Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਸ਼ਿਆਂ ਵਿਰੁੱਧ ਫੈਸਲਾਕੰਨ ਜੰਗ : ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਇੱਕ ਮਹੀਨੇ ਅੰਦਰ 141 ਪੀਓਜ਼/ ਨਸ਼ਿਆਂ ਦੇ ਮਾਮਲੇ ’ਚ ਭਗੌੜੇ ਵਿਅਕਤੀ ਸਫਲਤਾਪੂਰਵਕ ਗਿ੍ਰਫਤਾਰ ਕੀਤੇ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਪੁਲਿਸ ਬਾਸਕਟਬਾਲ ਲੀਗ, ਸੈਮੀਨਾਰ ਅਤੇ ਜਨਤਕ ਮਿਲਣੀਆਂ ਦਾ ਕਰਵਾਈ ਰਹੀ ਹੈ ਆਯੋਜਨ

Crime News Punjab, Police, Crime News, Decisive War Against Drugs, Chandigarh, Inspector General of Police, IGP Headquarters Dr Sukhchain Singh Gill

Web Admin

Web Admin

5 Dariya News

ਚੰਡੀਗੜ , 08 Aug 2022

Last updated on: Aug 08, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ ਨੂੰ ਗਿ੍ਰਫਤਾਰ ਕਰਨ ਦੇ ਮੱਦੇਨਜ਼ਰ ਸੁਰੂ ਕੀਤੀ ਆਪਣੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪਿਛਲੇ ਇੱਕ ਮਹੀਨੇ ਦੌਰਾਨ ਅਜਿਹੇ 141 ਪੀਓਜ਼/ਭਗੌੜਿਆਂ ਨੂੰ ਗਿ੍ਰਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸੋਮਵਾਰ ਨੂੰ ਇੱਥੇ ਹੈੱਡਕੁਆਰਟਰ ਦੇ ਆਈ.ਜੀ.ਪੀ. ਡਾ. ਸੁਖਚੈਨ ਸਿੰਘ ਗਿੱਲ ਨੇ ਦਿੱਤੀ।

ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਡਾ: ਗਿੱਲ ਨੇ ਨਸ਼ਾ ਤਸਕਰੀ ਦੇ ਨਵੇਂ ਰੁਝਾਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਨਸ਼ੇ ਦੇ ਸਪਲਾਇਰਾਂ ਨੇ ਨਸ਼ਾ ਤਸਕਰੀ ਨੂੰ ਸੁਰੱਖਿਅਤ ਢੰਗ ਨਾਲ ਕਰਨ ਲਈ ਔਰਤਾਂ ਨੂੰ ਇਸ ਘਿਨਾਉਣੇ ਕਾਰੋਬਾਰ ਵਿੱਚ ਸ਼ਾਮਲ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਨਸ਼ਾ ਤਸਕਰਾਂ ਨੇ ਅੱਜ ਕੱਲ   ਤਸਕਰੀ ਕਰਨ ਲਈ ਪਬਲਿਕ ਟਰਾਂਸਪੋਰਟ ਵਰਤਣ ਨੂੰ ਤਰਜੀਹ ਦੇਣ ਲੱਗੇ ਹਨ,  ਜਿਨਾਂ ਨੂੰ ਟਰੈਕ ਕਰਨ ਲਈ ਵਧੇਰੇ ਮਨੁੱਖੀ ਚੌਕਸੀ ਦੀ ਲੋੜ ਹੁੰਦੀ ਹੈ।

ਨਸ਼ਿਆਂ ਬਾਰੇ ਹਫਤਾਵਾਰੀ ਅੱਪਡੇਟ ਦਿੰਦੇ ਹੋਏ ਉਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਰਾਜ ਭਰ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ 354 ਐਫ.ਆਈ.ਆਰਜ., ਜਿਨਾਂ ਵਿੱਚ 36 ਵਪਾਰਕ ਮਾਮਲੇ ਦੀਆਂ ਹਨ,  ਦਰਜ ਕਰਕੇ 472 ਨਸ਼ਾ ਤਸਕਰਾਂ/ਸਪਲਾਇਅਰਾਂ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਨੇ ਗਿ੍ਰਫਤਾਰ ਕੀਤੇ ਵਿਅਕਤੀਆਂ ਕੋਲੋਂ 5.53 ਕਿਲੋ ਹੈਰੋਇਨ, 21.9 ਕਿਲੋ ਅਫੀਮ, 21.5 ਕਿਲੋ ਗਾਂਜਾ, 6 ਕਵਿੰਟਟਲ ਭੁੱਕੀ ਅਤੇ 1.46 ਲੱਖ ਨਸ਼ੀਲਆਂ ਗੋਲੀਆਂ/ਕੈਪਸੂਲ/ਟੀਕੇ/ਮੈਡੀਕਲ ਨਸ਼ੇ ਦੀਆਂ ਸ਼ੀਸ਼ੀਆਂ ਜ਼ਬਤੀ ਕਰਨ ਤੋਂ ਇਲਾਵਾ 23.37 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਉਨਾਂ ਦੱਸਿਆ ਕਿ ਇਹ ਕਾਰਵਾਈ ਪੁਲਿਸ ਵਲੋਂ ਨਸ਼ਾ ਪ੍ਰਭਾਵਤ ਖੇਤਰਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਅਤੇ ਨਾਕਾਬੰਦੀ ਤੋਂ ਬਾਅਦ ਅਮਲ ਵਿੱਚ ਆਈ ਹੈ । 

ਆਈ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ/ਸਪਲਾਇਰਾਂ ‘ਤੇ ਸ਼ਿਕੰਜਾ ਕੱਸਣ  ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇਸ ਨਸ਼ੇ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦੇ ਮੁੜ ਵਸੇਬੇ ਲਈ ਵੀ ਹਰ ਸੰਭਵ ਯਤਨ ਕਰ ਰਹੀ ਹੈ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਹਾਨੀਕਾਰਕ ਅਤੇ ਮਾਰੂ ਪ੍ਰਭਾਵਾਂ ਤੋਂ ਬਚਾਉਣ ਲਈ ਸਾਰੇ ਸੀ.ਪੀ./ਐਸ.ਐਸ.ਪੀਜ ਵੱਲੋਂ ਆਪੋ-ਆਪਣੇ ਜ਼ਿਲਿਆਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜਨਤਕ ਮੀਟਿੰਗਾਂ, ਨਸ਼ਾ ਪ੍ਰਭਾਵਿਤ ਪਿੰਡਾਂ ਦਾ ਦੌਰਾ, ਸੈਮੀਨਾਰ, ਵਿਧਾਇਕਾਂ, ਸਰਪੰਚਾਂ ਅਤੇ ਕੌਂਸਲਰਾਂ ਨਾਲ ਸਾਂਝੀਆਂ ਮੀਟਿੰਗਾਂ ਕਰਨ ਤੋਂ ਇਲਾਵਾ ਗੈਰ ਸਰਕਾਰੀ ਸੰਸਥਾਵਾਂ ਅਤੇ ਯੂਥ ਕਲੱਬਾਂ ਨੂੰ ਸ਼ਾਮਲ ਕਰਕੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। 

ਉਨਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਬਰਨਾਲਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਉਨਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਰਿਸ਼ਟਪੁਸ਼ਟ ਰੱਖਣ ਲਈ ਚਾਰ ਰੋਜਾ ਬਾਸਕਟਬਾਲ ਲੀਗ ਅੰਡਰ-17 (ਲੜਕੇ) ਕਰਵਾਈ ਗਈ ਹੈ। ਇਸੇ ਤਰਾਂ ਮਲੇਰਕੋਟਲਾ ਪੁਲਿਸ ਵੱਲੋਂ ‘ਸਾਂਝੀ ਸੱਥ’ ਦੇ ਸਿਰਲੇਖ ਹੇਠ ਇੱਕ ਵਿਸ਼ਾਲ ਨਸ਼ਾ ਵਿਰੋਧੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਹਰੇਕ ਐਸ.ਐਚ.ਓ ਆਪਣੀ ਟੀਮ, ਜਿਸ ਵਿੱਚ ਇੱਕ ਮਹਿਲਾ ਪੁਲਿਸ ਅਧਿਕਾਰੀ ਵੀ ਸ਼ਾਮਲ ਹੈ, ਨਾਲ ਹਰ ਰੋਜ ਸ਼ਾਮ ਦੇ ਸਮੇਂ ਇੱਕ ਪਿੰਡ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਪਿੰਡ ਦੀ ਕਿਸੇ ਵੀ ਸਾਂਝੀ ਥਾਂ ‘ਤੇ ਮੁਲਾਕਾਤ ਕਰਦੇ ਹਨ। 

ਜਦੋਂ ਕਿ, ਸਭ ਤੋਂ ਵੱਧ ਪ੍ਰਭਾਵਿਤ ਜਾਂ ਹਾਟਸਪੌਟ ਖੇਤਰਾਂ ਦਾ ਦੌਰਾ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਉਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ। ਆਈ.ਜੀ.ਪੀ. ਨੇ ਕਿਹਾ ਕਿ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪੁਲਿਸ ਟੀਮਾਂ ਨਸ਼ੇ ਦੇ ਸ਼ਿਕਾਰ ਲੋਕਾਂ ਨੂੰ ਇਸ ਖਤਰੇ ਤੋਂ ਦੂਰ ਰਹਿਣ ਲਈ ਕਾਉਂਸਲਿੰਗ ਅਤੇ ਪ੍ਰੇਰਿਤ ਕਰ ਰਹੀਆਂ ਹਨ ਅਤੇ ਉਨਾਂ ਨੂੰ ਇਲਾਜ ਲਈ ਓ.ਓ.ਏ.ਟੀ ਸੈਂਟਰਾਂ ਵਿੱਚ ਭੇਜ ਕੇ ਉਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਵਿੱਚ ਮਦਦ ਕਰ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਡੀ.ਜੀ.ਪੀ. ਨੇ ਸਾਰੇ ਸੀਪੀਜ਼/ਐਸਐਸਪੀਜ ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਅਤੇ ਉਨਾਂ ਦੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਲਈ ਬਦਨਾਮ ਹਾਟਸਪਾਟਸ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ’ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਦਬੋਚਣ ਲਈ ਤਲਾਸ਼ੀ ਮੁਹਿੰਮ ਸੁਰੂ ਕੀਤੀ ਜਾਵੇ। ਉਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨਾਂ ਦੇ ਨਜਾਇਜ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।   

 

Tags: Crime News Punjab , Police , Crime News , Decisive War Against Drugs , Chandigarh , Inspector General of Police , IGP Headquarters Dr Sukhchain Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD