Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਭਗਵੰਤ ਮਾਨ ਨੇ ਦਿਹਾਤੀ ਵਿਕਾਸ ਫੰਡ ਦੇ 1760 ਕਰੋੜ ਰੁਪਏ ਦੇ ਬਕਾਏ ਸਣੇ ਪੰਜਾਬ ਲਈ 2800 ਕਰੋੜ ਦਾ ਲਾਭ ਯਕੀਨੀ ਬਣਾਇਆ

ਵਿੱਤੀ ਮਹੱਤਤਾ ਦੇ ਬਕਾਇਆ ਮੁੱਦਿਆਂ ਦੇ ਹੱਲ ਲਈ ਕੇਂਦਰੀ ਖੁਰਾਕ ਮੰਤਰੀ ਨਾਲ ਮੁਲਾਕਾਤ, ਕੇਂਦਰੀ ਮੰਤਰੀ ਨੇ ਤੁਰੰਤ ਕਾਰਵਾਈ ਦਾ ਦਿੱਤਾ ਭਰੋਸਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Piyush Goyal, Commerce and Industry Minister, BJP, Bharatiya Janata Party, Rural Development Fund, RDF

Web Admin

Web Admin

5 Dariya News

ਨਵੀਂ ਦਿੱਲੀ , 08 Aug 2022

Last updated on: Aug 08, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੁੱਕੇ ਮਸਲੇ ਉੱਤੇ ਹਾਂ ਪੱਖੀ ਹੁੰਗਾਰਾ ਭਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪਿਊਸ਼ ਗੋਇਲ ਨੇ ਦਿਹਾਤੀ ਵਿਕਾਸ ਫੰਡ ਦਾ 1760 ਕਰੋੜ ਰੁਪਏ ਜਾਰੀ ਕਰਨ ਦੀ ਵੱਡੀ ਮੰਗ ਮੰਨ ਲਈ ਹੈ। ਕੇਂਦਰੀ ਮੰਤਰੀ ਨੂੰ ਰਾਜ ਸਭਾ ਸਕੱਤਰੇਤ ਵਿਖੇ ਮਿਲਣ ਉਪਰੰਤ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਵੱਲੋਂ ਪਿਛਲੇ ਸਾਉਣੀ ਅਤੇ ਹਾੜੀ ਦੇ ਖਰੀਦ ਸੀਜ਼ਨ ਲਈ ਬਕਾਇਆ ਦਿਹਾਤੀ ਵਿਕਾਸ ਫੰਡ ਦੇ  ਭੁਗਤਾਨਾਂ ਨੂੰ ਜਾਰੀ ਕਰਨ ਸਬੰਧੀ ਇੱਕ ਵੱਡੀ ਮੰਗ ਨੂੰ ਪ੍ਰਵਾਨ ਕਰ ਲਿਆ ਗਿਆ ਅਤੇ ਹਾਜ਼ਰ ਅਧਿਕਾਰੀਆਂ ਨੂੰ ਇਸ 'ਤੇ ਤੇਜ਼ੀ ਨਾਲ ਕਾਰਵਾਈ ਕਰਨ ਲਈ ਕਿਹਾ ਗਿਆ। 

ਉਹਨਾਂ ਕਿਹਾ ਕਿ ਇਸ ਨਾਲ ਪੰਜਾਬ ਰਾਜ ਨੂੰ 1700 ਕਰੋੜ ਰੁਪਏ ਤੋਂ ਵੱਧ ਦਾ ਵਿੱਤੀ ਲਾਭ ਹੋਵੇਗਾ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਾਲ ਮੁਲਾਕਤ ਕੀਤੀ ਅਤੇ ਅਹਿਮ ਫੌਰੀ ਮਹੱਤਵ ਵਾਲੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਵਿਚਾਰ-ਵਟਾਂਦਰੇ ਦੌਰਾਨ ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਸੂਬਾ ਸਰਕਾਰ ਵੱਲੋਂ ਉਠਾਈਆਂ ਮੰਗਾਂ 'ਤੇ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ, ਜਿਸ ਨਾਲ ਪੰਜਾਬ ਸਰਕਾਰ ਨੂੰ  ਸਾਲਾਨਾ 2800  ਕਰੋੜ ਰੁਪਏ ਤੋਂ ਵੱਧ ਦਾ ਵਿੱਤੀ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰੀ ਮੰਤਰੀ ਨੇ ਐਫ.ਸੀ.ਆਈ. ਨੂੰ ਉਪਲਬਧ ਵਿਆਜ ਦਰਾਂ 'ਤੇ ਪੰਜਾਬ ਨੂੰ ਵਿਆਜ ਅਦਾਇਗੀਆਂ ਦੀ ਅਦਾਇਗੀ ਕਰਨ ਦੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਉਨ੍ਹਾਂ ਦੀ ਬੇਨਤੀ ਨੂੰ ਵੀ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੇ ਰਾਜ ਸਰਕਾਰ ਦੇ ਇਸ ਸਟੈਂਡ ਨਾਲ ਸਹਿਮਤੀ ਜਤਾਈ ਕਿ ਉਹ ਐਫਸੀਆਈ, ਜਿਸ ਨੂੰ ਯੂਨੀਅਨ ਦੀ ਪ੍ਰਭੂਸੱਤਾ ਗਾਰੰਟੀ ਦਾ ਸਮਰਥਨ ਹੈ, ਨੂੰ ਉਪਲਬਧ ਵਿਆਜ ਦਰਾਂ 'ਤੇ ਕਰਜ਼ਾ ਕਦੇ ਵੀ ਪ੍ਰਾਪਤ ਕਰਨ ਦੇ ਯੋਗ ਨਹੀਂ ਹੋਵੇਗੀ | 

ਨਤੀਜੇ ਵਜੋਂ ਮੰਤਰੀ ਨੇ ਆਪਣੇ ਅਧਿਕਾਰੀਆਂ ਨੂੰ ਅਨਾਜ ਦੀ ਸਾਲਾਨਾ ਖਰੀਦ ਲਈ ਸਸਤੀ ਕੈਸ਼ ਕਰੈਡਿਟ ਲਿਮਿਟਾਂ ਪ੍ਰਾਪਤ ਕਰਨ ਲਈ ਪੰਜਾਬ ਰਾਜ ਦੀ ਪੂਰੀ ਮਦਦ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਸਰਕਾਰ 'ਤੇ 1000 ਕਰੋੜ ਸਾਲਾਨਾ, ਦੇ ਬੇਲੋੜੇ ਵਿੱਤੀ ਬੋਝ ਤੋਂ ਬਚਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਦੋ ਮਹੀਨੇ ਪਹਿਲਾਂ ਕਣਕ ਦੀ ਖਰੀਦ ਲਈ ਕੀਤੇ ਖਰਚੇ ਦੀ ਨਾਕਾਫੀ ਭਰਪਾਈ ਦਾ ਮਾਮਲਾ ਵੀ ਉਠਾਇਆ। 

ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਵੱਲੋਂ ਲੇਬਰ ਅਤੇ ਬਾਰਦਾਨੇ/ਪੀਪੀ ਬੈਗਾਂ ਲਈ ਮਨਜ਼ੂਰਸ਼ੁਦਾ ਦਰਾਂ 'ਤੇ ਮੁੜ ਵਿਚਾਰ ਕਰਨ ਦੀ ਬੇਨਤੀ 'ਤੇ ਹਾਂ-ਪੱਖੀ ਹੁੰਗਾਰਾ ਭਰਿਆ ਅਤੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਅੰਕੜਿਆਂ ਦਾ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਮਿਲਾਣ ਕਰਨ। ਇਸ ਫੈਸਲੇ ਦੇ ਲਾਗੂ ਹੋਣ ਨਾਲ ਰਾਜ ਨੂੰ 100 ਕਰੋੜ ਤੋਂ ਵੱਧ ਦਾ ਲਾਭ ਹੋਵੇਗਾ।ਵੱਖ-ਵੱਖ ਮੁੱਦਿਆਂ 'ਤੇ ਕੇਂਦਰੀ ਮੰਤਰੀ ਦੇ ਹਾਂ-ਪੱਖੀ ਹੁੰਗਾਰੇ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਣਕ-ਝੋਨੇ ਦੇ ਚੱਕਰ ਨੂੰ ਤੋੜਨ ਲਈ, ਜਿਸ ਨੇ ਪੰਜਾਬ ਵਿੱਚ ਪਾਣੀ ਦੇ ਪੱਧਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਫਸਲਾਂ ਦੀ ਵਿਭਿੰਨਤਾ ਦੇ ਸਕਾਰਾਤਮਕ ਨਤੀਜਿਆਂ ਦਾ ਭਰੋਸਾ ਦਿੱਤਾ |

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Piyush Goyal , Commerce and Industry Minister , BJP , Bharatiya Janata Party , Rural Development Fund , RDF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD