Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਸ਼ੂਆਂ ਨੂੰ 'ਲੰਪੀ' ਬਿਮਾਰੀ ਤੋਂ ਬਚਾਉਣ ਲਈ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਡਾਕਟਰਾਂ ਨੂੰ ਹਦਾਇਤਾਂ

ਜਿੰਨਾਂ ਦੇ ਪਸ਼ੂ ਪ੍ਰਭਾਵਿਤ ਨੇ, ਉਹ ਤੁਰੰਤ ਵੈਟਨਰੀ ਡਾਕਟਰ ਨਾਲ ਸੰਪਰਕ ਕਰਨ : ਬੀਬੀ ਸਰਵਜੀਤ ਕੌਰ ਮਾਣੂੰਕੇ

Sarvjit Kaur Manuke, Jagraon, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 08 Aug 2022

Last updated on: Aug 08, 2022, 00:00 IST

ਮੱਝਾਂ ਅਤੇ ਗਾਵਾਂ ਵਿੱਚ ਫੈਲ ਰਹੀ ਚਮੜੀ ਦੀ ਬਿਮਾਰੀ 'ਲੰਪੀ' ਦੇ ਬਚਾਅ ਲਈ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਅੱਜ ਵੈਟਨਰੀ ਡਾਕਟਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਪਸ਼ੂਆਂ ਵਿੱਚ ਫੈਲ ਰਹੀ ਚਮੜੀ ਦੀ ਬਿਮਾਰੀ 'ਲੰਪੀ' ਦੇ ਰੋਕਥਾਮ ਕਰਨ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਪਸ਼ੂ ਹਸਪਤਾਲ ਜਗਰਾਉਂ ਦੇ ਸੀਨੀਅਰ ਵੈਟਨਰੀ ਡਾ.ਹਰਦਿਆਲ ਸਿੰਘ ਨੇ ਦੱਸਿਆ ਕਿ 'ਲੰਪੀ' ਚਮੜੀ ਦੀ ਬਿਮਾਰੀ ਹੈ, ਜੋ ਪਸ਼ੂਆਂ ਵਿੱਚ ਲਾਗ ਲੱਗਣ ਨਾਲ ਵਿਸ਼ਾਣੂਆਂ ਦੁਆਰਾ ਫੈਲਦੀ ਹੈ। ਮੌਜੂਦਾ ਸਮੇਂ ਵਿੱਚ ਪੰਜਾਬ ਦੇ ਕੁੱਝ ਇਲਾਕਿਆਂ ਵਿੱਚ ਇਸ ਬਿਮਾਰੀ ਦੀ ਪੁਸ਼ਟੀ ਹੋਈ ਹੈ। 

ਇਹ ਬਿਮਾਰੀ ਕੈਂਪਰੀ ਪਾਕਸ ਵਾਇਰਸ ਦੁਆਰਾ ਹੁੰਦੀ ਹੈ, ਜੋ ਮੱਝਾਂ ਅਤੇ ਗਾਵਾਂ ਵਿੱਚ ਮੱਖੀ, ਮੱਛਰ, ਚਿੱਚੜਾਂ ਆਦਿ ਦੁਆਰਾ ਫੈਲਦਾ ਹੈ। ਇਸ ਬਿਮਾਰੀ ਤੋਂ ਪ੍ਰਭਾਵਿਤ ਪਸ਼ੂਆਂ ਵਿੱਚ ਬੁਖਾਰ ਅਤੇ ਪਸ਼ੂ ਦੀ ਚਮੜੀ ਉਪਰ ਧੱਫੜ ਹੋ ਜਾਂਦੇ ਹਨ। ਡਾ.ਹਰਦਿਆਲ ਸਿੰਘ ਨੇ ਮੀਟਿੰਗ ਦੌਰਾਨ ਹੋਰ ਦੱਸਿਆ ਕਿ ਇਸ ਬਿਮਾਰੀ ਤੋਂ ਪੀੜਿਤ ਪਸ਼ੂ ਨੂੰ ਬਾਕੀ ਪਸ਼ੂਆਂ ਤੋਂ ਅਲੱਗ ਕਰਕੇ ਉਸਦਾ ਖਾਣਾ ਵੀ ਵੱਖ ਕੀਤਾ ਜਾਵੇ ਅਤੇ ਪਸ਼ੂਆਂ ਦੇ ਵਾੜੇ ਨੂੰ ਵਿਸ਼ਾਣੂ ਰਹਿਤ ਕਰਨ ਲਈ ਵੈਟਨਰੀ ਡਾਕਟਰਾਂ ਨਾਲ ਸੰਪਰਕ ਕਰਕੇ ਫਾਰਮਲੀਨ ਇੱਕ ਪ੍ਰਤੀਸ਼ਤ ਜਾਂ ਸੋਡੀਅਮ ਹਾਈਪੋਕਲੋਰਾਈਟ ਦੋ ਤੋ ਤਿੰਨ ਪ੍ਰਤੀਸ਼ਤ ਆਦਿ ਦੀ ਵਰਤੋਂ ਕੀਤੀ ਜਾਵੇ। 

ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਲੋਕਾਂ ਨੂੰ ਇਹ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਾਲ ਨਾਲ ਇਸ ਬਿਮਾਰੀ ਦੀ ਰੋਕਥਾਮ ਲਈ ਵੈਕਸੀਨੇਸ਼ਨ ਆਦਿ ਕੀਤੀ ਜਾਵੇ ਅਤੇ ਲੋਕਾਂ ਨੂੰ ਜਾਗ੍ਰਿਤ ਕੀਤਾ ਜਾਵੇ। ਵਿਧਾਇਕਾ ਮਾਣੂੰਕੇ ਨੇ ਲੋਕਾਂ ਅਪੀਲ ਕਰਦੇ ਹੋਏ ਆਖਿਆ ਕਿ ਜਿੰਨਾਂ ਦੇ ਪਸ਼ੂ ਇਸ ਬਿਮਾਰੀ ਤੋਂ ਪ੍ਰਭਾਵਿਤ ਹਨ, ਉਹ ਤੁਰੰਤ ਵੈਟਨਰੀ ਡਾਕਟਰ ਨਾਲ ਸੰਪਰਕ ਕਰਨ। ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਲੋਕ ਉਹਨਾਂ ਨੂੰ ਮਿਲਕੇ ਸਮੱਸਿਆ ਦਾ ਸਮਾਧਾਨ ਕਰਵਾ ਸਕਦੇ ਹਨ। 

ਇਸ ਮੌਕੇ ਵੈਟਨਰੀ ਡਾਕਟਰ ਡਾ:ਪ੍ਰਸੋਤਮ, ਡਾ:ਵਰੁਨ ਭਾਰਤਵਾਜ, ਡਾ:ਸੁਨੀਲ ਵਰਮਾਂ, ਡਾ:ਪਰਮਿੰਦਰ ਕੌਰ, ਡਾ.ਹਰਮਨਦੀਪ ਸਿੰਘ, ਡਾ.ਅੰਜੂ ਬਾਲਾ, ਡਾ.ਪ੍ਰਭਜੋਤ ਕੌਰ, ਡਾ.ਸਤਵੀਰ ਸਿੰਘ, ਡਾ.ਅਨਮੋਲਦੀਪ ਸਿੰਘ, ਡਾ.ਅਰਪਿਤ ਆਦਿ ਹਾਜ਼ਰ ਸਨ।

 

Tags: Sarvjit Kaur Manuke , Jagraon , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD