Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਵਾਪਸ ਲਿਆਉਣ ਦੀ ਕੀਤੀ ਅਪੀਲ

ਮਨਦੀਪ ਕੌਰ ਖ਼ੁਦਕੁਸ਼ੀ ਮਾਮਲਾ: ਇਨਸਾਫ਼ ਮੰਗਣ ਲਈ ਸੰਸਦ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ

Raghav Chadha, AAP, Aam Aadmi Party, Aam Aadmi Party Punjab, AAP Punjab, Subrahmanyam Jaishankar, BJP, Bharatiya Janata Party, External Affairs Minister

Web Admin

Web Admin

5 Dariya News

ਨਵੀਂ ਦਿੱਲੀ , 08 Aug 2022

Last updated on: Aug 08, 2022, 00:00 IST

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਸੋਮਵਾਰ ਨੂੰ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ ਅਤੇ ਨਿਊਯਾਰਕ ਵਿੱਚ ਇੱਕ 30 ਸਾਲਾ ਭਾਰਤੀ ਮੂਲ ਦੀ ਔਰਤ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿੱਚ ਤੁਰੰਤ ਦਖਲ ਦੇਣ, ਪੀੜਤਾਂ ਅਤੇ ਦੁਖੀ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। 

ਉਨ੍ਹਾਂ ਕੇਂਦਰੀ ਮੰਤਰੀ ਨੂੰ ਵੀ ਮਨਦੀਪ ਕੌਰ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਉਣ ਦੀ ਵੀ ਅਪੀਲ ਕੀਤੀ। ਆਪਣੇ ਪਤੀ ਰਣਜੋਧਬੀਰ ਸਿੰਘ ਸੰਧੂ ਦੁਆਰਾ ਘਰੇਲੂ ਸ਼ੋਸ਼ਣ ਦਾ ਸ਼ਿਕਾਰ ਹੋਈ ਮਨਦੀਪ ਕੌਰ ਨੇ 3 ਅਗਸਤ ਨੂੰ ਨਿਊਯਾਰਕ, ਅਮਰੀਕਾ ਵਿੱਚ ਖੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਤੋਂ ਪਹਿਲਾਂ ਉਹਨਾਂ ਦੁਆਰਾ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ ਉਨ੍ਹਾਂ ਨੇ ਸਾਲਾਂ ਤੋਂ ਆਪਣੇ ਨਾਲ ਹੋ ਰਹੇ ਸਰੀਰਕ ਅਤੇ ਮਾਨਸਿਕ ਤਸ਼ੱਦਦ ਬਾਰੇ ਦੱਸਿਆ।

ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਮਨਦੀਪ ਕੌਰ ਜੋ ਕਿ ਆਪਣੇ ਪਿੱਛੇ ਇੱਕ ਦੁਖੀ ਪਰਿਵਾਰ ਅਤੇ ਦੋ ਬੱਚੇ ਛੱਡ ਗਈ ਹੈ, ਦੀ ਦੁਖਦਾਈ ਮੌਤ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ।  ਚੱਢਾ ਨੇ ਕੇਂਦਰੀ ਮੰਤਰੀ ਨੂੰ ਸੌਂਪੇ ਆਪਣੇ ਮੰਗ ਪੱਤਰ ਵਿੱਚ ਕਿਹਾ, “ਅਸੀਂ ਉਹਨਾਂ ਨੂੰ ਵਾਪਸ ਨਹੀਂ ਲਿਆ ਸਕਦੇ। ਪਰ ਮੈਂ ਵਿਦੇਸ਼ ਮੰਤਰਾਲੇ ਨੂੰ ਇਹ ਯਕੀਨੀ ਬਣਾਉਣ ਲਈ ਬੇਨਤੀ ਕਰਦਾ ਹਾਂ ਕਿ ਦੋਸ਼ੀਆਂ ਨੂੰ ਇਨਸਾਫ਼ ਦੇ ਦਾਇਰੇ ਵਿੱਚ ਲਿਆਂਦਾ ਜਾਵੇ ਅਤੇ ਉਹਨਾਂ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਬਾਰੇ ਉਸਦੇ ਪਰਿਵਾਰ ਦੀਆਂ ਮੰਗਾਂ ਨੂੰ ਵੀ ਤੁਰੰਤ ਪੂਰਾ ਕੀਤਾ ਜਾਵੇ।"

ਇਸ ਘਟਨਾ 'ਤੇ ਅਫਸੋਸ ਜ਼ਾਹਰ ਕਰਦਿਆਂ ਚੱਢਾ ਨੇ ਕਿਹਾ ਕਿ ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਮਨਦੀਪ ਕੌਰ ਨੇ ਆਪਣੇ ਅਪਮਾਨਜਨਕ ਵਿਆਹ ਤੋਂ ਬਚਣ ਲਈ ਕਈ ਅਸਫ਼ਲ ਕੋਸ਼ਿਸ਼ਾਂ ਕੀਤੀਆਂ ਅਤੇ ਇਹ ਸੋਚ ਕੇ ਦਿਲ ਕੰਬ ਜਾਂਦਾ ਹੈ ਕਿ ਅਜਿਹੀਆਂ ਕਿੰਨੀਆਂ ਹੀ ਹੋਰ ਭਾਰਤੀ ਮਹਿਲਾਵਾਂ ਵਿਦੇਸ਼ਾਂ 'ਚ ਘਰੇਲੂ ਸ਼ੋਸ਼ਣ ਦਾ ਸ਼ਿਕਾਰ ਹਨ। ਉਨ੍ਹਾਂ ਨੇ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਅਤੇ ਵਿਦੇਸ਼ਾਂ ਵਿੱਚ ਰਹਿ ਰਹੀਆਂ ਭਾਰਤੀ ਔਰਤਾਂ ਨੂੰ ਅਜਿਹੇ ਸੋਸ਼ਣ ਅਤੇ ਹਿੰਸਕ ਸਥਿਤੀਆਂ ਤੋਂ ਨਿਕਲਣ ਲਈ ਰਸਤਾ ਅਤੇ ਸਾਧਨ ਮੁਹੱਈਆ ਕਰਵਾਏ ਜਾਣ।

 

Tags: Raghav Chadha , AAP , Aam Aadmi Party , Aam Aadmi Party Punjab , AAP Punjab , Subrahmanyam Jaishankar , BJP , Bharatiya Janata Party , External Affairs Minister

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD