Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਕਾਸ ਪ੍ਰਾਜੈਕਟਾਂ ਦੇ ਨਿਰਮਾਣ ਸਮੇਂ ਕੁਆਲਿਟੀ ਨਾਲ ਸਮਝੌਤਾ ਮਨਜ਼ੂਰ ਨਹੀਂ : ਬ੍ਰਮ ਸ਼ੰਕਰ ਸ਼ਰਮਾ

ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵੱਲੋਂ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Kulwant Singh Mohali, DC Mohali, Amit Talwar, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ ਏ ਐਸ ਨਗਰ , 08 Aug 2022

Last updated on: Aug 08, 2022, 00:00 IST

ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ, ਪੰਜਾਬ, ਬ੍ਰਮ ਸ਼ੰਕਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਜਾਰੀ ਵਿਕਾਸ ਕਾਰਜਾਂ ਅਤੇ ਵੱਖ ਵੱਖ ਭਲਾਈ ਸਕੀਮਾਂ ਦੀ ਸਮੀਖਿਆ ਕਰਨ ਸੰਬੰਧੀ ਅੱਜ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਤੇ ਪੁਲੀਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ l ਕੈਬਿਨਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਹਰ ਮੰਤਰੀ ਨੂੰ ਜ਼ਿਲ੍ਹੇ ਸੌਂਪੇ ਗਏ ਹਨ ਤਾਂ ਕਿ ਉਹ ਹਲਕਿਆਂ ਦੇ ਐਮ.ਐਲ.ਏ. ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਾਲ ਲੈ ਕੇ ਜਿਹੜੇ ਵਿਕਾਸ ਕਾਰਜ ਜਾਂ ਸਕੀਮਾਂ ਚੱਲ ਰਹੀਆਂ ਹਨ, ਉਨ੍ਹਾਂ ਨੂੰ ਸਹੀ ਤਰੀਕੇ ਨਾਲ ਲਾਗੂ ਕਰਵਾ ਕੇ ਨੇਪਰੇ ਚੜਵਾ ਸਕਣ। 

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜ਼ਿਲ੍ਹੇ ਦੇ ਵਿਕਾਸ ਪ੍ਰੋਜੈਕਟਾਂ ਤੇ ਵਖੋ ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਪੇਸ਼ਕਾਰੀ  ਰਾਹੀਂ ਜਾਣਕਾਰੀ ਦਿੱਤੀ ।  ਮੀਟਿੰਗ ਦੌਰਾਨ ਬੋਲਦਿਆਂ ਕੈਬਨਿਟ ਮਨਿਸਟਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇਸ ਵਿਸ਼ਵਾਸ ਨਾਲ ਸੱਤਾ  ਸੌਂਪੀ ਹੈ ਕਿ ਉਹ ਪੰਜਾਬ ਦਾ ਚੌਤਰਫ਼ਾ ਵਿਕਾਸ ਕਰਨਗੇ ਅਤੇ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ੀ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਗੇ l ਸਾਡਾ ਇਹ ਪਰਮ ਕਰਤੱਵ ਬਣ ਜਾਂਦਾ ਹੈ ਕਿ ਅਸੀਂ ਲੋਕਾਂ ਦੇ ਭਰੋਸੇ ਨੂੰ ਬਰਕਰਾਰ ਰੱਖਦੇ ਹੋਏ ਲੋਕਾਂ ਵੱਲੋਂ ਲਾਈਆਂ ਗਈਆਂ ਉਮੀਦਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰ ਕੇ ਵਿਖਾਈਏ l 

ਮੋਹਾਲੀ ਸੂਬੇ ਦਾ ਇੱਕ ਨਮੂਨੇ ਦਾ ਸ਼ਹਿਰ ਬਣਦਾ ਜਾ ਰਿਹਾ ਹੈ ਜਿੱਥੇ ਪੰਜਾਬ ਦੇ ਵੱਖ ਵੱਖ ਇਲਾਕਿਆਂ ਤੋਂ ਲੋਕ ਆ ਕੇ ਵੱਡੀ ਗਿਣਤੀ ਵਿਚ ਰਹਿ ਰਹੇ ਹਨ l ਪ੍ਰਸ਼ਾਸਨਿਕ ਅਧਿਕਾਰੀ ਇਸ ਗੱਲ ਤੇ ਧਿਆਨ ਦੇਣ ਕਿ ਜੋ ਵਿਕਾਸ ਕਾਰਜ ਚੱਲ ਰਹੇ ਹਨ ਉਹ ਮਿੱਥੇ ਸਮੇਂ ਵਿਚ ਪੂਰੇ ਹੋਣ ਅਤੇ ਜੇਕਰ ਕਿਸੇ ਕਾਰਨ ਕੋਈ ਪ੍ਰੋਜੈਕਟ  ਦੀ ਸਮਾਂ ਸੀਮਾ ਅੱਗੇ ਪਾਈ ਗਈ ਹੈ ਤਾਂ ਉਸ ਨੂੰ ਵੀ ਜਲਦੀ ਖਤਮ ਕੀਤਾ ਜਾਵੇ ਤਾਂ ਜੋ ਪ੍ਰੋਜੈਕਟ ਦੀ ਕੀਮਤ ਵੱਧ ਨਾ ਸਕੇ l ਪ੍ਰਾਜੈਕਟ ਦੀ ਕੁਆਲਿਟੀ ਨੂੰ ਉੱਤਮ ਰੱਖਿਆ ਜਾਵੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮਨਜ਼ੂਰ ਨਹੀਂ ਹੋਵੇਗਾ l

ਸ਼੍ਰੀ ਬ੍ਰਮ ਸ਼ੰਕਰ ਨੇ ਜ਼ਿਲ੍ਹੇ ਦੇ ਸਿਵਲ ਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹਦਾਇਤ ਦਿੱਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਜ਼ਨ ਮੁਤਾਬਕ ਹਰ ਘਰ ਤੱਕ ਰੋਜ਼ਗਾਰ ਤੇ ਸਮਾਜਿਕ ਸੁਰੱਖਿਆ ਸੰਬੰਧੀ ਹੋਰਨਾਂ ਸਕੀਮਾਂ ਦਾ ਲਾਭ ਪੁੱਜਦਾ ਕੀਤਾ ਜਾਵੇ ਤੇ ਨੌਜਵਾਨਾਂ ਨੂੰ ਹੁੁਨਰਮੰਦ ਬਨਾਉਣ ਵੱਲ ਉਚੇਚਾ ਧਿਆਨ ਦਿੱਤਾ ਜਾਵੇ।

ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਗਈ ਕਿ ਕਿਸੇ ਵੀ ਪ੍ਰੋਜੈਕਟ ਦਾ ਦੌਰਾ ਕੀਤੇ ਜਾਣ ਸਮੇਂ ਹਲਕੇ ਦੇ ਐੱਮ ਐੱਲ ਏ ਨੂੰ ਵੀ ਨਾਲ ਲੈ ਕੇ ਜਾਇਆ ਜਾਵੇ l

ਇਸ ਦੌਰਾਨ  ਵਿਧਾਨ ਸਭਾ ਹਲਕਾ ਐਸ ਏ ਐਸ ਨਗਰ ਦੇ ਵਿਧਾਇਕ ਸ਼੍ਰੀ ਕੁਲਵੰਤ ਸਿੰਘ ਨੇ ਆਪਣੇ ਹਲਕਿਆਂ ਸਬੰਧੀ ਦਿੱਕਤਾਂ ਕੈਬਿਨਟ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ ਜਿਨ੍ਹਾਂ ਦੇ ਹੱਲ ਸਬੰਧੀ ਮੰਤਰੀ ਨੇ ਮੌਕੇ ਉੱਤੇ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਸ੍ਰੀ ਬ੍ਰਹਮ ਸ਼ੰਕਰ ਨੇ ਕਿਹਾ ਕਿ ਸਰਕਾਰੀ ਸੇਵਾਵਾਂ ਦਾ ਲਾਭ ਹਰ ਆਮ ਆਦਮੀ ਤੱਕ ਪੁੱਜਦਾ ਕਰਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ l 

ਅਸ਼ਟਾਮਾਂ ਦੀ ਆਨਲਾਈਨ ਵਿਕਰੀ ਸੰਬੰਧੀ ਪੁੱਛੇ ਗਏ ਸੁਆਲਾਂ ਦੇ ਜੁਆਬ ਦਿੰਦੇ ਹੋਏ ਸ੍ਰੀ ਬ੍ਰਹਮ ਸ਼ੰਕਰ ਨੇ ਦੱਸਿਆ ਕਿ ਆਨਲਾਈਨ ਪ੍ਰਣਾਲੀ ਸਮੇਂ ਦੀ ਮੰਗ ਹੈ ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮੰਤਵ ਤਹਿਸੀਲਾਂ ਅਤੇ ਹੋਰਨਾਂ ਸਰਕਾਰੀ ਅਦਾਰਿਆਂ ਵਿੱਚ ਹੁੰਦੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਮੁੱਖ ਉਦੇਸ਼ ਹੈ ਉਨ੍ਹਾਂ ਦੱਸਿਆ ਕਿ ਪਹਿਲਾਂ ਪ੍ਰਿੰਟ ਕੀਤੇ ਅਸਟਾਮ ਜਾਅਲੀ ਵੀ ਪਾਏ ਜਾਂਦੇ ਸਨ ਅਤੇ ਅਸਟਾਮ ਹਾਸਿਲ ਕਰਨ ਲਈ ਲੋਕਾਂ ਨੂੰ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ l 

ਉਹਨੇ ਦੱਸਿਆ ਕਿ ਅਸ਼ਟਾਮਾਂ ਦੀ ਆਨਲਾਈਨ ਵਿਕਰੀ ਨਾਲ ਨਾ ਤਾਂ ਅਸ਼ਟਾਮ ਫਰੋਸ਼ਾਂ ਦੀ ਆਮਦਨ ਤੇ ਕੋਈ ਫਰਕ ਪਵੇਗਾ ਸਗੋਂ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਅਸਟਾਮ ਮਿਲ ਸਕਣਗੇ l ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਨੇ ਬਹੁਤ ਹੀ ਥੋੜੇ ਸਮੇਂ ਵਿੱਚ ਤਹਿਸੀਲਾਂ ਵਿਚੋਂ ਭ੍ਰਿਸ਼ਟਾਚਾਰ ਖਤਮ ਕਰ ਦਿੱਤਾ ਹੈ ਅਤੇ ਇਸ ਦਿਸ਼ਾ ਵਿਚ ਸਰਕਾਰ ਦੀ ਮੁਹਿੰਮ ਨਿਰਵਿਘਨ ਜਾਰੀ ਰਹੇਗੀ।  ਉਨ੍ਹਾਂ ਦੱਸਿਆ ਕਿ ਸੀਵਰੇਜ ਅਤੇ ਲੰਬੇ ਸਮੇਂ ਤੋਂ ਲੰਬਿਤ ਪਏ ਮਸਲਿਆਂ ਪਾਣੀ ਦੇ ਨਿਕਾਸ ਦੇ ਪ੍ਰਬੰਧਾਂ, ਫੈਕਟਰੀਆਂ ਦੇ ਪਾਣੀ ਨੂੰ ਟਰੀਟ ਕਰਨ, ਬਰਸਾਤੀ ਪਾਣੀ ਦੇ ਨਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਮੌਕੇ ਐਸ ਐਸ ਪੀ ਵਿਵੇਕ ਸ਼ੀਲ ਸੋਨੀ, ਮੁੱਖ ਪ੍ਰਸ਼ਾਸਕ ਗਮਾਡਾ ਅਮਨਦੀਪ ਬਾਂਸਲ , ਕਮਿਸ਼ਨਰ ਨਗਰ ਨਿਗਮ ਮੋਹਾਲੀ ਨਵਜੋਤ ਕੌਰ ,ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਮਨਿੰਦਰ ਕੌਰ, ਏਡੀਸੀ (ਸ਼ਹਿਰੀ ਵਿਕਾਸ) ਪੂਜਾ ਐੱਸ ਗਰੇਵਾਲ , ਐਸ ਡੀ ਐਮ ਐਸਏਐਸ ਨਗਰ ਸਰਬਜੀਤ ਕੌਰ ਐੱਸ ਡੀ ਐੱਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਐੱਸ ਡੀ ਐੱਮ ਖਰੜ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਤਰਸੇਮ ਚੰਦ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਰੇ ਉੱਚ ਅਧਿਕਾਰੀ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Kulwant Singh Mohali , DC Mohali , Amit Talwar , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD