ਵਿਕਾਸ ਪ੍ਰਾਜੈਕਟਾਂ ਦੀਆਂ ਤਜਵੀਜ਼ਾਂ ਵੀ ਬਣਾਈਆਂ ਜਾਣ। ਕੇਂਦਰੀ ਰਾਜ ਮੰਤਰੀ ਵਲੋਂ ਸੁਲਤਾਨਪਪੁਰ ਲੋਧੀ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਦੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਤੋਂ ਇਲਾਵਾ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਇਸ ਪਵਿੱਤਰ ਸ਼ਹਿਰ ਦੇ ਵਿਕਾਸ ਲਈ ਹੋਰ ਜ਼ਿਆਦਾ ਫੰਡ ਪ੍ਰਾਪਤ ਕੀਤੇ ਜਾ ਸਕਣ। ਇਥੇ ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਚਲਾਏ ਜਾ ਰਹੇ 7 ਵਿਕਾਸ ਪ੍ਰਾਜੈਕਟਾਂ ਵਿਚੋਂ ਤਿੰਨ ਪ੍ਰਾਜੈਕਟ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ।

ਇਸ ਤੋਂ ਇਲਾਵਾ ਉਨਾਂ ਵਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਦਾ ਵੀ ਜਾਇਜ਼ਾ ਲਿਆ ਗਿਆ ਜਿਸ ਤਹਿਤ 19000 ਦੇ ਕਿਸਾਨਾਂ ਵਲੋਂ ਲਾਭ ਉਠਾਇਆ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕੇਂਦਰੀ ਰਾਜ ਮੰਤਰੀ ਨੂੰ ਭਰੋਸਾ ਦੁਆਇਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਫੰਡਾਂ ਦੀ ਸੁਚੱਜੀ ਵਰਤੋਂ ਕਰਦਿਆਂ ਸਾਰੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।  

ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ 15 ਦਿਨਾਂ ਦੇ ਵਿੱਚ ਵਿੱਚ ਵਰਤੋਂ ਸਰਟੀਫਿਕੇਟ ਭੇਜਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਲਈ ਹੋਰ ਫੰਡ ਪ੍ਰਾਪਤ ਕੀਤੇ ਜਾ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਜੈ ਅਰੋੜਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪਮ ਕਲੇਰ, ਉਪ ਮੰਡਲ ਮੈਜਿਸਟਰੇਟ ਹਰਦੀਪ ਸਿੰਘ, ਵਿਧਾਇਕਾਂ ਦੇ ਨੁਮਾਇੰਦੇ ਅਤੇ ਦਿਸ਼ਾ ਕਮੇਟੀ ਦੇ ਗੈਰ ਸਰਕਾਰੀ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Som Parkash , BJP , Bharatiya Janata Party , DC Kapurthala , Vishesh Sarangal , Deputy Commissioner Kapurthala , Kapurthala , Rana Gurjit sijgh , Bholtah Sukhpal Singh Khaira

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD